ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਪਿਉ-ਪੁੱਤਰ ਕਾਬੂ
ਫ਼ਰੀਦਕੋਟ, 5 ਅਕਤੂਬਰ (ਸਰਬਜੀਤ ਸਿੰਘ)-ਪਿੰਡ ਗੋਲੇਵਾਲਾ ਵਿਖੇ ਬਾਜ਼ਾਰ ਵਿਚ ਸਮਾਨ ਖ਼ਰੀਦ ਰਹੇ ਇਕ ਵਿਅਕਤੀ ਦੀ ਪਿਓ- ਪੁੱਤਰ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਪੀੜ੍ਹਤ ਵਿਅਕਤੀ ਦੇ ਬਿਆਨਾਂ ਦੇ ਆਧਾਰ ’ਤੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਹੈ।
ਫ਼ਰੀਦਕੋਟ, 5 ਅਕਤੂਬਰ (ਸਰਬਜੀਤ ਸਿੰਘ)-ਪਿੰਡ ਗੋਲੇਵਾਲਾ ਵਿਖੇ ਬਾਜ਼ਾਰ ਵਿਚ ਸਮਾਨ ਖ਼ਰੀਦ ਰਹੇ ਇਕ ਵਿਅਕਤੀ ਦੀ ਪਿਓ- ਪੁੱਤਰ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਪੀੜ੍ਹਤ ਵਿਅਕਤੀ ਦੇ ਬਿਆਨਾਂ ਦੇ ਆਧਾਰ ’ਤੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਹੈ। ਪ੍ਰਾਪਤ ਸੂਚਨਾ ਅਨੁਸਾਰ ਗੁਰਦੀਪ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਪੱਖੀ ਖੁਰਦ ਨੇ ਦੱਸਿਆ ਕਿ ਪਿੰਡ ਗੋਲੇਵਾਲਾ ਵਿਖੇ ਬਾਜ਼ਾਰ ਵਿਚੋਂ ਸਮਾਨ ਖ਼ਰੀਦ ਰਿਹਾ ਸੀ ਤਾਂ ਕਾਲੇ ਖਾਂ ਪੁੱਤਰ ਵਸੀਰ ਖਾਂ ਤੇਸੁਲਤਾਨ ਖਾਂ ਪੁੱਤਰ ਕਾਲੇ ਖਾਂ ਵਾਸੀ ਮਲੂਕਾ ਪੱਤੀ, ਗੋਲੇਵਾਲਾ ਨੇ ਉਸ ਦੀ ਕੁੱਟਮਾਰ ਕੀਤੀ। ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ, ਇੰਚਾਰਜ ਪੁਲਿਸ ਚੌਂਕੀ ਕਲੇਰ ਨੇ ਦੱਸਿਆ ਕਿ ਪੀੜ੍ਹਤ ਵਿਅਕਤੀ ਦੇ ਬਿਆਨਾਂ ਦੇ ਆਧਾਰ ’ਤੇ ਦੋਵਾਂ ਕਥਿਤ ਦੋਸ਼ੀ ਪਿਓ-ਪੁੱਤਰ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਕੁੱਟਮਾਰ ਕਰਨ ਸੰਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਵਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਦੋਵਾਂ ਪਿਓ-ਪੁੱਤਰਾਂ ਨੂੰ ਜ਼ਮਾਨਤ ਲੈ ਕੇ ਛੱਡ ਦਿੱਤਾ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।