22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ 30 ਨੂੰ ਮੌੜ ਪੈਲੇਸ ਵਿਖੇ ਲੱਗੇਗਾ ਵਿਸ਼ੇਸ਼ ਕੈਂਪ

ਫ਼ਰੀਦਕੋਟ , 21 ਅਕਤੂਬਰ ( ਜਸਵੰਤ ਸਿੰਘ ਪੁਰਬਾ )- ਬਜ਼ੁਰਗਾਂ ਦੇ ਮਾਣ - ਸਤਿਕਾਰ ਨੂੰ ਸਮਰਪਿਤ ਅਤੇ ਉਨ੍ਹਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਪਹਿਲਕਦਮੀ ਤਹਿਤ ‘ ਸਾਡੇ ਬਜ਼ੁਰਗ ਸਾਡਾ ਮਾਣ ’ ਮੁਹਿੰਮ ਅਧੀਨ 30 ਅਕਤੂਬਰ ਨੂੰ ਮੌੜ ਪੈਲੇਸ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ । ਇਸ ਸਮਾਗਮ ਵਿਚ ਕੈਬਨਿਟ ਮੰਤਰੀ ਡਾ .

Ad Position 21
No active advertisement
? 22-10-2026
ਫ਼ਰੀਦਕੋਟ , 21 ਅਕਤੂਬਰ ( ਜਸਵੰਤ ਸਿੰਘ ਪੁਰਬਾ )- ਬਜ਼ੁਰਗਾਂ ਦੇ ਮਾਣ - ਸਤਿਕਾਰ ਨੂੰ ਸਮਰਪਿਤ ਅਤੇ ਉਨ੍ਹਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਪਹਿਲਕਦਮੀ ਤਹਿਤ ‘ ਸਾਡੇ ਬਜ਼ੁਰਗ ਸਾਡਾ ਮਾਣ ’ ਮੁਹਿੰਮ ਅਧੀਨ 30 ਅਕਤੂਬਰ ਨੂੰ ਮੌੜ ਪੈਲੇਸ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ । ਇਸ ਸਮਾਗਮ ਵਿਚ ਕੈਬਨਿਟ ਮੰਤਰੀ ਡਾ . ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ । ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਬਜ਼ੁਰਗਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਵਾਸਤੇ ਅੱਜ ਵਧੀਕ ਡਿਪਟੀ ਕਮਿਸ਼ਨਰ ( ਜ ) ਕੇਸ਼ਵ ਗੋਇਲ ਵਲੋਂ ਵੱਖ - ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਅਨਮੋਲ ਧਰੋਹਰ ਹਨ । ਉਨ੍ਹਾਂ ਦੇ ਤਜਰਬੇ , ਜੀਵਨ ਪ੍ਰਤੀ ਨਜ਼ਰੀਏ ਅਤੇ ਨੈਤਿਕ ਕਦਰਾਂ - ਕੀਮਤਾਂ ਸਮਾਜ ਨੂੰ ਸਹੀ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ । ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਸੇਵਾ , ਸਤਿਕਾਰ ਅਤੇ ਦੇਖਭਾਲ ਸਿਰਫ਼ ਪਰਿਵਾਰ ਦੀ ਹੀ ਨਹੀਂ , ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ । ਇਸ ਮੁਹਿੰਮ ਦਾ ਮੁੱਖ ਮਕਸਦ ਬਜ਼ੁਰਗਾਂ ਨੂੰ ਬਣਦਾ ਮਾਣ - ਸਤਿਕਾਰ ਦੇਣ ਦੇ ਨਾਲ - ਨਾਲ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਅਤੇ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਬਜ਼ੁਰਗਾਂ ਦੇ ਤਜ਼ਰਬਿਆਂ ਨਾਲ ਜੋੜਨਾ ਹੈ । ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪ ਦੌਰਾਨ ਬਜ਼ੁਰਗਾਂ ਦੀ ਸਹੂਲਤ , ਸਿਹਤ ਸੰਭਾਲ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਪਹਿਲ ਦਿੱਤੀ ਜਾਵੇ । ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਮਨਦੀਪ ਸਿੰਘ , ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ . ਹੁਸਨਪਾਲ ਸਿੰਘ ਸਿੱਧੂ , ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਸਿੰਘ ਪੁਰੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੁਸਾਇਟੀ ਵਲੋਂ ਆਦਰਸ਼ ਸਕੂਲ ’ਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਪੁਲਿਸ ਯਾਦਗਾਰੀ ਦਿਵਸ ’ਤੇ ਸ਼ਹੀਦ ਪੁਲਿਸ ਅਧਿਕਾਰੀਆਂ ਤ... ਅਗਲੀ ਖ਼ਬਰ ਵਿਰੋਧੀ ਧਿਰਾਂ ‘ਆਪ’ ਨੂੰ ਨੀਵਾਂ ਕਰਨ ਲਈ ਹਰ ਹਰਬਾ ਵਰਤਣ ਲਈ ਯਤਨਸ਼ੀਲ-ਮੀਤ ਹੇਅਰ
Ad Position 24