13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਜਤਿੰਦਰ ਕੁਮਾਰ ਸ਼ਰਮਾ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਕੋਟਕਪੂਰਾ, 12 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ’ਚ ਪਿਛਲੇ ਲੰਬੇ ਸਮੇਂ ਤੋਂ ਨਿਊਜ਼ ਪੇਪਰ ਏਜੰਟ ਵਜੋਂ ਕੰਮ ਕਰ ਰਹੇ ਜਤਿੰਦਰ ਕੁਮਾਰ ਸ਼ਰਮਾ (56) ਪੁੱਤਰ ਸਵ. ਓਮ ਪ੍ਰਕਾਸ਼ ਆਜ਼ਾਦ ਬੀਤੀ ਦਿਨੀਂ ਅਚਾਨਕ ਦਿਲ ਦੀ ਧੜਕਣ ਬੰਦ ਹੋਣ ਕਾਰਨ ਸਦੀਵੀ ਵਿਛੋੜਾ ਦੇ ਗਏ ਸਨ।

Ad Position 21
No active advertisement
ਅਜੀਤ ਡੈਸਕ 13-10-2026
ਕੋਟਕਪੂਰਾ, 12 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ’ਚ ਪਿਛਲੇ ਲੰਬੇ ਸਮੇਂ ਤੋਂ ਨਿਊਜ਼ ਪੇਪਰ ਏਜੰਟ ਵਜੋਂ ਕੰਮ ਕਰ ਰਹੇ ਜਤਿੰਦਰ ਕੁਮਾਰ ਸ਼ਰਮਾ (56) ਪੁੱਤਰ ਸਵ. ਓਮ ਪ੍ਰਕਾਸ਼ ਆਜ਼ਾਦ ਬੀਤੀ ਦਿਨੀਂ ਅਚਾਨਕ ਦਿਲ ਦੀ ਧੜਕਣ ਬੰਦ ਹੋਣ ਕਾਰਨ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦੇ ਨਮਿਤ ਸ੍ਰੀ ਗਰੁੜ ਪੁਰਾਣ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਸ੍ਰੀ ਸ਼ਿਆਮ ਮੰਦਰ ਕੋਟਕਪੂਰਾ ਵਿਖੇ ਹੋਇਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਜੇਪਾਲ ਸਿੰਘ ਸੰਧੂ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਜਤਿੰਦਰ ਕੁਮਾਰ ਸ਼ਰਮਾ ਦੀ ਬੇਵਕਤੀ ਮੌਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ’ਚ ਸਮੁੱਚੀ ਕਾਂਗਰਸ ਪਾਰਟੀ ਪਰਿਵਾਰ ਦੇ ਨਾਲ਼ ਹੈ। ਇਸ ਮੌਕੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸਾਬਕਾ ਚੇਅਰਮੈਨ ਧਨਜੀਤ ਸਿੰਘ ਧਨੀ ਵਿਰਕ, ਬਲਜੀਤ ਸਿੰਘ ਖੀਵਾ, ਅਮਨਦੀਪ ਸਿੰਘ ਘੋਲੀਆ, ਪ੍ਰੇਮ ਚਾਵਲਾ, ਮਾਸਟਰ ਹਰਬੰਸ ਲਾਲ ਸ਼ਰਮਾ, ਸਤੀਸ਼ ਸ਼ਰਮਾ, ਅਜੀਤ ਪ੍ਰਕਾਸ਼ ਸ਼ਰਮਾ, ਸ਼ਾਮ ਲਾਲ ਮੈਂਗੀ, ਜੈ ਪ੍ਰਕਾਸ਼ ਸ਼ਰਮਾ, ਗੁਰਦਿਆਲ ਸਿੰਘ ਭੱਟੀ ਸਮੇਤ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਵੱਖ-ਵੱਖ ਪੱਤਰਕਾਰ ਜਥੇਬੰਦੀਆਂ ਦੇ ਅਹੁਦੇਦਾਰ ਵੱਡੀ ਗਿਣਤੀ ’ਚ ਹਾਜ਼ਰ ਸਨ। ਸਭਨਾਂ ਨੇ ਸਵ. ਸ਼ਰਮਾ ਦੇ ਛੋਟੇ ਭਰਾ ਸੀਨੀਅਰ ਪੱਤਰਕਾਰ ਭਾਰਤ ਭੂਸ਼ਣ ਸ਼ਰਮਾ, ਪੁੱਤਰ ਰੋਹਿਤ ਆਜ਼ਾਦ, ਮੋਹਿਤ ਸ਼ਰਮਾ, ਬੇਟੀ ਅਨੂਪਿ੍ਰਯਾ ਸ਼ਰਮਾ ਅਤੇ ਦਾਮਾਦ ਵਿਕਰਮਜੀਤ ਸ਼ਰਮਾ ਨਾਲ ਦੁੱਖ ਸਾਂਝਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬੰਗਲਾ ਸਾਹਿਬ ਨੂੰ ਸਿਆਸੀ ਟਕਰਾਅ ਤੋਂ ਦੂਰ ਰੱਖਿਆ ਜਾਵੇ: ਅਜੇਪਾਲ ਸਿੰਘ ਬਰਾੜ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਬੀ. ਸੀ. ਏ. ਭਾਗ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ
Ad Position 24