05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਫ਼ਰੀਦਕੋਟ, 5 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਕਿਲਾ ਨੌਂ ਤੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 06-10-2026
ਫ਼ਰੀਦਕੋਟ, 5 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਕਿਲਾ ਨੌਂ ਤੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਸਵਰਨ ਸਿੰਘ ਨੇ ਦੱਸਿਆ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨੇੜੇ ਬੱਸ ਸਟੈਂਡ, ਪਿੰਡ ਕਿਲਾ ਨੌਂ ਮੌਜੂਦ ਸਨ ਤਾਂ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਗੁਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕੋਟਕਪੂਰਾ ਕਥਿਤ ਤੌਰ ’ਤੇ ਮੋਟਰਸਾਇਕਲ ਚੋਰੀ ਕਰਕੇ ਅੱਗੇ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਦੋਸ਼ੀ ਉਕਤ ਚੋਰੀ ਕੀਤੇ ਹੋਏ ਮੋਟਰਸਾਈਕਲ ਪਰ ਸਵਾਰ ਹੋ ਕਿ ਪਿੰਡ ਨਵਾਂ ਕਿਲਾ ਨੂੰ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਤਲਾਹ ਠੋਸ ਹੋਣ ’ਤੇ ਪਿੰਡ ਵਿਚ ਨਾਕਾ ਲਗਾਇਆ ਗਿਆ ਅਤੇ ਕਥਿਤ ਦੋਸ਼ੀ ਨੂੰ ਬਿਨਾਂ ਨੰਬਰੀ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਚੋਰੀ ਸੰਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਪਿਉ-ਪੁੱਤਰ ਕਾਬੂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਜੈਤੋ ਵਿਖੇ ਰੈਲੀ 10 ਨੂੰ : ਸੂਬਾ ਸਿੰਘ ਬਾਦਲ
Ad Position 24