06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਨੌਜਵਾਨਾਂ ਨੇ ਖ਼ੂਨਦਾਨ ਕੈਂਪ ਲਗਾਇਆ

ਕੋਟਕਪੂਰਾ, 5 ਅਕਤੂਬਰ (ਰਿੰਕੂ ਮਲਹੋਤਰਾ)-ਪਿੰਡ ਢਿਲਵਾਂ ਨਜ਼ਦੀਕ ਨੌਜਵਾਨਾਂ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ ਤੇ 41 ਯੂਨਿਟ ਖੂਨ ਇਕੱਤਰ ਕੀਤਾ ਗਿਆ। ਕੈਂਪ ਦਾ ਉਦਘਾਟਨ ਗੁਰਸੇਵਕ ਸਿੰਘ ਨੋਖਾ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 06-10-2026
ਕੋਟਕਪੂਰਾ, 5 ਅਕਤੂਬਰ (ਰਿੰਕੂ ਮਲਹੋਤਰਾ)-ਪਿੰਡ ਢਿਲਵਾਂ ਨਜ਼ਦੀਕ ਨੌਜਵਾਨਾਂ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ ਤੇ 41 ਯੂਨਿਟ ਖੂਨ ਇਕੱਤਰ ਕੀਤਾ ਗਿਆ। ਕੈਂਪ ਦਾ ਉਦਘਾਟਨ ਗੁਰਸੇਵਕ ਸਿੰਘ ਨੋਖਾ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਕੀਤਾ। ਇਸ ਮੌਕੇ ਗੁਰਮੀਤ ਸਿੰਘ ਸੋਢੀ, ਹਰਦੀਪ ਸਿੰਘ ਬਰਾੜ, ਕੁਲਵੀਰ ਬਰਾੜ ਸੀਨੀਅਰ ਮੀਤ ਪ੍ਰਧਾਨ, ਸੁਖਜੀਤ ਸਿੰਘ ਜ਼ਿਲ੍ਹਾ ਵਰਕਿੰਗ ਕਮੇਟੀ ਮੈਂਬਰ, ਅਰੋ- ਗਰੇਵਾਲ, ਅਮਰਿੰਦਰ ਸਿੰਘ, ਦਲੇਰ ਸਿੰਘ, ਮੰਗਲ ਸਿੰਘ, ਧਰਮਾ ਸਿੰਘ, ਰਾਜਵੀਰ ਸਿੰਘ, ਬੋਹੜ ਸਿੰਘ, ਲਵਜੋਤ ਸਿੰਘ, ਹਰਦੀਪ ਸਿੰਘ ਪ੍ਰਧਾਨ ਐਸ.ਸੀ ਵਿੰਗ, ਲਵਲੀ ਢਿਲਵਾਂ, ਗੱਗੂ ਮੀਤ ਪ੍ਰਧਾਨ ਐਸ.ਸੀ ਵਿੰਗ, ਪੱਪਾ ਢਿੱਲੋਂ ਸਮੇਤ ਹੋਰ ਵੀ ਨੌਜਵਾਨ ਹਾਜ਼ਰ ਸਨ। ਖੂਨਦਾਨ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਗੁਰਸੇਵਕ ਸਿੰਘ ਨੋਖਾ ਨੇ ਨੌਜਵਾਨਾਂ ਦੇ ਇਸ ਕਾਰਜ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਆਪਣੇ ਵਲੋਂ ਦਿੱਤਾ ਗਿਆ ਇਕ ਖੂਨ ਦਾ ਕਤਰਾ ਕਿਸੇ ਦੀ ਕੀਮਤੀ ਜਾਨ ਨੂੰ ਬਚਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਲੋਕਤੰਤਰ ਨੂੰ ਬਚਾਉਣ ਲਈ ਲੋਕਾਂ ਨੂੰ ਹੀ ਅੱਗੇ ਆਉਣਾ ਪਵੇਗਾ : ਪਵਨਪ੍ਰੀਤ ਸਿੰਘ ਅਗਲੀ ਖ਼ਬਰ ਮੋਬਾਈਲ ਟਾਵਰ ਦੀਆਂ ਤਾਰਾਂ ਚੋਰੀ ਕਰਦਾ ਇਕ ਕਾਬੂ
Ad Position 24