07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਿੰਡ ਸੱਕਾਂਵਾਲੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਝੋਨੇ ਦੀ ਪਰਾਲੀ ਨੂੰ ਸਾੜਨ ਦੀ ਪ੍ਰਥਾ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਆਧੁਨਿਕ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਪਿੰਡ ਸੱਕਾਂਵਾਲੀ ਵਿਖੇ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫ਼ਸਰ ਡਾ.

Ad Position 21
No active advertisement
ਪਿੰਡ ਢੀਮਾਂ ਵਾਲੀ ਕਿਸਾਨ ਜਾਗਰੂਕਤਾ ਕੈਂਪ ਦੌਰਾਨ ਖੇਤੀ ਮਾਹਿਰਾਂ ਦੇ ਵਿਚਾਰ ਸੁਣਦੇ ਹੋਏ ਕਿਸਾਨ। ਅਜੀਤ ਤਸਵੀਰ ? 07-10-2026
ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਝੋਨੇ ਦੀ ਪਰਾਲੀ ਨੂੰ ਸਾੜਨ ਦੀ ਪ੍ਰਥਾ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਆਧੁਨਿਕ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਪਿੰਡ ਸੱਕਾਂਵਾਲੀ ਵਿਖੇ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਨੇ ਕੀਤੀ। ਇਸ ਮੌਕੇ ਡਾ. ਜਗਸੀਰ ਸਿੰਘ ਨੇ ਕਿਸਾਨਾਂ ਨੂੰ ਫ਼ਸਲਾਂ ਦੀ ਸੁਚੱਜੀ ਸੰਭਾਲ ਕਰਨ ਤੇ ਖ਼ਾਦਾਂ ਦੀ ਸੰਤੁਲਿਤ ਤੇ ਸਿਫ਼ਾਰਸ਼ ਅਨੁਸਾਰ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ, ਇਸ ਦਾ ਖੇਤ ਵਿਚ ਹੀ ਸੁਚੱਜਾ ਪ੍ਰਬੰਧਨ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਸੁਪਰ ਸੀਡਰ, ਹੈਪੀ ਸੀਡਰ, ਮਲਚਿੰਗ ਅਤੇ ਹੋਰ ਖੇਤੀ ਮਸ਼ੀਨਰੀ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਬੇਲਰ ਮਸ਼ੀਨਰੀ ਦੀ ਵਰਤੋਂ ਸੰਬੰਧੀ ਵੀ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨਾਲ ਇਨ-ਸੀਟੂ ਪਰਾਲੀ ਪ੍ਰਬੰਧਨ ਦੌਰਾਨ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੇ ਢੁਕਵੇਂ ਹੱਲ ਦੱਸੇ। ਇਸ ਦੌਰਾਨ ਨੌਜਵਾਨ ਕਿਸਾਨ ਆਗੂ ਭਾਨਾ ਬਰਾੜ ਸੱਕਾਂਵਾਲੀ ਨੇ ਇਲਾਕੇ ਦੇ ਕਿਸਾਨਾਂ ਨੂੰ ਪਰਾਲੀ ਸੰਭਾਲਣ ਸਮੇਂ ਆ ਰਹੀਆਂ ਮੁਸ਼ਕਿਲਾਂ ਤੋਂ ਖੇਤੀਬਾੜੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਮੰਗ ਕੀਤੀ ਕਿ ਛੋਟੇ ਕਿਸਾਨਾਂ ਨੂੰ ਐਨ.ਜੀ.ਟੀ. ਦੀਆਂ ਹਦਾਇਤਾਂ ਦੇ ਮੱਦੇਨਜ਼ਰ ਢੁਕਵੀਂ ਸਹਾਇਤਾ ਰਾਸ਼ੀ ਦਿੱਤੀ ਜਾਵੇ ਜਾਂ ਉਨ੍ਹਾਂ ਨੂੰ ਮੁਫ਼ਤ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ, ਤਾਂ ਜੋ ਉਹ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰ ਸਕਣ। ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਦਿਆਂ ਉਪਲਬਧ ਖੇਤੀ ਮਸ਼ੀਨਰੀ ਤੇ ਵਿਗਿਆਨਕ ਤਕਨੀਕਾਂ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਡਾ. ਕਰਨਜੀਤ ਸਿੰਘ ਪ੍ਰੋਜੈਕਟ ਡਾਇਰੈਕਟਰ ਆਤਮਾ, ਇੰਜੀਨੀਅਰ ਰਜਿੰਦਰ ਕੁਮਾਰ, ਮਨਿੰਦਰਦੀਪ ਸਿੰਘ (ਏ.ਡੀ.ਓ.) ਤੋਂ ਇਲਾਵਾ ਕਿਸਾਨ ਤਰਲੋਕ ਸਿੰਘ, ਸਤਨਾਮ ਸਿੰਘ, ਮਨਦੀਪ ਸਿੰਘ, ਨਵਪ੍ਰੀਤ ਸਿੰਘ, ਪਿੰਦਰ ਸਿੰਘ, ਬਿਕਰਮਜੀਤ ਸਿੰਘ, ਕੁਲਦੀਪ ਸਿੰਘ, ਜਸਵਿੰਦਰ ਸਿੰਘ, ਜਸਵੰਤ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੱਲਾ ਅਨਾਜ ਮੰਡੀ ਮਜ਼ਦੂਰ ਸੰਘ ਦਾ ਵਫ਼ਦ ਚੇਅਰਮੈਨ ਮੰਡੀ ਬੋਰਡ ਨੂੰ ਮਿਲਿਆ ਅਗਲੀ ਖ਼ਬਰ ਵਾਤਾਵਰਨ ਦੀ ਸੰਭਾਲ ਪ੍ਰਤੀ ਸਾਨੂੰ ਸਭਨਾਂ ਨੂੰ ਜਾਗਰੂਕ ਹੋਣ ਦੀ ਲੋੜ : ਵਿਪਨ ਬਿੱਟੂ
Ad Position 24