12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਅਦਬੀ ਪਰਿਕਰਮਾ ਮੰਚ ਵਲੋਂ ਹਾਇਕੂ ਸਮਾਰੋਹ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਅਦਬੀ ਪਰਿਕਰਮਾ ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਸਿਟੀ ਹੋਟਲ ਵਿਖੇ ਹਾਇਕੂ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦੀ ਪ੍ਰਧਾਨਗੀ ਡਾ.

Ad Position 21
No active advertisement
ਹਾਇਕੂ ਸਮਾਰੋਹ ਦੌਰਾਨ ਪ੍ਰਧਾਨਗੀ ਮੰਡਲ ’ਚ ਸ਼ਾਮਿਲ ਬੀਰਬਾਲਾ ਸੱਦੀ, ਡਾ. ਨਿਤਨੇਮ ਸਿੰਘ ਬਰਾੜ, ਡਾ. ਦਵਿੰਦਰਜੀਤ ਕੌਰ, ਡਾ: ਗਗਨਦੀਪ ਕੌਰ, ਡਾ: ਗੁਰਬਿੰਦਰ ਕੌਰ ਬਰਾੜ ਅਤੇ ਮੰਚ ਸੰਚਾਲਨ ਕਰ ਰਹੇ ਬੂਟਾ ਸਿੰਘ ਵਾਕਫ਼। ਅਜੀਤ ਤਸਵੀਰ 13-10-2026
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਅਦਬੀ ਪਰਿਕਰਮਾ ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਸਿਟੀ ਹੋਟਲ ਵਿਖੇ ਹਾਇਕੂ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦੀ ਪ੍ਰਧਾਨਗੀ ਡਾ. ਦਵਿੰਦਰਜੀਤ ਕੌਰ ਗੁਰੂ ਨਾਨਕ ਗਰਲਜ਼ ਕਾਲਜ ਲੁਧਿਆਣਾ ਨੇ ਕੀਤੀ। ਪ੍ਰਧਾਨਗੀ ਮੰਡਲ ਵਿਚ ਡਾ. ਨਿਤਨੇਮ ਸਿੰਘ ਬਰਾੜ , ਡਾ. ਦਵਿੰਦਰਜੀਤ ਕੌਰ, ਡਾ. ਗੁਰਬਿੰਦਰ ਕੌਰ ਬਰਾੜ, ਡਾ. ਗਗਨਦੀਪ ਕੌਰ ਅਤੇ ਸੇਵਾ ਮੁਕਤ ਲੈਕਚਰਾਰ ਬੀਰਬਾਲਾ ਸੱਦੀ ਸ਼ਾਮਿਲ ਹੋਏ। ਸਮਾਰੋਹ ਦੌਰਾਨ ਤਿੰਨ ਹਾਇਕੂ ਪੁਸਤਕਾਂ ਰਿਲੀਜ਼ ਕੀਤੀਆਂ ਗਈਆਂ। ਇਨ੍ਹਾਂ ਵਿਚ ਮਲਕੀਤ ਸਿੰਘ ਸੰਧੂ ਦਾ ਹਾਇਕੂ ਸੰਗ੍ਰਹਿ ‘ਬਿਖਰੇ ਮੋਤੀ’, ਕਸ਼ਮੀਰੀ ਲਾਲ ਚਾਵਲਾ ਦਾ ਹਿੰਦੀ ਹਾਇਕੂ ਸੰਗ੍ਰਹਿ ‘ਹਾਇਕੂ ਪ੍ਰਸ਼ਨ ਹਾਇਕੂ ਉਤਰ’ ਅਤੇ ਅੰਗਰੇਜ਼ੀ ਹਾਇਕੂ ਸੰਗ੍ਰਹਿ ‘ਦਾ ਬੀਮਜ਼ ਆਫ ਦਾ ਸੰਨ’ ਸ਼ਾਮਿਲ ਹਨ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਅਜਿਹੇ ਸਾਹਿਤਕ ਸਮਾਗਮ ਵੱਖ-ਵੱਖ ਭਾਸ਼ਾਵਾਂ ਦੇ ਸਾਹਿਤ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਲੇਖਕਾਂ, ਪਾਠਕਾਂ ਅਤੇ ਸਮਾਜ ਵਿਚਕਾਰ ਸਾਂਝ ਨੂੰ ਮਜ਼ਬੂਤ ਕਰਦੇ ਹਨ। ਡਾ. ਗੁਰਬਿੰਦਰ ਕੌਰ ਬਰਾੜ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਅਜਿਹੇ ਸਾਹਿਤਕ ਸਮਾਗਮ ਮਾਤ ਭਾਸ਼ਾ ਅਤੇ ਸਾਹਿਤ ਨੂੰ ਸਹੀ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਡਾ. ਗਗਨਦੀਪ ਕੌਰ ਨੇ ਕਿਹਾ ਕਿ ਸਾਹਿਤਕ ਸਮਾਰੋਹ ਸਮਾਜ ਦਾ ਅਨਿੱਖੜਵਾਂ ਅੰਗ ਬਣਦੇ ਹਨ ਅਤੇ ਸਾਹਿਤਕ ਚੇਤਨਾ ਨੂੰ ਪ੍ਰਫ਼ੁੱਲਿਤ ਕਰਦੇ ਹਨ। ਡਾ. ਨਿਤਨੇਮ ਸਿੰਘ ਬਰਾੜ ਨੇ ਕਿਹਾ ਕਿ ਰਿਲੀਜ਼ ਕੀਤੀਆਂ ਗਈਆਂ ਪੁਸਤਕਾਂ ਸਾਹਿਤ ਤੇ ਸਮਾਜ ਵਿਚਕਾਰ ਪੁਲ ਦਾ ਕੰਮ ਕਰਦੀਆਂ ਹਨ। ਬੀਰਬਾਲਾ ਸੱਦੀ ਨੇ ਕਿਹਾ ਕਿ ਅਜਿਹੇ ਉਪਰਾਲੇ ਸਾਹਿਤਕ ਸਰਗਰਮੀਆਂ ਨੂੰ ਗਤੀਸ਼ੀਲ ਬਣਾਉਂਦੇ ਹਨ। ਸਮਾਰੋਹ ਦੀ ਪ੍ਰਧਾਨਗੀ ਕਰ ਰਹੇ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਪਾਠਕਾਂ, ਸਮਾਜ ਅਤੇ ਸਾਹਿਤ ਵਿਚਕਾਰ ਇਕਜੁੱਟਤਾ ਕਾਇਮ ਕਰਨ ਲਈ ਅਜਿਹੇ ਸਮਾਗਮ ਲਗਾਤਾਰ ਕਰਵਾਏ ਜਾਣੇ ਚਾਹੀਦੇ ਹਨ। ਇਸ ਮੌਕੇ ਮੁੱਖ ਮਹਿਮਾਨ ਡਾ. ਦਵਿੰਦਰਜੀਤ ਕੌਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਵਿਸ਼ੇਸ਼ ਮਹਿਮਾਨਾਂ ਡਾ. ਗੁਰਬਿੰਦਰ ਕੌਰ ਬਰਾੜ ਅਤੇ ਡਾ. ਗਗਨਦੀਪ ਕੌਰ ਨੂੰ ਵੀ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅਗਲੇ ਪੜਾਅ ਵਿਚ ਹਾਇਕੂ ਦਰਬਾਰ ਕਰਵਾਇਆ ਗਿਆ, ਜਿਸ ਵਿਚ ਸਤੀਸ਼ ਬੇਦਾਗ, ਚੰਦਨ ਚਾਵਲਾ, ਸੰਜੀਵ ਸੁਖੀ, ਗੁਰਚਰਨ ਸਿੰਘ ਟੌਹੜਾ, ਕਾਮਰੇਡ ਤਰਸੇਮ ਲਾਲ ਤੇ ਅਰੁਣ ਨਾਰੰਗ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਸਮਾਗਮ ਦੀ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਬੂਟਾ ਸਿੰਘ ਵਾਕਿਫ਼ ਨੇ ਨਿਭਾਈ। ਅੰਤ ਵਿਚ ਕਸ਼ਮੀਰੀ ਲਾਲ ਚਾਵਲਾ ਨੇ ਸਮਾਗਮ ਵਿਚ ਸ਼ਾਮਿਲ ਹੋਏ ਸਾਰੇ ਮਹਿਮਾਨਾਂ ਅਤੇ ਸਾਹਿਤ ਪ੍ਰੇਮੀਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ’ਤੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਲੈਣ ਲਈ ਅਰਜ਼ੀਆਂ 13 ਤੋਂ ਅਗਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਧਰਨਾ 14 ਨੂੰ
Ad Position 24