15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਚਿੰਤਾਜਨਕ : ਸੂਬਾ ਸਿੰਘ ਬਾਦਲ

ਪੰਜਗਰਾਈਂ ਕਲਾਂ, 14 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਪੰਜਾਬ ਅੰਦਰ ਕਾਨੂੰਨ ਵਿਵਸਥਾ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਅਤੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਚਿੰਤਾਜਨਕ ਹੈ, ਕਿਉਂਕਿ ਦਿਨ ਦਿਹਾੜੇ ਲੋਕਾਂ ਦੇ ਕਤਲ, ਨਸ਼ਿਆਂ ਦਾ ਬੋਲਬਾਲਾ ਅਤੇ ਫਿਰੌਤੀ ਦੀਆਂ ਘਟਨਾਵਾਂ ਸਰਕਾਰ ਦੀ ਨਾਲਾਇਕੀ ਦਾ ਸਬੂਤ ਹਨ।

Ad Position 21
No active advertisement
ਅਜੀਤ ਡੈਸਕ 15-10-2026
ਪੰਜਗਰਾਈਂ ਕਲਾਂ, 14 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਪੰਜਾਬ ਅੰਦਰ ਕਾਨੂੰਨ ਵਿਵਸਥਾ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਅਤੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਚਿੰਤਾਜਨਕ ਹੈ, ਕਿਉਂਕਿ ਦਿਨ ਦਿਹਾੜੇ ਲੋਕਾਂ ਦੇ ਕਤਲ, ਨਸ਼ਿਆਂ ਦਾ ਬੋਲਬਾਲਾ ਅਤੇ ਫਿਰੌਤੀ ਦੀਆਂ ਘਟਨਾਵਾਂ ਸਰਕਾਰ ਦੀ ਨਾਲਾਇਕੀ ਦਾ ਸਬੂਤ ਹਨ। ਉਨ੍ਹਾਂ ਕਿਹਾ ਕਿ ਮਾਨਸਾ ਅੰਦਰ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਕਤਲ ਸੂਬੇ ਅੰਦਰ ਨਸ਼ਾ ਤਸਕਰਾਂ ਦੀ ਪਹੁੰਚ ਅਤੇ ਆਮ ਲੋਕਾਂ ਅੰਦਰ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਹੈ, ਪ੍ਰੰਤੂ ਸੂਬੇ ਅੰਦਰ ਤਾਂ ਉਲਟੀ ਗੰਗਾ ਵਹਿ ਰਹੀ ਹੈ। ਆਮ ਲੋਕ ਖੌਫ਼ਜਦਾ ਨੇ ਜਦਕਿ ਸਮਾਜ ਵਿਰੋਧੀ ਅਨਸਰਾਂ ਦੇ ਹੌਂਸਲੇ ਬੁਲੰਦ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਅਜਿਹੀਆਂ ਘਟਨਾਵਾਂ ਲਈ ਸਰਕਾਰ ਦੀ ਸਖ਼ਤ ਨਿਖੇਧੀ ਕਰਦਾ ਹੈ ਅਤੇ ਪੀੜ੍ਹਤ ਪਰਿਵਾਰ ਨਾਲ਼ ਹਮਦਰਦੀ ਦਾ ਇਜ਼ਹਾਰ ਕਰਦਾ ਹੈ। ਇਸ ਮੌਕੇ ਐਸ.ਸੀ.ਵਿੰਗ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸੁਖਵਿੰਦਰ ਸਿੰਘ ਕੋਟਸੁਖੀਆ, ਜੈਤੋ ਹਲਕੇ ਦੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਅਮਰਜੀਤ ਕੌਰ ਪੰਜਗਰਾਈਂ, ਸਰਕਲ ਪ੍ਰਧਾਨ ਮਨਦੀਪ ਸਿੰਘ ਰੂਬੀ, ਸਾਬਕਾ ਬਲਾਕ ਸੰਮਤੀ ਮੈਂਬਰ ਮੈਂਗਲ ਸਿੰਘ ਬਰਾੜ ਢਿੱਲਵਾਂ, ਯੂਥ ਆਗੂ ਪ੍ਰਤਾਪ ਸਿੰਘ ਨੰਗਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੋਟਕਪੂਰਾ ’ਚ ਮੈਡੀਕਲ ਸਟੋਰਾਂ ਦੀ ਜਾਂਚ, ਇਕ ਸਟੋਰ ਤੋਂ ਇਤਰਾਜ਼ਯੋਗ 983 ਗੋਲੀਆਂ ਬਰਾਮਦ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਮੌਤ ’ਤੇ ਭੜਕੀਆਂ ਕਿਸਾਨ ਅਤੇ ਸਮਾਜਸੇਵੀ ਜਥੇਬੰਦੀਆਂ
Ad Position 24