ਵਿਧਾਇਕ ਗੁਰਦਿੱਤ ਸਿੰਘ ਸੇਖੋਂ ਤੇ ਡੀ.ਸੀ. ਰਾਹੁਲ ਚਾਬਾ ਨੇ ਫ਼ਰੀਦਕੋਟ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਫ਼ਰੀਦਕੋਟ, 5 ਅਕਤੂਬਰ (ਜਸਵੰਤ ਸਿੰਘ ਪੁਰਬਾ)-ਝੋਨੇ ਦੀ ਸਰਕਾਰੀ ਖਰੀਦ ਸੀਜ਼ਨ-2026 ਦੀ ਸ਼ੁਰੂਆਤ ਅੱਜ ਫ਼ਰੀਦਕੋਟ ਦੀ ਅਨਾਜ ਮੰਡੀ ਵਿਖੇ ਕੀਤੀ ਗਈ। ਇਸ ਮੌਕੇ ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ।
ਫ਼
ਫ਼ਰੀਦਕੋਟ ਦੀ ਨਵੀਂ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਉਂਦੇ ਹੋਏ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਰਾਹੁਲ ਚਾਬਾ ਤੇ ਹੋਰ। ਅਜੀਤ ਤਸਵੀਰ
06-10-2026
ਫ਼ਰੀਦਕੋਟ, 5 ਅਕਤੂਬਰ (ਜਸਵੰਤ ਸਿੰਘ ਪੁਰਬਾ)-ਝੋਨੇ ਦੀ ਸਰਕਾਰੀ ਖਰੀਦ ਸੀਜ਼ਨ-2026 ਦੀ ਸ਼ੁਰੂਆਤ ਅੱਜ ਫ਼ਰੀਦਕੋਟ ਦੀ ਅਨਾਜ ਮੰਡੀ ਵਿਖੇ ਕੀਤੀ ਗਈ। ਇਸ ਮੌਕੇ ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਜੋ ਕਿਸਾਨਾਂ ਨੂੰ ਖੇਤਾਂ ਲਈ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਈ ਗਈ ਹੈ ਜਿਸ ਕਾਰਨ ਬਹੁਤ ਵਧੀਆ ਝਾੜ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਇਸ ਵਾਰ ਝਾੜ ਦੀ ਮਾਤਰਾ ਵਧੀਆ ਹੋਈ ਹੈ। ਉਨ੍ਹਾਂ ਕਿਹਾ ਕਿ ਫਸਲ ਵਿਚ ਨਮੀ ਦੀ ਮਾਤਰਾ ਵਧੀਆ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਾਰੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਫ਼ਸਲ ਦੀ ਖਰੀਦ ਤੋਂ ਬਾਅਦ ਲਿਫ਼ਟਿੰਗ ਨੂੰ ਵੀ ਨਿਰਵਿਘਨ ਬਣਾਇਆ ਜਾਵੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਅਮਨਦੀਪ ਬਾਬਾ, ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ, ਨਗਰ ਕੌਂਸਲ ਪ੍ਰਧਾਨ ਬਲਜਿੰਦਰ ਸਿੰਘ ਅਹੂਜਾ, ਗੁਰਜੀਤ ਸਿੰਘ ਦਿਓਲ ਡੀ.ਐਫ.ਐਸ.ਸੀ, ਵਰਿੰਦਰ ਸਿੰਘ ਸਕੱਤਰ ਮਾਰਕੀਟ ਕਮੇਟੀ, ਸੁਖਜਿੰਦਰ ਕੌਰ ਡੀ.ਐਮ. ਮਾਰਕਫੈਡ, ਐਚ.ਐਸ. ਔਲਖ ਡੀ.ਐਮ. ਵੇਅਰ ਹਾਊਸ, ਮਨੀਸ਼ ਕੁਮਾਰ ਜ਼ਿਲ੍ਹਾ ਮੰਡੀ ਅਫ਼ਸਰ, ਗੁਰਚਰਨਪਾਲ ਡੀ.ਐਫ.ਐਸ.ਓ, ਮਨਤੇਜ ਸਿੰਘ ਮੰਡੀ ਸੁਪਰਵਾਈਜ਼ਰ, ਵਰਿੰਦਰ ਸਿੰਘ ਸਕੱਤਰ, ਗੌਤਮ ਬਾਂਸਲ, ਬੰਟੀ ਗਰਗ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਕੇਵਲ ਕਿਸ਼ਨ ਸਿੰਗਲਾ, ਰਘੁਬੀਰ ਸਿੰਘ ਭੁੱਲਰ, ਲਖਵੀਰ ਸਿੰਘ ਵੜਿੰਗ, ਹਰੀ ਓਮ, ਵਿਕਰਮ ਛਾਬੜਾ, ਸਹਿਗਲ ਧੀਂਗੜਾ, ਰਵਿੰਦਰ ਤਾਓ, ਵਿਪਨ ਸੇਠ, ਸਿਵ ਸਚਦੇਵਾ, ਅਸ਼ੋਕ ਜੈਨ, ਭੂਸ਼ਨ ਜੈਨ, ਅਰਵਿੰਦਰ ਛਾਬੜਾ ਤੋਂ ਇਲਾਵਾ ਹੋਰ ਹਾਜ਼ਰ ਸਨ।