09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਡਰਾਇੰਗ ਅਤੇ ਆਰਟ ਮੁਕਾਬਲਾ ਕਰਵਾਇਆ

ਫ਼ਰੀਦਕੋਟ, 8 ਅਕਤੂਬਰ (ਪੁਰਬਾ)-ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਵਿਦਿਆਰਥੀਆਂ ਦੀ ਰਚਨਾਤਮਕਤਾ ਅਤੇ ਕਲਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਡਰਾਇੰਗ ਅਤੇ ਆਰਟ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾ ਰਹੇ ਡਰਾਇੰਗ ਮੁਕਾਬਲਿਆਂ ਦੀ ਲੜੀ ਤਹਿਤ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 09-10-2026
ਫ਼ਰੀਦਕੋਟ, 8 ਅਕਤੂਬਰ (ਪੁਰਬਾ)-ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਵਿਦਿਆਰਥੀਆਂ ਦੀ ਰਚਨਾਤਮਕਤਾ ਅਤੇ ਕਲਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਡਰਾਇੰਗ ਅਤੇ ਆਰਟ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾ ਰਹੇ ਡਰਾਇੰਗ ਮੁਕਾਬਲਿਆਂ ਦੀ ਲੜੀ ਤਹਿਤ ਕਰਵਾਇਆ ਗਿਆ। ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਧਿਆਪਕ ਸੈੱਲ ਦੇ ਕਨਵੀਨਰ ਹਰਵਿੰਦਰ ਸਿੰਘ ਧਾਲੀਵਾਲ ਦੀ ਡਿਊਟੀ ਸਕੂਲਾਂ ਵਿਚ ਜਾ ਕੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਉਣ ਲਈ ਲਗਾਈ ਗਈ । ਇਸੇ ਤਹਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਦੇ ਚੇਅਰਮੈਨ ਵਾਸੂਦੇਵ ਸ਼ਰਮਾ ਦੇ ਸਹਿਯੋਗ ਨਾਲ ਇਹ ਮੁਕਾਬਲਾ ਕਰਵਾਇਆ ਗਿਆ। ਸਕੂਲ ਦੇ ਚੇਅਰਮੈਨ ਵਾਸੂਦੇਵ ਸ਼ਰਮਾ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਹਰਵਿੰਦਰ ਸਿੰਘ ਧਾਲੀਵਾਲ ਨੇ ਵੀ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀ ਅਭੀਰ ਅਰੋੜਾ ਦੀ ਸ਼ਤਰੰਜ ਖੇਡ ’ਚ ਸੂਬਾ ਪੱਧਰ ਲਈ ਚੋਣ ਹੋਈ ਅਗਲੀ ਖ਼ਬਰ ਵਿੱਦਿਅਕ ਗਤੀਵਿਧੀਆਂ ਸਦਕਾ ਸਰਕਾਰੀ ਪ੍ਰਾਇਮਰੀ ਸਕੂਲ ਦੇ ਸਟਾਫ਼ ਦਾ ਵਿਸ਼ੇਸ਼ ਸਨਮਾਨ
Ad Position 24