ਮੇਰਾ ਯੁਵਾ ਭਾਰਤ ਵੱਲੋਂ ਕੁਦਰਤੀ ਆਫ਼ਤਾਂ ਜ਼ੋਖ਼ਮ ਘਟਾਉਣ ਲਈ ਅੰਤਰਰਾਸ਼ਟਰੀ ਦਿਵਸ ਪ੍ਰੋਗਰਾਮ
ਫ਼ਰੀਦਕੋਟ, 15 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮੇਰਾ ਯੁਵਾ ਭਾਰਤ ਫ਼ਰੀਦਕੋਟ, ਪੰਜਾਬ (ਭਾਰਤ ਸਰਕਾਰ) ਵਲੋਂ ਕੁਦਰਤੀ ਆਫ਼ਤ ਜ਼ੋਖ਼ਮ ਘਟਾਉਣ ਲਈ ਜ਼ਿਲ੍ਹਾ ਯੂਥ ਅਫ਼ਸਰ ਵਰਦੀਪ ਕੌਰ ਸੰਧੂ ਅਤੇ ਮਨਜੀਤ ਸਿੰਘ ਭੁੱਲਰ ਲੇਖਾ ਅਤੇ ਪ੍ਰੋਗਰਾਮ ਸੁਪਰਵਾਈਜ਼ਰ ਅਫ਼ਸਰ ਦੀ ਦੇਖ ਰੇਖ ਹੇਠ ਸਰਕਾਰੀ ਆਈ. ਟੀ.
ਫ਼ਰੀਦਕੋਟ, 15 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮੇਰਾ ਯੁਵਾ ਭਾਰਤ ਫ਼ਰੀਦਕੋਟ, ਪੰਜਾਬ (ਭਾਰਤ ਸਰਕਾਰ) ਵਲੋਂ ਕੁਦਰਤੀ ਆਫ਼ਤ ਜ਼ੋਖ਼ਮ ਘਟਾਉਣ ਲਈ ਜ਼ਿਲ੍ਹਾ ਯੂਥ ਅਫ਼ਸਰ ਵਰਦੀਪ ਕੌਰ ਸੰਧੂ ਅਤੇ ਮਨਜੀਤ ਸਿੰਘ ਭੁੱਲਰ ਲੇਖਾ ਅਤੇ ਪ੍ਰੋਗਰਾਮ ਸੁਪਰਵਾਈਜ਼ਰ ਅਫ਼ਸਰ ਦੀ ਦੇਖ ਰੇਖ ਹੇਠ ਸਰਕਾਰੀ ਆਈ.ਟੀ.ਆਈ ਫ਼ਰੀਦਕੋਟ ਵਿਖੇ ਅੰਤਰਰਾਸ਼ਟਰੀ ਦਿਵਸ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਰਜੇਸ਼ ਕੁਮਾਰ ਦਿੱਲੀ ਤੋਂ ਸ਼ਾਮਿਲ ਹੋਏ। ਉਨ੍ਹਾਂ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਪ੍ਰੇਰਿਤ ਕੀਤਾ ਅਤੇ ਸਹਾਇਤਾ ਲਈ ਅੱਗੇ ਆਉਣ ਵਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਸਿਖਿਆਰਥੀਆਂ ਨੂੰ ਸਮਾਜ ਸੇਵਾ ਦੇ ਖੇਤਰ ਵਿਚ ਹਿੱਸਾ ਲੈਣ ਲਈ ਲੋਕਾਂ ਨਾਲ ਸਹਿਯੋਗ ਕਰਨ ਲਈ ਜਾਗਰੂਕ ਕੀਤਾ ਗਿਆ। ਭਾਰਤ ਸਰਕਾਰ ਵਲੋਂ ਕੁਦਰਤੀ ਆਫ਼ਤਾਂ ਸਬੰਧੀ ਟਰੇਨਿੰਗ ਕੈਂਪਾਂ ਸਬੰਧੀ ਜਾਣਕਾਰੀ ਦਿੱਤੀ ਗਈ। ਰਜੇਸ਼ ਕੁਮਾਰ ਨੇ ਆਪਣੇ ਭਾਸ਼ਣ ਵਿਚ ਆਫ਼ਤ ਜ਼ੋਖ਼ਮ ਘਟਾਉਣ ਲਈ ਅੰਤਰਰਾਸ਼ਟਰੀ ਦਿਵਸ ਪ੍ਰੋਗਰਾਮ ਵਿਚ ਹਿੱਸਾ ਲੈਣ ਲਈ ਸਿਖਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ। ਕੁਦਰਤੀ ਆਫ਼ਤਾਂ ਵਿਚ ਬਜ਼ੁਰਗਾਂ, ਬੱਚਿਆਂ ਦੀ ਸੇਵਾ ਕਰਨ ਲਈ ਤਿਆਰ ਰਹਿਣ ਦੀ ਅਪੀਲ ਕੀਤੀ। ਕੁਦਰਤੀ ਆਫ਼ਤਾਂ ਲਈ ਭਵਿੱਖ ਵਿਚ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਪੂਜਾ ਸੱਚਦੇਵਾ ਅਤੇ ਰਾਜਿੰਦਰ ਕੌਰ ਨੇ ਦੱਸਿਆ ਕਿ ਕੁਦਰਤੀ ਆਫ਼ਤਾਂ ਵਿਚ ਨੌਜਵਾਨਾਂ ਨੂੰ ਤਿਆਰ ਰਹਿਣਾ ਚਾਹੀਦਾ ਹੈ ਅਤੇ ਲੋੜਵੰਦ ਲੋਕਾਂ ਦੀ ਸੇਵਾ ਕਰਨ ਨਾਲ ਸਮਾਜ ਨੂੰ ਹੋਣ ਵਾਲੇ ਨੁਕਸਾਨ ਨੂੰ ਘੱਟ ਕੀਤਾ ਜਾ ਸਕਦਾ ਹੈ। ਸਫ਼ਾਈ ਮੁਹਿੰਮ ਤਹਿਤ ਵਧੀਆਂ ਕੰਮ ਕਰਨ ਵਾਲੇ ਸਿਖਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਦੀਪ ਸਿੰਘ ਅਤੇ ਅਮਨਦੀਪ ਕੌਰ ਆਦਿ ਹਾਜ਼ਰ ਸਨ।