ਲੁੱਟਾਂ ਖੋਹਾਂ ਕਰਨ ਦੀ ਤਾਕ ’ਚ ਫ਼ਿਰਦੇ ਹਥਿਆਰਾਂ ਸਮੇਤ ਪੰਜ ਸ਼ੱਕੀ ਕਾਬੂ
ਫ਼ਰੀਦਕੋਟ, 6 ਅਕਤੂਬਰ (ਸਰਬਜੀਤ ਸਿੰਘ)-ਪੁਲਿਸ ਚੌਂਕੀ ਕਲੇਰ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਚੰਦਬਾਜਾ ਤੋਂ ਲੁੱਟਾਂ ਖੋਹਾਂ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ ’ਚ ਫਿਰ ਰਹੇ ਪੰਜ ਸ਼ੱਕੀਆਂ ਨੂੰ ਹਥਿਆਰਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਪੰਜਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 6 ਅਕਤੂਬਰ (ਸਰਬਜੀਤ ਸਿੰਘ)-ਪੁਲਿਸ ਚੌਂਕੀ ਕਲੇਰ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਚੰਦਬਾਜਾ ਤੋਂ ਲੁੱਟਾਂ ਖੋਹਾਂ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ ’ਚ ਫਿਰ ਰਹੇ ਪੰਜ ਸ਼ੱਕੀਆਂ ਨੂੰ ਹਥਿਆਰਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਪੰਜਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਰਾਜ ਸਿੰਘ ਇੰਚਾਰਜ ਪੁਲਿਸ ਚੌਂਕੀ ਕਲੇਰ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਕੀਤੀ ਜਾ ਰਹੀ ਗਸ਼ਤ ਦੌਰਾਨ ਬੱਸ ਸਟੈਂਡ, ਚੰਦਬਾਜਾ ਮੌਜੂਦ ਸਨ ਤਾਂ ਮੁਖ਼ਬਰ ਵਲੋਂ ਇਤਲਾਹ ਦਿੱਤੀ ਗਈ ਕੁਝ ਨੌਜਵਾਨ ਜੋ ਕਿ ਸਾਰੇ ਕਥਿਤ ਤੌਰ ’ਤੇ ਲੁੱਟਾਂ ਖੋਹਾਂ ਕਰਨ ਦੇ ਆਦੀ ਹਨ ਤੇ ਜੋ ਇਹ ਸਾਰੇ ਜਣੇ ਇਸ ਵਕਤ ਵੀ ਦਾਣਾ ਮੰਡੀ ਪਿੰਡ ਚੰਦਬਾਜਾ ਵਿਚ ਮਾਰੂ ਹਥਿਆਰਾਂ ਨਾਲ ਲੈਸ ਹਨ ਅਤੇ ਲੁੱਟਾਂ ਖੋਹਾਂ ਕਰਨ ਦੀ ਯੋਜਨਾ ਬਣਾ ਰਹੇ ਹਨ। ਜੇਕਰ ਹੁਣੇ ਰੇਡ ਕੀਤਾ ਜਾਵੇ ਤਾ ਇਹ ਸਾਰੇ ਜਣੇ ਮਾਰੂ ਹਥਿਆਰਾਂ ਸਮੇਤ ਕਾਬੂ ਆ ਸਕਦੇ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਤਲਾਹ ਠੋਸ ਭਰੋਸੇਯੋਗ ਹੋਣ ਉਕਤ ਸਥਾਨ ’ਤੇ ਰੇਡ ਕੀ ਤੀ ਗਈ ਤੇ ਜਗਜੀਤ ਸਿੰਘ ਪੁੱਤਰ ਕਾਲਾ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਮਚਾਕੀ ਕਲਾਂ, ਲਵਪ੍ਰੀਤ ਸਿੰਘ ਉਰਫ ਲੱਭਾ ਪੁੱਤਰ ਕੁਲਵੰਤ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਪਿੰਡ ਮਚਾਕੀ ਕਲਾਂ, ਸਿਮਰਜੀਤ ਸਿੰਘ ਉਰਫ ਗਿੱਲੋ ਪੁੱਤਰ ਮਲਕੀਤ ਸਿੰਘ ਪੁੱਤਰ ਜਗਿਅੰਤ ਸਿੰਘ ਵਾਸੀ ਪਿੰਡ ਮਚਾਕੀ ਕਲਾ, ਜਗਜੀਤ ਸਿੰਘ ਉਰਫ ਗਾੜੀਆ ਪੁੱਤਰ ਸੁਖਮੰਦਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਪਿੰਡ ਨਵਾਂ ਕਿਲਾ ਤੇ ਅਰਮਾਨ ਸਿੰਘ ਉਰਫ ਗਿਆਨੀ ਪੁੱਤਰ ਬੇਅੰਤ ਸਿੰਘ ਵਾਸੀ ਪਿੰਡ ਪੱਕਾ ਨੰ. 2 ਜ਼ਿਲ੍ਹਾ ਫ਼ਰੀਦਕੋਟ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਦੋ ਕਿਰਪਾਨਾਂ, ਦੋ ਲੋਹੇ ਦੀਆਂ ਗਰਾਰੀ ਲੱਗੀਆਂ ਪਾਈਪਾਂ ਆਦਿ ਹਥਿਆਰ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਚੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ ।