12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਡਿਪਟੀ ਕਮਿਸ਼ਨਰ ਵਲੋਂ ਅਨਾਜ ਮੰਡੀ ਦਾ ਦੌਰਾ, ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਅਨਾਜ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖ਼ਰੀਦ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਸਥਾਨਕ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ।

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਚ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ, ਨਾਲ ਹੋਰ। ਅਜੀਤ ਤਸਵੀਰ 13-10-2026
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਅਨਾਜ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖ਼ਰੀਦ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਸਥਾਨਕ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਝੋਨਾ ਵੇਚਣ ਲਈ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਨਿਰਧਾਰਤ ਨਿਯਮਾਂ ਅਨੁਸਾਰ ਸੁਚਾਰੂ ਢੰਗ ਨਾਲ ਕੀਤੀ ਜਾਵੇ ਅਤੇ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਦੀ ਸਹੂਲਤ ਨੂੰ ਪਹਿਲ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ ਸਫ਼ਾਈ, ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਸਮੇਤ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਖ਼ਰੀਦ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅਨਾਜ ਮੰਡੀਆਂ ਵਿਚ ਸੁੱਕਾ ਤੇ ਸਾਫ਼ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ ਅਤੇ ਉਨ੍ਹਾਂ ਨੂੰ ਮੰਡੀਆਂ ਵਿਚ ਬੇਲੋੜੀ ਉਡੀਕ ਜਾਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ, ਜ਼ਿਲ੍ਹਾ ਮੰਡੀ ਅਫ਼ਸਰ ਅਜੈ ਪਾਲ ਸਿੰਘ, ਸਕੱਤਰ ਮਾਰਕਿਟ ਕਮੇਟੀ ਬਲਕਾਰ ਸਿੰਘ ਸਮੇਤ ਹੋਰ ਅਧਿਕਾਰੀ, ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਵੜਿੰਗ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਮਾਨਸਿਕ ਤੰਦਰੁਸਤੀ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਚਮੜੀ ਰੋਗਾਂ ਸੰਬੰਧੀ ਜਾਗਰੂਕਤਾ ਭਾਸ਼ਨ ਕਰਵਾਇਆ ਚਮੜੀ ਦੇ ਰੋਗਾਂ ਤੋਂ ਬਚਾਅ ਲਈ ਸਫ਼ਾਈ, ਸੰਤੁਲਿਤ ਜ...
Ad Position 24