15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮਜ਼ਦੂਰ ਆਗੂ ਨਾਲ ਦੁਰਵਿਹਾਰ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਲਈ ਸਪੀਕਰ ਸੰਧਵਾਂ ਦੀ ਰਿਹਾਇਸ਼ ਅੱਗੇ ਦਿੱਤਾ ਧਰਨਾ ਖੇਤੀ ਹਾਦਸਿਆਂ ਦੇ ਸ਼ਿਕਾਰ ਹੋਏ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦਿੱਤੀ

ਫ਼ਰੀਦਕੋਟ, 14 ਅਕੂਤਬਰ (ਜਸਵੰਤ ਸਿੰਘ ਪੁਰਬਾ)-ਇੰਨਕਲਾਬੀ ਕਵੀ ਅਵਤਾਰ ਪਾਸ਼ ਦੀ ਯਾਦਗਾਰ ਨੂੰ ਮਾਨਤਾ ਦਿਵਾਉਣ ਅਤੇ ਮਜ਼ਦੂਰ ਆਗੂ ਹਰਮੇਸ਼ ਮਾਲੜੀ ’ਤੇ ਹਮਲਾ ਕਰਨ ਤੇ ਜਾਤੀ ਸੂਚਕ ਸ਼ਬਦ ਵਰਤਣ ਵਾਲੇ ਤਲਵੰਡੀ ਸਲੇਮ ਦੇ ਸਰਪੰਚ ਤੇ ਹਮਾਇਤੀਆਂ ’ਤੇ ਕਾਰਵਾਈ ਕਰਵਾਉਣ ਲਈ ਅੱਜ ਲੇਖਕਾਂ, ਸਾਹਿਤਕਾਰਾਂ ਅਤੇ ਮਜ਼ਦੂਰ ਕਿਸਾਨ , ਮੁਲਾਜ਼ਮ ਤੇ ਜਮਹੂਰੀ ਜਥੇਬੰਦੀਆਂ ਵਲੋਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਗਿਆ। ਇਸ ਧਰਨੇ ਦੌਰਾਨ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਬੰਦ ਦੀ ਹਮਾਇਤ ਕਰਦਿਆਂ 15 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਰੱਖੇ ਧਰਨੇ ਨੂੰ ਇਕ ਵਾਰ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 15-10-2026
ਫ਼ਰੀਦਕੋਟ, 14 ਅਕੂਤਬਰ (ਜਸਵੰਤ ਸਿੰਘ ਪੁਰਬਾ)-ਇੰਨਕਲਾਬੀ ਕਵੀ ਅਵਤਾਰ ਪਾਸ਼ ਦੀ ਯਾਦਗਾਰ ਨੂੰ ਮਾਨਤਾ ਦਿਵਾਉਣ ਅਤੇ ਮਜ਼ਦੂਰ ਆਗੂ ਹਰਮੇਸ਼ ਮਾਲੜੀ ’ਤੇ ਹਮਲਾ ਕਰਨ ਤੇ ਜਾਤੀ ਸੂਚਕ ਸ਼ਬਦ ਵਰਤਣ ਵਾਲੇ ਤਲਵੰਡੀ ਸਲੇਮ ਦੇ ਸਰਪੰਚ ਤੇ ਹਮਾਇਤੀਆਂ ’ਤੇ ਕਾਰਵਾਈ ਕਰਵਾਉਣ ਲਈ ਅੱਜ ਲੇਖਕਾਂ, ਸਾਹਿਤਕਾਰਾਂ ਅਤੇ ਮਜ਼ਦੂਰ ਕਿਸਾਨ , ਮੁਲਾਜ਼ਮ ਤੇ ਜਮਹੂਰੀ ਜਥੇਬੰਦੀਆਂ ਵਲੋਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਗਿਆ। ਇਸ ਧਰਨੇ ਦੌਰਾਨ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਬੰਦ ਦੀ ਹਮਾਇਤ ਕਰਦਿਆਂ 15 