13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਿੰਡ ਮੱਲ੍ਹਾ ਦੀ ਟੁੱਟੀ ਮੇਨ ਲਿੰਕ ਸੜਕ ਲੋਕਾਂ ਲਈ ਬਣੀ ਪ੍ਰੇਸ਼ਾਨੀ ਦਾ ਸਬੱਬ

ਬਾਜਾਖਾਨਾ, 12 ਅਕਤੂਬਰ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਮੱਲਾ ਵਿਖੇ ਮੇਨ ਲਿੰਕ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਪਿੰਡ ਵਾਸੀਆਂ ਵਿਚ ਚਿੰਤਾ ਪਾਈ ਜਾ ਰਹੀ ਹੈ। ਪਿੰਡ ਦੀ ਇਹ ਮੁੱਖ ਸੜਕ ਟੁੱਟੀ ਹੋਣ ਕਾਰਨ ਲੋਕਾਂ ਨੂੰ ਆਵਾਜਾਈ ਦੌਰਾਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 13-10-2026
ਬਾਜਾਖਾਨਾ, 12 ਅਕਤੂਬਰ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਮੱਲਾ ਵਿਖੇ ਮੇਨ ਲਿੰਕ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਪਿੰਡ ਵਾਸੀਆਂ ਵਿਚ ਚਿੰਤਾ ਪਾਈ ਜਾ ਰਹੀ ਹੈ। ਪਿੰਡ ਦੀ ਇਹ ਮੁੱਖ ਸੜਕ ਟੁੱਟੀ ਹੋਣ ਕਾਰਨ ਲੋਕਾਂ ਨੂੰ ਆਵਾਜਾਈ ਦੌਰਾਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਸੜਕ ਦਾ ਨਵੇਂ ਸਿਰੇ ਤੋਂ ਨਿਰਮਾਣ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਸਮੇਂ ਆ ਰਹੀਆਂ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਚੰਗੀਆਂ ਸੜਕਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਸੜਕਾਂ ਦੀ ਮਾੜੀ ਹਾਲਤ ਕਾਰਨ ਜਿੱਥੇ ਲੋਕਾਂ ਦਾ ਸਫ਼ਰ ਮੁਸ਼ਕਿਲ ਹੁੰਦਾ ਹੈ, ਉੱਥੇ ਹੀ ਵਾਹਨਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੁੰਦੀ ਹੈ। ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਇਸ ਸੜਕ ਦਾ ਤੁਰੰਤ ਨਿਰੀਖਣ ਕਰਵਾਇਆ ਜਾਵੇ ਅਤੇ ਸਬੰਧਿਤ ਵਿਭਾਗ ਨੂੰ ਲੋੜੀਂਦੇ ਫੰਡ ਮੁਹੱਈਆ ਕਰਵਾ ਕੇ ਨਿਰਮਾਣ ਕਾਰਜ ਜਲਦ ਸ਼ੁਰੂ ਕਰਵਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਰਾਮਲੀਲਾ ਦੀ ਚੌਥੀ ਰਾਤ ਦਰਸ਼ਕਾਂ ਨੇ ਆਨੰਦ ਮਾਣਿਆ ਅਗਲੀ ਖ਼ਬਰ ਵਿਵੇਕ ਸਕੂਲ ਦੇ ਬੱਚਿਆਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24