15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੈਮਿਸਟ ਐਸੋਸੀਏਸ਼ਨ ਪ੍ਰਸ਼ਾਸਨ ਦਾ ਸਾਥ ਦੇਵੇ: ਡਿਪਟੀ ਕਮਿਸ਼ਨਰ

ਫ਼ਰੀਦਕੋਟ, 14 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਵਲੋਂ ਜ਼ਿਲ੍ਹੇ ਦੀ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦੇਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਣ।

Ad Position 21
No active advertisement
ਅਜੀਤ ਡੈਸਕ 15-10-2026
ਫ਼ਰੀਦਕੋਟ, 14 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਵਲੋਂ ਜ਼ਿਲ੍ਹੇ ਦੀ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦੇਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਇਸ ਮੁਹਿੰਮ ਵਿਚ ਕੈਮਿਸਟਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਦਵਾਈਆਂ ਦੀ ਵਿਕਰੀ ਨਾਲ ਸਬੰਧਿਤ ਹੋਣ ਕਾਰਨ ਉਹ ਨਸ਼ੇ ਵਜੋਂ ਦੁਰਵਰਤੋਂ ਕੀਤੀਆਂ ਜਾਣ ਵਾਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਨੂੰ ਰੋਕਣ ਵਿਚ ਅਹਿਮ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ੀਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ, ਵੰਡ ਅਤੇ ਵਰਤੋਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਮੈਂਬਰਾਂ ਨੂੰ ਦਵਾਈਆਂ ਦੀ ਵਿਕਰੀ ਸਬੰਧੀ ਲਾਗੂ ਨਿਯਮਾਂ ਅਤੇ ਕਾਨੂੰਨੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਕਿਸੇ ਵੀ ਮੈਡੀਕਲ ਸਟੋਰ ’ਤੇ ਨਸ਼ੀਲੀਆਂ ਦਵਾਈਆਂ ਦੀ ਸ਼ੱਕੀ ਜਾਂ ਗ਼ੈਰ-ਕਾਨੂੰਨੀ ਵਿਕਰੀ ਸਬੰਧੀ ਕੋਈ ਜਾਣਕਾਰੀ ਸਾਹਮਣੇ ਆਉਂਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਸਬੰਧਿਤ ਅਧਿਕਾਰੀਆਂ ਨੂੰ ਦਿੱਤੀ ਜਾਵੇ। ਉਨ੍ਹਾਂ ਕੈਮਿਸਟ ਐਸੋਸੀਏਸ਼ਨ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਇਸ ਮਕਸਦ ਦੀ ਪ੍ਰਾਪਤੀ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ, ਡਾ. ਵਿਸ਼ਵਦੀਪ ਗੋਇਲ ਸਹਾਇਕ ਸਿਵਲ ਸਰਜਨ, ਮਨੀਸ਼ ਕੁਮਾਰ ਐਸ.ਪੀ., ਹਰਜਿੰਦਰ ਸਿੰਘ ਜ਼ਿਲ੍ਹਾ ਡਰੱਗ ਕੰਟਰੋਲ ਅਫ਼ਸਰ ਫ਼ਰੀਦਕੋਟ, ਕੈਮਿਸਟ ਐਸੋਸੀਏਸ਼ਨ ਦੇ ਨੁੰਮਾਇੰਦੇ ਕੁਨਾਲ ਮਿੱਤਲ, ਨਵਨੀਤ ਰਾਏ, ਅਰਵਿੰਦਰ ਸਿੰਘ, ਹਰਦੀਪ ਮਹਿਤਾ, ਡਾ. ਬਲਜੀਤ ਸਿੰਘ, ਜਗਦੀਪ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ ਵਿਚ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਨਗਣਨਾ 2027 ਲਈ ਭਾਰਤ ਸਰਕਾਰ ਵਲੋਂ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ : ਪੰਕਜ ਕੁਮਾਰ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ’ਚ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ’ਚ ਜਥੇਬੰਦੀਆਂ ਦੀ ਮੀਟਿੰਗ
Ad Position 24