07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੁਲਿਸ ਵਲੋਂ ਭਗੌੜਾ ਮੁਲਜ਼ਮ ਗ੍ਰਿਫਤਾਰ

ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ )-ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮੁਕੱਦਮਿਆਂ ਵਿਚ ਮਾਣਯੋਗ ਅਦਾਲਤਾਂ ਦੁਆਰਾ ਭਗੌੜੇ (ਪੀ. ਓ.)

Ad Position 21
No active advertisement
ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਆਗੂ ਏ.ਡੀ.ਸੀ. ਨੂੰ ਮੰਗ ਪੱਤਰ ਦਿੰਦੇ ਹੋਏ। ਅਜੀਤ ਤਸਵੀਰ 07-10-2026
ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ )-ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮੁਕੱਦਮਿਆਂ ਵਿਚ ਮਾਣਯੋਗ ਅਦਾਲਤਾਂ ਦੁਆਰਾ ਭਗੌੜੇ (ਪੀ.ਓ.) ਐਲਾਨੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇਕ ਪੀ.ਓ. ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੰਸਪੈਕਟਰ ਮੁਖ਼ਤਿਆਰ ਸਿੰਘ ਇੰਚਾਰਜ ਪੀ.ਓ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਕਾਰਵਾਈ ਕਰਦਿਆਂ ਰਵੀ ਸਿੰਘ ਵਾਸੀ ਥਾਂਦੇਵਾਲਾ ਨੂੰ ਕਾਬੂ ਕੀਤਾ ਗਿਆ। ਪੁਲਿਸ ਅਨੁਸਾਰ ਉਕਤ ਮੁਲਜ਼ਮ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਮੁਕੱਦਮਾ ਨੰਬਰ 31 ਮਿਤੀ 6 ਜੂਨ 2024 ਵਿਚ ਅਦਾਲਤ ਵਲੋਂ 2 ਦਸੰਬਰ 2025 ਨੂੰ ਭਗੌੜਾ (ਪੀ.ਓ.) ਐਲਾਨਿਆ ਗਿਆ ਸੀ। ਪੀ.ਓ. ਸਟਾਫ਼ ਵਲੋਂ ਕਾਰਵਾਈ ਕਰਦਿਆਂ ਉਸ ਨੂੰ 4 ਅਕਤੂਬਰ 2026 ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਅਦਾਲਤਾਂ ਦੁਆਰਾ ਭਗੌੜੇ ਐਲਾਨੇ ਗਏ ਮੁਲਜ਼ਮਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਮੁਹਿੰਮ ਲਗਾਤਾਰ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਕੌਮੀ ਸ਼ਾਹ ਮਾਰਗ ਦੇ ਸਰਵਿਸ ਰੋਡ ’ਤੇ ਦੁਰਘਟਨਾਵਾਂ ਦੀ ਰੋਕਥਾਮ ਲਈ ਹੰਪ ਬਣਾਉਣ ਤੇ ਲਾਈਟਾਂ ਦੀ ਮੁਰੰਮਤ ਸੰਬੰਧੀ ਮੰਗ ਪੱਤਰ... ਅਗਲੀ ਖ਼ਬਰ ਮਿਡ-ਡੇ-ਮੀਲ ਦੀ ਰਾਸ਼ੀ ਜਾਰੀ ਨਾ ਹੋਣ ’ਤੇ ਅਧਿਆਪਕ ਜਥੇਬੰਦੀਆਂ ਵਲੋਂ ਡੀ. ਈ. ਓ. ਨੂੰ ਨੋਟਿਸ
Ad Position 24