07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫ਼ੂਕਿਆ

ਪੰਜਗਰਾਈਂ ਕਲਾਂ, 7 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਭਾਰਤ ਦੀਆਂ ਪੰਜ ਖੱਬੀਆਂ ਧਿਰਾਂ ਵਲੋਂ ਉਲੀਕੇ ਹੋਏ ਪ੍ਰੋਗਰਾਮਾਂ ਦੀ ਲੜੀ ਤਹਿਤ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪਿੰਡ ਔਲਖ ਵਿਖੇ ਸ਼ਹੀਦ ਕਾਮਰੇਡ ਅਮੋਲਕ ਸਿੰਘ ਦੀ ਯਾਦਗਾਰ ’ਤੇ ਆਰ. ਐਮ.

Ad Position 21
No active advertisement
ਅਜੀਤ ਡੈਸਕ 08-10-2026
ਪੰਜਗਰਾਈਂ ਕਲਾਂ, 7 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਭਾਰਤ ਦੀਆਂ ਪੰਜ ਖੱਬੀਆਂ ਧਿਰਾਂ ਵਲੋਂ ਉਲੀਕੇ ਹੋਏ ਪ੍ਰੋਗਰਾਮਾਂ ਦੀ ਲੜੀ ਤਹਿਤ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪਿੰਡ ਔਲਖ ਵਿਖੇ ਸ਼ਹੀਦ ਕਾਮਰੇਡ ਅਮੋਲਕ ਸਿੰਘ ਦੀ ਯਾਦਗਾਰ ’ਤੇ ਆਰ.ਐਮ.ਪੀ.ਆਈ. ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਔਲਖ ਦੀ ਅਗਵਾਈ ਹੇਠ ਐਸ.ਆਈ.ਆਰ. ਦੇ ਨਾਮ ’ਤੇ ਨਾਜਾਇਜ਼ ਤੌਰ ’ਤੇ ਵੋਟਾਂ ਕੱਟਣ ਦੇ ਵਿਰੋਧ ਵਿਚ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫ਼ੂਕਿਆ ਗਿਆ। ਆਗੂਆਂ ਨੇ ਦੋਸ਼ ਲਗਾਇਆ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਐਸ.ਆਈ.ਆਰ. ਲਾਗੂ ਕਰਨ ਸਮੇਂ ਹਰ ਤਰ੍ਹਾਂ ਦੇ ਤਰੀਕਿਆਂ ਰਾਹੀਂ ਵੋਟਾਂ ਕੱਟਣ ਦੇ ਪ੍ਰਬੰਧ ਵਿਚ ਆਪਣੇ ਦੋ ਸਾਥੀ ਚੋਣ ਕਮਿਸ਼ਨਰ ਐਸ.ਐਸ. ਸੰਧੂ ਅਤੇ ਵਿਵੇਕ ਜੋਸ਼ੀ ਵਲੋਂ 14 ਵਾਰ ਉਠਾਏ ਇਤਰਾਜਾਂ ਅਤੇ ਮਸ਼ਵਰਿਆਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਆਗੂਆਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਤੋਂ ਤੁਰੰਤ ਅਸਤੀਫ਼ਾ ਲਿਆ ਜਾਵੇ ਅਤੇ ਗੈਰ ਕਾਨੂੰਨੀ ਢੰਗ ਨਾਲ ਲੋਕਾਂ ਨੂੰ ਐਸ.ਆਈ.ਆਰ. ਪ੍ਰਕਿਰਿਆ ਵਿਚ ਉਲਝਾ ਕੇ 13 ਕਰੋੜ 30 ਲੱਖ ਤੋਂ ਵੱਧ ਕੱਟੀਆਂ ਗਈਆਂ ਵੋਟਾਂ ਬਹਾਲ ਕੀਤੀਆਂ ਜਾਣ। ਇਸ ਰੋਸ ਪ੍ਰਦਰਸ਼ਨ ਵਿਚ ਜੇ.ਪੀ.ਐਮ.ਓ. ਜ਼ਿਲ੍ਹਾ ਫ਼ਰੀਦਕੋਟ ਦੇ ਕਨਵੀਨਰ ਵੀਰਇੰਦਰਜੀਤ ਸਿੰਘ ਪੁਰੀ, ਅਮਰਜੀਤ ਸਿੰਘ ਬਰਾਂਚ ਸਕੱਤਰ ਆਰ.ਐਮ.ਪੀ.ਆਈ. ਗਗਨਦੀਪ ਕੌਰ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਵਫ਼ਦ ਨੇ ਮੈਡੀਕਲ ਸੁਪਰਡੈਂਟ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਐਲ.ਆਈ.ਸੀ. ਨੇ ਮ੍ਰਿਤਕ ਮਲੂਕਾ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਦਿੱਤਾ ਕਲੇਮ
Ad Position 24