ਕਤਲ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਸਜ਼ਾ ਮਿਲੇ : ਬਰਗਾੜੀ
ਬਰਗਾੜੀ, 15 ਅਕਤੂਬਰ (ਲਖਵਿੰਦਰ ਸ਼ਰਮਾ)-ਮਨੁੱਖੀ ਅਧਿਕਾਰ ਸੰਸਥਾ ਦੇ ਆਗੂ ਪੰਡਤ ਰਾਮਪਾਲ ਬਰਗਾੜੀ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖਤ ਸ਼ਜਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੋ ਕੰਮ ਸਰਕਾਰਾਂ ਨੇ ਕਰਨਾ ਸੀ ਉਹ ਕੰਮ ਪਰਵਿੰਦਰ ਸਿੰਘ ਝੋਟਾ ਆਪਣੀ ਜਾਨ ਖਤਰੇ ਵਿਚ ਪਾ ਕੇ ਕਰ ਰਿਹਾ ਸੀ।
ਬਰਗਾੜੀ, 15 ਅਕਤੂਬਰ (ਲਖਵਿੰਦਰ ਸ਼ਰਮਾ)-ਮਨੁੱਖੀ ਅਧਿਕਾਰ ਸੰਸਥਾ ਦੇ ਆਗੂ ਪੰਡਤ ਰਾਮਪਾਲ ਬਰਗਾੜੀ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖਤ ਸ਼ਜਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੋ ਕੰਮ ਸਰਕਾਰਾਂ ਨੇ ਕਰਨਾ ਸੀ ਉਹ ਕੰਮ ਪਰਵਿੰਦਰ ਸਿੰਘ ਝੋਟਾ ਆਪਣੀ ਜਾਨ ਖਤਰੇ ਵਿਚ ਪਾ ਕੇ ਕਰ ਰਿਹਾ ਸੀ। ਪਰਵਿੰਦਰ ਸਿੰਘ ਝੋਟਾ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਦੀਆਂ ਕੋਸ਼ਿਸਾਂ ਵਿਚ ਆਪਣੀ ਸ਼ਹਾਦਤ ਦੇ ਗਿਆ। ਜੇਕਰ ਪੰਜਾਬ ਦੀ ਜਨਤਾ ਅਤੇ ਪ੍ਰਸ਼ਾਸਨ ਸਮੇਂ ਸਿਰ ਪਰਵਿੰਦਰ ਸਿੰਘ ਦੀ ਗੱਲ ਸੁਣ ਕੇ ਉਸ ਦਾ ਸਾਥ ਦਿੰਦੇ ਤਾਂ ਅੱਜ ਪਰਵਿੰਦਰ ਸਿੰਘ ਦੇ ਨਾਲ ਅਨੇਕਾਂ ਹੋਰ ਪੰਜਾਬ ਦੇ ਨੌਜਵਾਨਾਂ ਦੀ ਜਾਨ ਬਚ ਸਕਦੀ ਸੀ।