08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਕਰਾਟੇ ਮੁਕਾਬਲਿਆਂ ’ਚ ਐਸ.ਸਿਟੀ ਮੋਂਟੈਸਰੀ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਅਗਵਾਈ ਹੇਠ ਜਨਗਣਨਾ-2027 ਦੇ ਫ਼ੇਜ਼-2 ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ, ਚਾਰਜ ਅਫ਼ਸਰਾਂ ਅਤੇ ਸਬੰਧਿਤ ਕਰਮਚਾਰੀਆਂ ਵਲੋਂ ਸ਼ਮੂਲੀਅਤ ਕੀਤੀ ਗਈ।

Ad Position 21
No active advertisement
ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਰਾਹੁਲ ਚਾਬਾ। ਅਜੀਤ ਤਸਵੀਰ ਤਗ਼ਮੇ ਜਿੱਤਣ ਵਾਲੇ ਖਿਡਾਰੀ ਸਕੂਲ ਦੇ ਐਮ.ਡੀ. ਸਤਪਾਲ ਸ਼ਰਮਾ ਨਾਲ। 08-10-2026
ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਅਗਵਾਈ ਹੇਠ ਜਨਗਣਨਾ-2027 ਦੇ ਫ਼ੇਜ਼-2 ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ, ਚਾਰਜ ਅਫ਼ਸਰਾਂ ਅਤੇ ਸਬੰਧਿਤ ਕਰਮਚਾਰੀਆਂ ਵਲੋਂ ਸ਼ਮੂਲੀਅਤ ਕੀਤੀ ਗਈ। ਡਾਇਰੈਕਟਰ ਸੈਂਸਜ਼ ਓਪਰੇਸ਼ਨਜ਼ ਪੰਜਾਬ, ਚੰਡੀਗੜ੍ਹ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਜ਼ਿਲ੍ਹਾ ਕੋਆਰਡੀਨੇਟਰ ਪੰਕਜ ਕੁਮਾਰ ਵਲੋਂ ਸਮੂਹ ਚਾਰਜ ਅਫ਼ਸਰਾਂ ਨੂੰ ਜਨਗਣਨਾ-2027 ਦੇ ਫੇਜ਼-2 ਦੌਰਾਨ ਆਉਣ ਵਾਲੀਆਂ ਸੰਭਾਵਿਤ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਲੋਂ ਸਬੰਧਿਤ ਅਧਿਕਾਰੀਆਂ ਨੂੰ ਸੁਪਰਵਾਈਜ਼ਰਾਂ ਅਤੇ ਇਨਿਊਮਰੇਟਰਾਂ ਦੀ ਟਰੇਨਿੰਗ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਹਦਾਇਤ ਕੀਤੀ ਗਈ। ਇਸ ਮੌਕੇ ਡਾਇਰੈਕਟਰ ਸੈਸਜ਼ ਓਪਰੇਸ਼ਨਜ਼ ਪੰਜਾਬ, ਚੰਡੀਗੜ੍ਹ ਤੋਂ ਆਏ ਸੰਜੇ ਪਰਮਾਰ, ਐਗਜ਼ੀਕਿਊਟਿਵ ਅਫ਼ਸਰ ਨੇ ਦੱਸਿਆ ਕਿ ਜਨਗਣਨਾ-2027 ਦੇ ਫੇਜ਼-2 ਦਾ ਕੰਮ 1 ਦਸੰਬਰ 2026 ਤੋਂ ਸ਼ੁਰੂ ਹੋ ਕੇ 4 ਜਨਵਰੀ 2027 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਸਮੂਹ ਚਾਰਜ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਸਵੈ-ਗਣਨਾ ਲਈ ਪ੍ਰੇਰਿਤ ਕਰਨ ਅਤੇ ਇਸ ਸਬੰਧੀ ਲੋਕਾਂ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜਨਗਣਨਾ-2027 ਦੀ ਸਵੈ-ਗਣਨਾ ਪ੍ਰਕਿਰਿਆ ਵਿਚ ਵੱਧ ਤੋਂ ਵੱਧ ਭਾਗ ਲੈਣ ਅਤੇ ਆਪਣੀ ਜਾਣਕਾਰੀ ਸਹੀ ਢੰਗ ਨਾਲ ਦਰਜ ਕਰਵਾਉਣ। ਮੀਟਿੰਗ ਦੌਰਾਨ ਜਨਗਣਨਾ-2027 ਦੇ ਫੇਜ਼-2 ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਪ੍ਰਬੰਧਾਂ ਅਤੇ ਤਿਆਰੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ, ਗੁਰਿੰਦਰ ਸਿੰਘ, ਡਿਪਟੀ ਈ.ਐਸ.ਏ.-ਕਮ-ਵਧੀਕ ਜ਼ਿਲ੍ਹਾ ਸੈਂਸਜ਼ ਅਫ਼ਸਰ ਫ਼ਰੀਦਕੋਟ, ਅਰਸ਼ਤ ਗਰਗ, ਜੂਨੀਅਰ ਐਗਜ਼ੀਕਿਊਟਿਵ, ਮਨਪ੍ਰੀਤ ਕੌਰ ਯੰਗ ਪ੍ਰੋਫੈਸ਼ਨਲ ਅਤੇ ਟੈਕਨੀਕਲ ਅਸਿਸਟੈਂਟ ਸਮੇਤ ਹੋਰ ਸਬੰਧਿਤ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਲਾਲ ਲਕੀਰ ਅੰਦਰ ਵੱਸਦੇ ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਸੌਂਪੇ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਵਿਚ 25 ਸਾਲ ਪੂਰੇ ਹੋਣ ’ਤੇ ਸੇਵਾ ਸੰਕਲਪ ਸਭਾ ਕਰਵਾਈ
Ad Position 24