22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਰੋਡਵੇਜ਼ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ

ਫ਼ਰੀਦਕੋਟ, 21 ਅਕਤੂਰ (ਸਰਬਜੀਤ ਸਿੰਘ)-ਪਨਬਸ/ਪੰਜਾਬ ਰੋਡਵੇਜ਼/ ਪੀ. ਆਰ.

Ad Position 21
No active advertisement
ਅਜੀਤ ਡੈਸਕ 22-10-2026
ਫ਼ਰੀਦਕੋਟ, 21 ਅਕਤੂਰ (ਸਰਬਜੀਤ ਸਿੰਘ)-ਪਨਬਸ/ਪੰਜਾਬ ਰੋਡਵੇਜ਼/ ਪੀ.ਆਰ. ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਵਲੋਂ ਸੂਬੇ ਭਰ ਵਿਚ ਬੱਸਾਂ ਦਾ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਸ਼ੁਰੂ ਕਰ ਦਿੱਤੀ ਗਈ ਹੈ। ਫ਼ਰੀਦਕੋਟ ਡਿਪੂ ਵਿਖੇ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਵਲੋਂ ਬੱਸਾਂ ਬੰਦ ