ਸਾਦਿਕ, 19 ਅਕਤੂਬਰ (ਆਰ.ਐਸ.ਧੁੰਨਾ)-ਪੰਜਾਬ ਮੁਲਾਜ਼ਮ, ਪੈਨਸ਼ਨਰ ਸਾਂਝਾ ਫ਼ਰੰਟ ਅਤੇ ਪੰਜਾਬ ਸਾਂਝਾ ਮੁਲਾਜ਼ਮ ਮੰਚ ਵਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਦੇ ਦਿੱਤੇ ਗਏ ਸੱਦੇ ’ਤੇ ਟੈਕਨੀਕਲ ਸਰਵਿਸ ਯੂਨੀਅਨ ਸਬ ਡਵੀਜ਼ਨ ਸਾਦਿਕ ਵਲੋਂ ਦੋ ਦਿਨਾਂ ਸਮੂਹਿਕ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਨੇ ਵੀ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਸਬੰਧੀ ਦੋ ਦਿਨਾਂ ਸਮੂਹਿਕ ਛੁੱਟੀ ਪੱਤਰ ਭਰਕੇ ਸਬ ਡਵੀਜ਼ਨ ਸਾਦਿਕ ਨੂੰ ਸੌਂਪ ਦਿੱਤਾ ਹੈ। ਇਸ ਪ੍ਰੋਗਰਾਮ ਨੂੰ ਤਨਦੇਹੀ ਨਾਲ ਲਾਗੂ ਕਰਨ, ਬਿਜਲੀ ਕਾਮਿਆਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਸਰਕਲ ਟੀ.ਐਸ.ਯੂ ਗੁਰਬਿੰਦਰ ਸਿੰਘ, ਗੁਰਜੰਟ ਸਿੰਘ ਪ੍ਰਧਾਨ ਸਬ ਡਵੀਜ਼ਨ ਸਾਦਿਕ, ਸੁਖਰਾਜ ਸਿੰਘ ਸਕੱਤਰ ਨੇ ਪਾਵਰਕਾਮ ਦੀ ਮੈਨੇਜਮੈਂਟ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਹੋਵੇਗੀ।