ਪੁਲਿਸ ਵਲੋਂ ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਦੋਵੇਂ ਮੁਲਜ਼ਮ ।
100 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
ਮੰਡੀ ਕਿੱਲਿਆਂਵਾਲੀ, 19 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਪੁਲਿਸ ਵਲੋਂ 100 ਗ੍ਰਾਮ ਹੈਰੋਇਨ ਸਮੇਤ ਪਿੰਡ ਕਿੱਲਿਆਂਵਾਲੀ ਦੇ ਹਿੰਮਤਰਾਜ ਸਿੰਘ ਅਤੇ ਕੁਲਵੀਰ ਸਿੰਘ ਉਰਫ਼ ਖੰਡ ਨੂੰ ਗ੍ਰਿਫ਼ਤਾਰ ਕੀਤਾ ਹੈ। ਅਦਾਲਤ ਵਲੋਂ ਦੋਵੇਂ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ।
ਮੰਡੀ ਕਿੱਲਿਆਂਵਾਲੀ, 19 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਪੁਲਿਸ ਵਲੋਂ 100 ਗ੍ਰਾਮ ਹੈਰੋਇਨ ਸਮੇਤ ਪਿੰਡ ਕਿੱਲਿਆਂਵਾਲੀ ਦੇ ਹਿੰਮਤਰਾਜ ਸਿੰਘ ਅਤੇ ਕੁਲਵੀਰ ਸਿੰਘ ਉਰਫ਼ ਖੰਡ ਨੂੰ ਗ੍ਰਿਫ਼ਤਾਰ ਕੀਤਾ ਹੈ। ਅਦਾਲਤ ਵਲੋਂ ਦੋਵੇਂ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਪੁਲਿਸ ਵਲੋਂ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਹੋਰ ਵਿਅਕਤੀਆਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਦੇ ਬੁਲਾਰੇ ਮੁਤਾਬਕ ਮੰਡੀ ਕਿੱਲਿਆਂਵਾਲੀ ਦੀ ਭਾਟੀ ਕਾਲੋਨੀ ਨੇੜੇ ਗਸ਼ਤ ਦੌਰਾਨ ਦੋਵਾਂ ਦੀ ਤਲਾਸ਼ੀ ਲੈਣ ’ਤੇ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਖ਼ਿਲਾਫ਼ ਥਾਣਾ ਲੰਬੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।