ਸ੍ਰੀ ਮੁਕਤਸਰ ਸਾਹਿਬ ਵਿਖੇ ਵਿਧਾਇਕ ਕਾਕਾ ਬਰਾੜ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਕਿਹਾ : ਖ਼ਰੀਦ ਦੌਰਾਨ ਕਿਸਾਨਾਂ , ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ
ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਦੁਕਾਨ ਨੰਬਰ 22 ਆੜ੍ਹਤੀਏ ਸੁਰਿੰਦਰ ਸਿੰਘ ਦੀ ਦੁਕਾਨ ’ਤੇ ਕਿਸਾਨ ਦੇ ਝੋਨੇ ਦੀ ਪਹਿਲੀ ਸਰਕਾਰੀ ਢੇਰੀ ਦੀ ਖ਼ਰੀਦ ਕੀਤੀ ਗਈ।
ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਦੁਕਾਨ ਨੰਬਰ 22 ਆੜ੍ਹਤੀਏ ਸੁਰਿੰਦਰ ਸਿੰਘ ਦੀ ਦੁਕਾਨ ’ਤੇ ਕਿਸਾਨ ਦੇ ਝੋਨੇ ਦੀ ਪਹਿਲੀ ਸਰਕਾਰੀ ਢੇਰੀ ਦੀ ਖ਼ਰੀਦ ਕੀਤੀ ਗਈ। ਇਸ ਮੌਕੇ ਵਿਧਾਇਕ ਬਰਾੜ ਵਲੋਂ ਕਿਸਾਨ ਦਾ ਲੱਡੂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਝੋਨੇ ਦੀ ਹਾਈਬ੍ਰਿਡ ਕਿਸਮ ਦਾ ਰੇਟ 2461 ਪ੍ਰਤੀ ਕੁਇੰਟਲ ਹੈ। ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਵਿਚ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸੰਬੰਧੀ ਪੰਜਾਬ ਸਰਕਾਰ ਵਲੋਂ ਸਰਕਾਰੀ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਝੋਨੇ ਦੀ ਖ਼ਰੀਦ ਵਿਚ ਕਿਸੇ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਸੰਬੰਧੀ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਵਲੋਂ ਵਿਧਾਇਕ ਕਾਕਾ ਬਰਾੜ ਦਾ ਵੀ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਗੁਰਕਿਰਨਦੀਪ ਸਿੰਘ ਸਿੱਧੂ, ਮਾਰਕਿਟ ਕਮੇਟੀ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ, ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਵੜਿੰਗ, ਕੌਂਸਲਰ ਸੁਖਜਿੰਦਰ ਸਿੰਘ ਬਬਲੂ ਬਰਾੜ, ਗੁਰਸਾਹਿਬ ਸਿੰਘ ਬਰਾੜ ਸੰਗਰਾਣਾ, ਕੌਂਸਲਰ ਵਿਕਰਮ ਕੁਮਾਰ ਵਿੱਕੀ, ਜਤਿੰਦਰ ਸਿੰਘ ਮਹੰਤ, ਮਾਰਕਿਟ ਕਮੇਟੀ ਦੇ ਸਕੱਤਰ ਬਲਕਾਰ ਸਿੰਘ, ਸਤੀਸ਼ ਕੁਮਾਰ ਕਾਲਾ ਗਿਰਧਰ, ਬਲਦੇਵ ਰਾਜ, ਪੱਪੂ ਯਾਦਵ, ਸੁਮਿਤ ਗਰਗ, ਰਾਜਕਰਨ ਬਾਘਲਾ, ਰਾਜ ਬੱਤਰਾ ਤੇ ਹੋਰ ਆੜ੍ਹਤੀਆਂ ਤੋਂ ਇਲਾਵਾ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਮੈਂਬਰ, ਮਾਰਕਿਟ ਕਮੇਟੀ ਦੇ ਸਟਾਫ਼ ਮੈਂਬਰ ਤੇ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।