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਰੱਖੇ ਧਰਨੇ ਨੂੰ ਇਕ ਵਾਰ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਨਕੋਦਰ ਹਲਕੇ ਦੀ ਆਪ ਵਿਧਾਇਕ ਇੰਦਰਜੀਤ ਕੌਰ ਮਾਨ ਦੇ ਇਸ਼ਾਰੇ ’ਤੇ ਪਿੰਡ ਤਲਵੰਡੀ ਸਲੇਮ ਦੇ ਸਰਪੰਚ ਪ੍ਰਦੀਪ ਸਿੰਘ ਤੇ ਉਸ ਦੇ ਹਮਾਇਤੀਆਂ ਵਲੋਂ ਆਪਣੇ ਸੌੜੇ ਜਾਤੀ ਤੇ ਸਿਆਸੀ ਹਿੱਤਾਂ ਤਹਿਤ ਪਾਸ਼ ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀਆਂ ਕੋਸ਼ਿਸ਼ਾਂ ਅਜੇ ਵੀ ਜਾਰੀ ਹਨ। ਬੁਲਾਰਿਆਂ ਨੇ ਇਹ ਵੀ ਦੋਸ਼ ਲਗਾਇਆ ਕਿ ਇੰਨਕਲਾਬੀ ਕਵੀ ਅਵਤਾਰ ਪਾਸ਼ ਦੇ ਜਨਮ ਦਿਨ ਸਮਾਗਮ ਦੀਆਂ ਤਿਆਰੀਆਂ ਸਬੰਧੀ ਤਲਵੰਡੀ ਸਲੇਮ ਪਹੁੰਚੇ ਮਜ਼ਦੂਰ ਆਗੂ ਹਰਮੇਸ਼ ਮਾਲੜੀ ਤੇ ਉਸ ਦੇ ਸਾਥੀਆਂ ’ਤੇ ਸਰਪੰਚ ਦੀ ਢਾਣੀ ਵਲੋਂ ਹਮਲਾ ਕਰਨ ਤੋਂ ਇਲਾਵਾ ਜਾਤੀ ਸੂਚਕ ਸ਼ਬਦ ਵਰਤੇ ਗਏ ਸਨ। ਉਨ੍ਹਾਂ ਆਖਿਆ ਕਿ ਭਾਵੇਂ ਲੇਖਕਾਂ, ਸਾਹਿਤਕਾਰਾਂ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨਾਂ ਪਿੱਛੋਂ ਇਕ ਮਹੀਨੇ ਬਾਅਦ ਇਸ ਮਾਮਲੇ ਵਿਚ ਸਰਪੰਚ ਤੇ ਉਸ ਦੇ ਹਮਾਇਤੀਆਂ ’ਤੇ ਪੁਲਿਸ ਵਲੋਂ ਐਸ.ਸੀ/ਐਸ.ਟੀ ਐਕਟ ਤੇ ਹੋਰ ਧਰਾਵਾਂ ਤਹਿਤ ਕੇਸ ਤਾਂ ਦਰਜ ਕਰ ਲਿਆ ਪ੍ਰੰਤੂ ਅਜੇ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਅਤੇ ਨਾ ਹੀ ਪਾਸ਼ ਹੰਸ ਰਾਜ ਯਾਦਗਾਰੀ ਕੰਪਲੈਕਸ ਨੂੰ ਵਿਰਾਸਤੀ ਯਾਦਗਾਰ ਵਜੋਂ ਮਾਨਤਾ ਦਿੱਤੀ ਗਈ ਹੈ। ਅੱਜ ਦੇ ਧਰਨੇ ਨੂੰ ਲੇਖਕ ਤੇ ਪ੍ਰਗਤੀਸੀਲ ਲੇਖਕ ਸੰਘ ਪੰਜਾਬ ਦੇ ਨੁਮਾਇੰਦੇ ਹਰਮੀਤ ਵਿਦਿਆਰਥੀ ਤੇ ਜਸਪਾਲ ਮਾਨਖੇੜਾ, ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਨੁਮਾਇੰਦੇ ਡਾ. ਸੁਰਜੀਤ ਬਰਾੜ, ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਤੇ ਹਰਮੇਸ਼ ਮਾਲੜੀ, ਡੀ.ਟੀ.ਐਫ ਦੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ, ਪੀ.ਐਸ.