06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮੋਬਾਈਲ ਟਾਵਰ ਦੀਆਂ ਤਾਰਾਂ ਚੋਰੀ ਕਰਦਾ ਇਕ ਕਾਬੂ

ਫ਼ਰੀਦਕੋਟ, 5 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਭਾਨ ਸਿੰਘ ਕਾਲੋਨੀ ਵਿਖੇ ਲੱਗੇ ਨਿੱਜੀ ਕੰਪਨੀ ਦੇ ਇਕ ਟਾਵਰ ’ਤੋਂ ਤਾਰਾਂ ਚੋਰੀ ਕਰਦੇ ਹੋਏ ਵਿਅਕਤੀ ਨੂੰ ਕੰਪਨੀ ਦੇ ਬੰਦਿਆਂ ਵਲੋਂ ਕਾਬੂ ਕੀਤਾ ਗਿਆ ਹੈ ਅਤੇ ਕਥਿਤ ਦੋਸ਼ੀ ਨੂੰ ਪੁਲਿਸ ਹਵਾਲੇ ਕੀਤਾ ਗਿਆ। ਪੁਲਿਸ ਵਲੋਂ ਕੰਪਨੀ ਦੇ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 06-10-2026
ਫ਼ਰੀਦਕੋਟ, 5 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਭਾਨ ਸਿੰਘ ਕਾਲੋਨੀ ਵਿਖੇ ਲੱਗੇ ਨਿੱਜੀ ਕੰਪਨੀ ਦੇ ਇਕ ਟਾਵਰ ’ਤੋਂ ਤਾਰਾਂ ਚੋਰੀ ਕਰਦੇ ਹੋਏ ਵਿਅਕਤੀ ਨੂੰ ਕੰਪਨੀ ਦੇ ਬੰਦਿਆਂ ਵਲੋਂ ਕਾਬੂ ਕੀਤਾ ਗਿਆ ਹੈ ਅਤੇ ਕਥਿਤ ਦੋਸ਼ੀ ਨੂੰ ਪੁਲਿਸ ਹਵਾਲੇ ਕੀਤਾ ਗਿਆ। ਪੁਲਿਸ ਵਲੋਂ ਕੰਪਨੀ ਦੇ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਰਿਲਾਇੰਸ ਜੀਓ ਕੰਪਨੀ ਦੇ ਮੈਨੇਜਰ ਤਲਵਿੰਦਰ ਸਿੰਘ ਵਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਸਥਾਨਕ ਭਾਨ ਸਿੰਘ ਕਾਲੋਨੀ ਵਿਖੇ ਲੱਗੇ ਉਨ੍ਹਾਂ ਦੀ ਕੰਪਨੀ ਦੇ ਮੋਬਾਈਲ ਟਾਵਰ ਬੰਦ ਹੋਣ ਦਾ ਅਲਾਰਮ ਵੱਜਿਆ ਤਾਂ ਚੈਕ ਕੀਤਾ ਗਿਆ ਤਾਂ ਵੇਖਿਆ ਕਿ ਇਕ ਵਿਅਕਤੀ ਉੱਥੇ ਤਾਰਾਂ ਚੋਰੀ ਕਰ ਰਿਹਾ ਸੀ ਅਤੇ ਉਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ। ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਕੰਪਨੀ ਦੇ ਮੈਨੇਜਰ ਦੀ ਸ਼ਿਕਾਇਤ ਦੇ ਆਧਾਰ ’ਤੇ ਚਮਕੌਰ ਸਿੰਘ ਉਰਫ਼ ਭੱਪੂ ਪੁੱਤਰ ਸੁਖਵਿੰਦਰ ਸਿੰਘ ਵਾਸੀ ਫ਼ਰੀਦਕੋਟ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਚੋਰੀ ਸੰਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਨਾਲ ਸਮੀਖਿਆ ਮੀਟਿੰਗ
Ad Position 24