06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਬੰਦ ਮਕਾਨ ’ਚ ਅਚਾਨਕ ਲੱਗੀ ਅੱਗ, ਦੋ ਸਿਲੰਡਰ ਫ਼ਟੇ

ਕੋਟਕਪੂਰਾ, 5 ਅਕਤੂਬਰ (ਹਰਪ੍ਰੀਤ ਸਿੰਘ ਚਾਨਾ, ਮੋਹਰ ਗਿੱਲ, ਰਿੰਕੂ ਮਲਹੋਤਰਾ)-ਸਥਾਨਕ ਲੱਬੂ ਰਾਮ ਸਟਰੀਟ ਡੇਰਾ ਸਤਿ ਕਰਤਾਰ ਨੇੜੇ ਇਕ ਬੰਦ ਮਕਾਨ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕੁਝ ਹੀ ਦੇਰ ਬਾਅਦ ਘਰ ਵਿਚ ਰੱਖੇ ਦੋ ਗੈਸ ਸਿਲੰਡਰ ਇਕ-ਇਕ ਕਰਕੇ ਧਮਾਕੇ ਨਾਲ ਫ਼ਟ ਗਏ, ਜਿਸ ਕਾਰਨ ਅੱਗ ਨੇ ਪੂਰੇ ਮਕਾਨ ਨੂੰ ਆਪਣੀ ਲਪੇਟ ਵਿਚ ਲੈ ਲਿਆ।

Ad Position 21
No active advertisement
ਅਜੀਤ ਡੈਸਕ 06-10-2026
ਕੋਟਕਪੂਰਾ, 5 ਅਕਤੂਬਰ (ਹਰਪ੍ਰੀਤ ਸਿੰਘ ਚਾਨਾ, ਮੋਹਰ ਗਿੱਲ, ਰਿੰਕੂ ਮਲਹੋਤਰਾ)-ਸਥਾਨਕ ਲੱਬੂ ਰਾਮ ਸਟਰੀਟ ਡੇਰਾ ਸਤਿ ਕਰਤਾਰ ਨੇੜੇ ਇਕ ਬੰਦ ਮਕਾਨ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕੁਝ ਹੀ ਦੇਰ ਬਾਅਦ ਘਰ ਵਿਚ ਰੱਖੇ ਦੋ ਗੈਸ ਸਿਲੰਡਰ ਇਕ-ਇਕ ਕਰਕੇ ਧਮਾਕੇ ਨਾਲ ਫ਼ਟ ਗਏ, ਜਿਸ ਕਾਰਨ ਅੱਗ ਨੇ ਪੂਰੇ ਮਕਾਨ ਨੂੰ ਆਪਣੀ ਲਪੇਟ ਵਿਚ ਲੈ ਲਿਆ। ਹਾਦਸੇ ਸਮੇਂ ਪਰਿਵਾਰ ਦਾ ਕੋਈ ਮੈਂਬਰ ਘਰ ਵਿਚ ਮੌਜੂਦ ਨਹੀਂ ਸੀ, ਜਿਸ ਕਾਰਨ ਵੱਡਾ ਜਾਨੀ ਨੁਕਸਾਨ ਹੋਣ ਤੋਂ ਬਚ ਗਿਆ। ਜਾਣਕਾਰੀ ਅਨੁਸਾਰ ਮਕਾਨ ਮਾਲਕ ਸ਼ਾਮ ਲਾਲ ਧੀਂਗੜਾ ਸਵੇਰੇ ਆਪਣੇ ਪਰਿਵਾਰ ਨਾਲ ਕਿਸੇ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ਗਏ ਹੋਏ ਸਨ। ਇਸੇ ਦੌਰਾਨ ਗੁਆਂਢੀਆਂ ਨੇ ਬੰਦ ਮਕਾਨ ਵਿਚੋਂ ਧੂੰਆਂ ਨਿਕਲਦਾ ਦੇਖਿਆ ਅਤੇ ਦੇਖਦੇ ਹੀ ਦੇਖਦੇ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਗੁਆਂਢੀਆਂ ਨੇ ਤੁਰੰਤ ਘਟਨਾ ਦੀ ਸੂਚਨਾ ਫ਼ਾਇਰ ਬ੍ਰਿਗੇਡ ਅਤੇ ਪੀੜਤ ਪਰਿਵਾਰ ਨੂੰ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬਿ੍ਰਗੇਡ ਅਧਿਕਾਰੀ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਵਿਭਾਗ ਦੀਆਂ ਟੀਮਾਂ ਸਮੇਤ ਮੌਕੇ ’ਤੇ ਪਹੁੰਚੇ। ਫ਼ਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਕਾਫ਼ੀ ਜੱਦੋ ਜਹਿਦ ਤੋਂ ਬਾਅਦ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾਇਆ। ਤਦ ਤੱਕ ਘਰ ਦਾ ਜ਼ਿਆਦਾਤਰ ਸਾਮਾਨ ਸੜ੍ਹ ਕੇ ਸੁਆਹ ਹੋ ਚੁੱਕਾ ਸੀ। ਪੀੜ੍ਹਤ ਸ਼ਾਮ ਲਾਲ ਨੇ ਦੱਸਿਆ ਕਿ ਗੁਆਂਢੀਆਂ ਮੁਤਾਬਿਕ ਘਰ ’ਚ ਬਿਜਲੀ ਦੀਆਂ ਤਾਰਾਂ ਦਾ ਸ਼ਾਰਟ ਸਰਕਟ ਨਾਲ ਇਹ ਹਾਦਸਾ ਵਾਪਰਿਆ ਹੈ। ਜਿਸ ਦੌਰਾਨ ਫ਼ਰਿਜ, ਏ.ਸੀ, ਐਲ.ਈ.ਡੀ, ਕੁਝ ਫ਼ਰਨੀਚਰ, ਚਿਮਨੀ, ਪੱਖਾ ਅਤੇ ਹੋਰ ਘਰ ’ਚ ਪਿਆ ਮਹਿੰਗਾ ਸਮਾਨ ਸੜ੍ਹ ਗਿਆ ਹੈ। ਉਨ੍ਹਾਂ ਦੱਸਿਆ ਕਿ ਘਰ ’ਚ ਪਏ ਦੋ ਮੋਬਾਈਲ ਫ਼ੋਨ ਨਹੀਂ ਮਿਲ ਰਹੇ। ਉਨ੍ਹਾਂ ਦੱਸਿਆ ਕਿ ਲਗਪਗ ਡੇਢ ਤੋਂ ਦੋ ਲੱਖ ਰੁਪਏ ਦੇ ਘਰੇਲੂ ਸਾਮਾਨ ਦਾ ਨੁਕਸਾਨ ਹੋਇਆ ਹੈ। ਪੀੜ੍ਹਤ ਪਰਿਵਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੁਆਵਜ਼ੇ ਅਤੇ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਚਾਰ ਵਿਅਕਤੀ ਕਾਬੂ ਅਗਲੀ ਖ਼ਬਰ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਤੇ ਡੀ.ਸੀ. ਰਾਹੁਲ ਚਾਬਾ ਨੇ ਫ਼ਰੀਦਕੋਟ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
Ad Position 24