08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

10 ਅਕਤੂਬਰ ਦੀ ਸੰਗਰੂਰ ਰੈਲੀ ’ਚ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਜਾਵੇਗੀ : ਡੀ.ਟੀ.ਐਫ਼.

ਫ਼ਰੀਦਕੋਟ, 7 ਅਕਤੂਬਰ (ਸਰਬਜੀਤ ਸਿੰਘ)-10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਾਲੇ ਸ਼ਹਿਰ ਸੰਗਰੂਰ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਰੈਲੀ ਵਿਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਫ਼ਰੀਦਕੋਟ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗਾ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਫ਼ਰੀਦਕੋਟ ਅਹਿਮ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਦੀ ਪ੍ਰਧਾਨਗੀ ਹੇਠ ਹੋਈ।

Ad Position 21
No active advertisement
ਅਜੀਤ ਡੈਸਕ 08-10-2026
ਫ਼ਰੀਦਕੋਟ, 7 ਅਕਤੂਬਰ (ਸਰਬਜੀਤ ਸਿੰਘ)-10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਾਲੇ ਸ਼ਹਿਰ ਸੰਗਰੂਰ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਰੈਲੀ ਵਿਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਫ਼ਰੀਦਕੋਟ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗਾ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਫ਼ਰੀਦਕੋਟ ਅਹਿਮ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਦੀ ਪ੍ਰਧਾਨਗੀ ਹੇਠ ਹੋਈ। ਸੁਖਵਿੰਦਰ ਸੁੱਖੀ ਤੇ ਜਨਰਲ ਸਕੱਤਰ ਗਗਨ ਪਾਹਵਾ ਨੇ ਕਿਹਾ ਕਿ ਜੂਨ ਮਹੀਨੇ ਤੋਂ ਲੈ ਕੇ ਮੁਲਾਜ਼ਮਾਂ ਦਾ ਇਤਿਹਾਸਕ ਸੰਘਰਸ਼ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਹੋਈ ਮੀਟਿੰਗ ਵਿਚ ਧੋਖੇ ਨਾਲ ਸਿਰਫ 8% ਡੀ ਏ ਦੇ ਕੇ ਪਰਚਾਉਣ ਦੀ ਕੋਸ਼ਿਸ ਕੀਤੀ ਪਰ ਮੁਲਾਜ਼ਮ ਆਪਣੀ ਇਕ-ਇਕ ਮੰਗ ਮਨਵਾਉਣ ਤੱਕ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ ਅਤੇ ਡੀ.ਏ. 18 ਪ੍ਰਤੀਸ਼ਤ ਪੂਰਾ ਲੈ ਕੇ ਹਟਣਗੇ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਜਸਦੀਪ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਰੰਧਾਵਾ, ਵਿੱਤ ਸਕੱਤਰ ਪਰਦੀਪ ਸਿੰਘ, ਪ੍ਰੈਸ ਸਕੱਤਰ ਲਵਕਰਨ ਸਿੰਘ ਨੇ ਦੱਸਿਆ ਕਿ ਸਰਕਾਰ ਦੇ 5 ਸਾਲ ਬੀਤਣ ਦੇ ਬਾਵਜੂਦ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ ਅਤੇ ਮੁੱਖ ਮੰਤਰੀ ਵਲੋਂ ਹਰ ਮੀਟਿੰਗ ਤੋਂ ਬਾਅਦ ਉਨ੍ਹਾਂ ਨਾਲ ਧੋਖਾ ਹੀ ਕੀਤਾ ਹੈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਝੂਠ ਦੀ ਸਰਕਾਰ ਹੈ ਅਤੇ ਇਸ ਝੂਠੀ ਸਰਕਾਰ ਨੂੰ ਸਬਕ ਸਿਖਾਉਣ ਲਈ 10 ਅਕਤੂਬਰ ਨੂੰ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਸੰਗਰੂਰ ਦੀਆਂ ਸੜਕਾਂ ’ਤੇ ਉਤਰਨਗੇ। ਆਗੂਆਂ ਨੇ ਦੱਸਿਆ ਕਿ ਇਸ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ, ਫ਼ਰੀਦਕੋਟ ਬਲਾਕਾਂ ਦੀਆਂ ਮੀਟਿੰਗਾਂ ਕਰ ਰਿਹਾ ਹੈ। ਇਸ ਮੌਕੇ ਕੁਲਦੀਪ ਸਿੰਘ ਘਣੀਆ, ਅਜਾਇਬ ਸਿੰਘ, ਕੁਲਵਿੰਦਰ ਸਿੰਘ ਬਰਾੜ, ਅਮਨਦੀਪ ਸਿੰਘ ਜੱਸਲ, ਨਵਪ੍ਰੀਤ ਸਿੰਘ ਬਰਾੜ, ਗੁਰਸੇਵਕ ਸਿੰਘ, ਜਸਪ੍ਰੀਤ ਸਿੰਘ ਸੰਧੂ, ਸਵਰਨਪਾਲ ਸਿੰਘ, ਦਿਲਬਾਗ ਸਿੰਘ ਬਰਾੜ ਅਤੇ ਹੋਰ ਅਧਿਆਪਕ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਆਦੇਸ਼ 2 ਦਸਬੰਰ 2026 ਤੱਕ ਰਹਿਣਗੇ ਲਾਗੂ ਜੈਤੋ ਦਾਣਾ ਮੰ... ਅਗਲੀ ਖ਼ਬਰ ਕਿਸਾਨਾਂ ਤੇ ਮਜ਼ਦੂਰਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ ਕੁਮਾਰ ਦਾ ਫ਼ੂਕਿਆ ਪੁਤਲਾ ਯੋਧਵੀਰ ਸਿੰਘ ਢਿੱਲਵਾਂ ਪੀਣ ਵਾਲੇ ਪਾਣੀ...
Ad Position 24