07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਿਦਿਆਰਥਣ ਨੂੰ ਇਨਸਾਫ਼ ਦਿਵਾਉਣ ਲਈ ਵਿਦਿਆਰਥੀਆਂ ਕੀਤਾ ਰੋਸ ਮਾਰਚ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਕੀਤੀ ਮੰਗ

ਫ਼ਰੀਦਕੋਟ, 7 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਕਾਲਜ ਦੀ ਵਿਦਿਆਰਥਣ ਨੂੰ ਇਨਸਾਫ਼ ਦਿਵਾਉਣ ਲਈ ਅਤੇ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਨੂੰ ਲੈ ਕੇ ਅੱਜ ਰੋਸ ਮਾਰਚ ਕੀਤਾ ਗਿਆ। ਪਿਛਲੇ ਦਿਨੀਂ ਸਰਕਾਰੀ ਬਿ੍ਜਿੰਦਰਾ ਕਾਲਜ ਦੀ ਇਕ ਵਿਦਿਆਰਥਣ ਵਲੋਂ ਸ਼ਰਾਰਤੀ ਲੜਕਿਆਂ ਤੋਂ ਤੰਗ-ਪ੍ਰੇਸ਼ਾਨ ਆ ਕੇ ਖੁਦਕੁਸ਼ੀ ਕਰਨ ਦਾ ਅਤਿ ਦੁਖਦਾਈ ਅਤੇ ਗੰਭੀਰ ਮਾਮਲਾ ਸਾਹਮਣੇ ਆਇਆ ਹੈ।

Ad Position 21
No active advertisement
ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ 08-10-2026
ਫ਼ਰੀਦਕੋਟ, 7 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਕਾਲਜ ਦੀ ਵਿਦਿਆਰਥਣ ਨੂੰ ਇਨਸਾਫ਼ ਦਿਵਾਉਣ ਲਈ ਅਤੇ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਨੂੰ ਲੈ ਕੇ ਅੱਜ ਰੋਸ ਮਾਰਚ ਕੀਤਾ ਗਿਆ। ਪਿਛਲੇ ਦਿਨੀਂ ਸਰਕਾਰੀ ਬਿ੍ਜਿੰਦਰਾ ਕਾਲਜ ਦੀ ਇਕ ਵਿਦਿਆਰਥਣ ਵਲੋਂ ਸ਼ਰਾਰਤੀ ਲੜਕਿਆਂ ਤੋਂ ਤੰਗ-ਪ੍ਰੇਸ਼ਾਨ ਆ ਕੇ ਖੁਦਕੁਸ਼ੀ ਕਰਨ ਦਾ ਅਤਿ ਦੁਖਦਾਈ ਅਤੇ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੀ.ਐਸ.ਯੂ. ਦੀ ਟੀਮ ਗਰਲਜ਼ ਸ਼ੀਲਡ ਦੀ ਅਗਵਾਈ ਵਿਚ ਵਿਦਿਆਰਥੀਆਂ ਵਲੋਂ ਕਾਲਜ ਕੈਂਪਸ ਵਿਚ ਇਕੱਠੇ ਹੋ ਕੇ ਸ਼ਾਂਤਮਈ ਰੋਸ ਰੈਲੀ ਕੀਤੀ ਗਈ ਅਤੇ ਸ਼ਹਿਰ ਤੱਕ ਰੋਸ ਮਾਰਚ ਕੀਤਾ ਗਿਆ। ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਹਰਵੀਰ ਕੌਰ ਨੇ ਸੰਬੋਧਨ ਕਰਦੇ ਹੋਏ ਦੋਸ਼ ਲਾਇਆ ਕਿ ਕਾਲਜ ਵਿਚ ਤੇ ਬਾਹਰ ਸ਼ਰਾਰਤੀ ਅਨਸਰਾਂ ਦੀ ਆਵਾਜਾਈ ਹੈ, ਜਿਸ ਕਾਰਨ ਵਿਦਿਆਰਥਣਾਂ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਿ੍ਰਤਕ ਵਿਦਿਆਰਥਣ ਵੀ ਪਿਛਲੇ ਕੁਝ ਦਿਨਾਂ ਤੋਂ ਕੁਝ ਲੜਕਿਆਂ ਵਲੋਂ ਕੀਤੀ ਜਾ ਰਹੀ ਮਾਨਸਿਕ ਪ੍ਰੇਸ਼ਾਨੀ ਕਰਕੇ ਖੁਦਕੁਸ਼ੀ ਕਰਨ ਲਈ ਮਜਬੂਰ ਹੋਈ। ਕਾਲਜ ਕਮੇਟੀ ਆਗੂਆਂ ਅਭਿਨਵ ਸੋਢੀ, ਮਨਜੋਤ ਕੌਰ, ਰਾਜਬੀਰ ਸਿੰਘ ਨੇ ਆਖਿਆ ਕਿ ਜੇਕਰ ਸਮੇਂ ਸਿਰ ਅਜਿਹੇ ਸ਼ਰਾਰਤੀ ਅਨਸਰਾਂ ’ਤੇ ਠੱਲ੍ਹ ਪਾਈ ਜਾਂਦੀ ਤਾਂ ਇਹ ਦਰਦਨਾਕ ਭਾਣਾ ਵਾਪਰਨ ਤੋਂ ਬਚ ਸਕਦਾ ਸੀ। ਪੀ. ਐਸ. ਯੂ. ਆਗੂਆਂ ਜੋਬਨਪ੍ਰੀਤ ਕੌਰ ਤੇ ਪਵਨਦੀਪ ਕੌਰ ਨੇ ਮੰਗ ਕਰਦਿਆਂ ਆਖਿਆ ਕਿ ਵਿਦਿਆਰਥਣ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਦੋਸ਼ੀ ਲੜਕਿਆਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਦੇ ਗਿ੍ਫਤਾਰ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਕਾਲਜ ਵਿਚ ਪੜ੍ਹਦੀਆਂ ਸਾਰੀਆਂ ਲੜਕੀਆਂ ਦੀ ਸੁਰੱਖਿਆ ਨੂੰ ਪੁਖਤਾ ਬਣਾਉਣ ਲਈ ਕਾਲਜ ਕੈਂਪਸ ਵਿਚ ਬਾਹਰੀ ਅਨਸਰਾਂ ਦੇ ਦਾਖਲੇ ’ਤੇ ਪੂਰਨ ਰੋਕ ਲਗਾਈ ਜਾਵੇ, ਕਾਲਜ ਦੇ ਗੇਟਾਂ ’ਤੇ ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਜਾਣ। ਯੂਨੀਅਨ ਆਗੂਆਂ ਵਲੋਂ ਚੇਤਾਵਨੀ ਦਿੱਤੀ ਗਈ ਕਿ ਜੇਕਰ ਪੁਲਿਸ ਨੇ ਦੋਸ਼ੀਆਂ ਖਿਲਾਫ਼ ਜਲਦ ਤੋਂ ਜਲਦ ਗਿ੍ਫ਼ਤਾਰ ਕਰਕੇ ਉਨ੍ਹਾਂ ’ਤੇ ਬਣਦੀ ਕਾਨੂੰਨੀ ਕਾਰਵਾਈ ਨਾ ਕੀਤੀ ਅਤੇ ਕਾਲਜ ਵਿਚ ਵਿਦਿਆਰਥਣਾਂ ਦੀ ਸੁਰੱਖਿਆ ਲਈ ਠੋਸ ਪ੍ਰਬੰਧ ਨਾ ਕੀਤੇ ਤਾਂ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਇਸ ਸੰਘਰਸ਼ ਨੂੰ ਕਾਲਜ ਪੱਧਰ ਤੋਂ ਵਧਾ ਕੇ ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਲਿਜਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ. ਵਲੋਂ ਦਾਣਾ ਮੰਡੀ ਸਾਦਿਕ ਦਾ ਅਚਨਚੇਤ ਦੌਰਾ ਅਗਲੀ ਖ਼ਬਰ ਏਅਰਟੈੱਲ ਦੇ ਟਾਵਰ ’ਤੋਂ ਮਹਿੰਗਾ ਸਾਮਾਨ ਚੋਰੀ
Ad Position 24