ਯੂ ਦੀ ਆਗੂ ਹਰਵੀਰ ਕੌਰ ਗੰਧੜ, ਬੀਕੇਯੂ ਏਕਤਾ ਉਗਰਾਹਾਂ ਦੀ ਮਹਿਲਾ ਆਗੂ ਹਰਿੰਦਰ ਬਿੰਦੂ, ਪਲਸ ਮੰਚ ਦੇ ਆਗੂ ਜਗਸੀਰ ਜੀਦਾ, ਤਰਕਸ਼ੀਲ ਸੁਸਾਇਟੀ ਦੇ ਆਗੂ ਰਾਮ ਸਵਰਨ ਲੱਖੇਵਾਲੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਸਿਕੰਦਰ ਸਿੰਘ ਅਜਿੱਤਗਿੱਲ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਮਨਜਿੰਦਰ ਸਿੰਘ ਸਰਾਂ ਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਦਿਆਲ ਸਿੰਘ ਭੱਟੀ ਨੇ ਵੀ ਸੰਬੋਧਨ ਕੀਤਾ। ਧਰਨੇ ਦੌਰਾਨ ਮੰਚ ਤੋਂ ਪੜ੍ਹੇ ਗਏ ਮਤਿਆ ਐਸ.ਆਈ.ਆਰ ਰੱਦ ਕਰਵਾਉਣ ਲਈ ਦਿੱਲੀ ’ਚ ਪ੍ਰਦਰਸ਼ਨਕਾਰੀ ਨੌਜਵਾਨ ਵਿਦਿਆਰਥੀਆਂ ਤੇ ਪੁਲਿਸ ਕਹਿਰ ਢਾਹੁਣ ਦੀ ਸਖ਼ਤ ਨਿੰਦਾ ਕਰਦਿਆਂ ਸੰਘਰਸ਼ ਕਰਨ ਦਾ ਜਮਹੂਰੀ ਹੱਕ ਬਹਾਲ ਕਰਨ ਅਤੇ ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਤੇ ਉਨ੍ਹਾਂ ਸਿਆਸੀ ਅਤੇ ਪ੍ਰਸ਼ਾਸਨਿਕ ਸਰਪ੍ਰਸਤਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਪੰਡਾਲ ਵਿਚ ਜੁੜੇ ਵਿਸ਼ਾਲ ਇਕੱਠ ਨੇ ਹੱਥ ਖੜ੍ਹੇ ਕਰਕੇ ਪਾਸ ਕੀਤਾ ਗਿਆ। ਮੰਚ ਸੰਚਾਲਨ ਲਛਮਣ ਸਿੰਘ ਸੇਵੇਵਾਲਾ ਨੇ ਕੀਤਾ। ਇਸ ਮੌਕੇ ਤਰਕਸ਼ੀਲ ਮੈਗਜ਼ੀਨ ਦੇ ਸੰਪਾਦਕ ਰਾਜਪਾਲ ਸਿੰਘ, ਸਾਹਿਤਕਾਰ ਰਣਬੀਰ ਰਾਣਾ, ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ, ਜਸਪਾਲ ਸਿੰਘ ਨੰਗਲ, ਨੱਥਾ ਸਿੰਘ ਰੋੜੀਕਪੂਰਾ, ਮਜ਼ਦੂਰ ਆਗੂ ਗੁਰਪਾਲ ਸਿੰਘ ਨੰਗਲ ਸਮੇਤ ਵੱਡੀ ਗਿਣਤੀ ’ਚ ਆਗੂ ਮੌਜੂਦ ਸਨ। ਧਰਨੇ ਦੌਰਾਨ ਮੰਚ ਤੋਂ ਉੱਘੇ ਸਾਹਿਤਕਾਰ ਬਲਦੇਵ ਸੜਕਨਾਮਾ ਵਲੋਂ ਮੰਗਾਂ ਦੇ ਸਮਰਥਨ ਵਿਚ ਭੇਜਿਆ ਸੰਦੇਸ਼ ਵੀ ਪੜ੍ਹ ਕੇ ਸੁਣਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦਾ ਕਤਲ ਬੇਹੱਦ ਚਿੰਤਾਜਨਕ : ਅਮਰਜੀਤ ਸਿੰਘ ਧਨੌਲਾ ਅਗਲੀ ਖ਼ਬਰ ਪ੍ਰਸ਼ਾਸਨ ਦੇ ਵਿਸ਼ਵਾਸ ਦਿਵਾਉਣ ਉਪਰੰਤ ਕਿਸਾਨਾਂ ਨੇ ਸੜਕ ਜਾਮ ਕਰਨ ਦਾ ਫ਼ੈਸਲਾ ਮੁਲਤਵੀ ਕੀਤਾ
Ad Position 24