ਵਾਂਦਰ ਜਟਾਣਾ ’ਚ ਮੀਂਹ ਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
ਕੋਟਕਪੂਰਾ, 19 ਅਕਤੂਬਰ (ਰਿੰਕੂ ਮਲਹੋਤਰਾ)-ਹਲਕਾ ਕੋਟਕਪੂਰਾ ਦੇ ਪਿੰਡ ਵਾਂਦਰ ਜਟਾਣਾ ਵਿਖੇ ਪਿਛਲੇ ਦਿਨੀਂ ਪਏ ਭਾਰੀ ਮੀਂਹ ਅਤੇ ਗੜੇ੍ਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਅਤੇ ਪਸ਼ੂਆਂ ਦੇ ਸ਼ੈੱਡਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਕੁਦਰਤੀ ਆਫ਼ਤ ਨੇ ਕਿਸਾਨਾਂ ਦੀ ਮਿਹਨਤ ਅਤੇ ਆਰਥਿਕਤਾ ਨੂੰ ਵੱਡੀ ਸੱਟ ਮਾਰੀ ਹੈ, ਜਿਸ ਕਾਰਨ ਪ੍ਰਭਾਵਿਤ ਕਿਸਾਨ ਡੂੰਘੀ ਚਿੰਤਾ ਵਿਚ ਹਨ।
ਕੋਟਕਪੂਰਾ, 19 ਅਕਤੂਬਰ (ਰਿੰਕੂ ਮਲਹੋਤਰਾ)-ਹਲਕਾ ਕੋਟਕਪੂਰਾ ਦੇ ਪਿੰਡ ਵਾਂਦਰ ਜਟਾਣਾ ਵਿਖੇ ਪਿਛਲੇ ਦਿਨੀਂ ਪਏ ਭਾਰੀ ਮੀਂਹ ਅਤੇ ਗੜੇ੍ਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਅਤੇ ਪਸ਼ੂਆਂ ਦੇ ਸ਼ੈੱਡਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਕੁਦਰਤੀ ਆਫ਼ਤ ਨੇ ਕਿਸਾਨਾਂ ਦੀ ਮਿਹਨਤ ਅਤੇ ਆਰਥਿਕਤਾ ਨੂੰ ਵੱਡੀ ਸੱਟ ਮਾਰੀ ਹੈ, ਜਿਸ ਕਾਰਨ ਪ੍ਰਭਾਵਿਤ ਕਿਸਾਨ ਡੂੰਘੀ ਚਿੰਤਾ ਵਿਚ ਹਨ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕੋਟਕਪੂਰਾ ਅਜੈਪਾਲ ਸਿੰਘ ਸੰਧੂ ਨੇ ਪ੍ਰਭਾਵਿਤ ਕਿਸਾਨਾਂ ਨੂੰ ਹੌਂਸਲਾ ਦਿੰਦਿਆਂ ਭਰੋਸਾ ਦਿਵਾਇਆ ਕਿ ਉਹ ਇਸ ਔਖੇ ਸਮੇਂ ਵਿਚ ਕਿਸਾਨ ਭਰਾਵਾਂ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਜਿੰਨ੍ਹੀ ਵੀ ਸੰਭਵ ਮਦਦ ਹੋ ਸਕੀ, ਉਹ ਜ਼ਰੂਰ ਕਰਨਗੇ ਅਤੇ ਕਿਸਾਨਾਂ ਦੀ ਆਵਾਜ਼ ਨੂੰ ਸਬੰਧਿਤ ਸਰਕਾਰ ਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਯਤਨ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਬਣਦਾ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਹ ਇਸ ਆਰਥਿਕ ਸੰਕਟ ਵਿਚੋਂ ਬਾਹਰ ਨਿਕਲ ਸਕਣ।