07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਜ਼ਿਲ੍ਹਾ ਪੱਧਰੀ ਭਾਸ਼ਾ ਮੁਕਾਬਲਿਆਂ ’ਚ ਨਿਮਰਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ

ਸਾਦਿਕ, 7 ਅਕਤੂਬਰ (ਧੁੰਨਾ)-ਭਾਸ਼ਾ ਵਿਭਾਗ ਪੰਜਾਬ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਭਾਸ਼ਾ ਮੁਕਾਬਲਿਆਂ ਵਿਚ ਸਕਾਲਰਜ਼ ਸੀਨੀਅਰ ਸੈਕੰਡਰੀ ਸਕੂਲ ਅਰਾਈਆਂ ਵਾਲਾ ਕਲਾਂ ਦੀ ਵਿਦਿਆਰਥਣ ਨਿਮਰਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਿਲ ਕਰਕੇ ਸਕੂਲ, ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ। ਇੰਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਜਮਾਤ ਛੇਵੀਂ ਤੋਂ ਅੱਠਵੀਂ, ਨੌਵੀਂ ਤੋਂ ਬਾਰ੍ਹਵੀਂ ਅਤੇ ਕਾਲਜ ਪੱਧਰ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਅਧੀਨ ਭਾਗ ਲਿਆ।

Ad Position 21
No active advertisement
ਸਬੱਤ ਦਾ ਭਲਾ ਟਰੱਸਟ ਦੇ ਮੈਂਬਰ ਮੈਡੀਕਲ ਸੁਪਰਡੈਂਟ ਡਾ. ਬੋਪਾਰਾਏ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦੇ ਹੋਏ। ਅਜੀਤ ਤਸਵੀਰ 08-10-2026
ਸਾਦਿਕ, 7 ਅਕਤੂਬਰ (ਧੁੰਨਾ)-ਭਾਸ਼ਾ ਵਿਭਾਗ ਪੰਜਾਬ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਭਾਸ਼ਾ ਮੁਕਾਬਲਿਆਂ ਵਿਚ ਸਕਾਲਰਜ਼ ਸੀਨੀਅਰ ਸੈਕੰਡਰੀ ਸਕੂਲ ਅਰਾਈਆਂ ਵਾਲਾ ਕਲਾਂ ਦੀ ਵਿਦਿਆਰਥਣ ਨਿਮਰਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਿਲ ਕਰਕੇ ਸਕੂਲ, ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ। ਇੰਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਜਮਾਤ ਛੇਵੀਂ ਤੋਂ ਅੱਠਵੀਂ, ਨੌਵੀਂ ਤੋਂ ਬਾਰ੍ਹਵੀਂ ਅਤੇ ਕਾਲਜ ਪੱਧਰ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਅਧੀਨ ਭਾਗ ਲਿਆ। ਸਕਾਲਰਜ਼ ਸੀਨੀਅਰ ਸੈਕੰਡਰੀ ਸਕੂਲ ਵਲੋਂ ਪਹਿਲੇ ਵਰਗ ਵਿਚ ਜਮਾਤ ਛੇਵੀਂ ਦੀ ਨਿਮਰਤ ਕੌਰ ਅਤੇ ਜਮਾਤ ਸੱਤਵੀਂ ਦੀ ਅਨੂਰੀਤ ਕੌਰ ਨੇ, ਜਦਕਿ ਦੂਜੇ ਵਰਗ ਵਿਚ ਜਮਾਤ ਗਿਆਰ੍ਹਵੀਂ ਦੀ ਜੈਸਮੀਨ ਕੌਰ ਅਤੇ ਜਮਾਤ ਬਾਰ੍ਹਵੀਂ ਦੀ ਜੈਸਮੀਨ ਕੌਰ ਨੇ ਭਾਗ ਲਿਆ। ਭਾਸ਼ਾ ਵਿਭਾਗ ਵਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਪਰਖਣ ਲਈ 100 ਅੰਕਾਂ ਦਾ ਲਿਖਤੀ ਟੈਸਟ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਨਿਮਰਤ ਕੌਰ ਪੁੱਤਰੀ ਸਚਦੇਵ ਸਿੰਘ ਗਿੱਲ ਵਾਸੀ ਪਿੰਡ ਝੋਟੀਵਾਲਾ ਨੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਇਨਾਮ ਵੰਡ ਸਮਾਰੋਹ ਵਿਚ ਨਿਮਰਤ ਕੌਰ ਨੂੰ ਸਰਟੀਫਿਕੇਟ ਅਤੇ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ, ਪ੍ਰਿੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ ਨੇ ਵਿਦਿਆਰਥਣ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ। ਨਿਮਰਤ ਕੌਰ ਦੇ ਸਕੂਲ ਪਹੁੰਚਣ ’ਤੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਮਨਮਿੰਦਰ ਸਿੰਘ ਢਿੱਲੋਂ, ਡਾਇਰੈਕਟਰ ਗੁਰਪ੍ਰੀਤ ਕੌਰ ਢਿੱਲੋਂ ਅਤੇ ਪ੍ਰਿੰਸੀਪਲ ਸਚਦੇਵ ਸਿੰਘ ਗਿੱਲ ਨੇ ਜੇਤੂ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਉਸ ਦੀ ਹੌਂਸਲਾ ਅਫ਼ਜ਼ਾਈ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੀ ਅਗਵਾਈ ਹੇਠ ਜਿੱਤ ਕੇ ਕਾਂਗਰਸ ਪਾਰਟੀ ਸਰਕਾਰ ਬਣਾਏਗੀ : ਕਾਂਗਰਸੀ ਆਗੂ ਅਗਲੀ ਖ਼ਬਰ ਐਸ.ਡੀ.ਐਮ. ਵਲੋਂ ਦਾਣਾ ਮੰਡੀ ਸਾਦਿਕ ਦਾ ਅਚਨਚੇਤ ਦੌਰਾ
Ad Position 24