ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀ ਨੇ ਸ਼ਤਰੰਜ ਮੁਕਾਬਲੇ ’ਚ ਚਾਂਦੀ ਦਾ ਤਗਮਾ ਜਿੱਤਿਆ
ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੇ ਵਿਦਿਆਰਥੀ ਕਰਮਨਦੀਪ ਸਿੰਘ ਗੁਲਾਟੀ ਨੇ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ਵਿਚ ਅੰਡਰ-14 ਲੜਕਿਆਂ ਦੇ ਵਰਗ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਕਰਮਨਦੀਪ ਸਿੰਘ ਗੁਲਾਟੀ ਨੇ ਆਪਣੀ ਬੁੱਧੀ, ਇਕਾਗਰਤਾ ਅਤੇ ਰਣਨੀਤਕ ਹੁਨਰ ਦਾ ਪ੍ਰਦਰਸ਼ਨ ਕਰਦੇ ਹੋਏ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ।
ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੇ ਵਿਦਿਆਰਥੀ ਕਰਮਨਦੀਪ ਸਿੰਘ ਗੁਲਾਟੀ ਨੇ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ਵਿਚ ਅੰਡਰ-14 ਲੜਕਿਆਂ ਦੇ ਵਰਗ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਕਰਮਨਦੀਪ ਸਿੰਘ ਗੁਲਾਟੀ ਨੇ ਆਪਣੀ ਬੁੱਧੀ, ਇਕਾਗਰਤਾ ਅਤੇ ਰਣਨੀਤਕ ਹੁਨਰ ਦਾ ਪ੍ਰਦਰਸ਼ਨ ਕਰਦੇ ਹੋਏ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ ਅਤੇ ਡਾਇਰੈਕਟਰ-ਪ੍ਰਿੰਸੀਪਲ ਡਾ. ਧਵਨ ਕੁਮਾਰ ਨੇ ਵਿਦਿਆਰਥੀ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ। ਸਕੂਲ ਦੇ ਡੀ ਪੀ ਈ ਮਨਦੀਪ ਕੁਮਾਰ, ਮਨਜੋਧ ਸਿੰਘ ਅਤੇ ਅਮਨਦੀਪ ਸਿੰਘ ਨੇ ਕਰਮਦੀਪ ਸਿੰਘ ਗੁਲਾਟੀ ਦੀ ਸਫ਼ਲਤਾ ’ਤੇ ਖੁਸ਼ੀ ਪ੍ਰਗਟ ਕੀਤੀ।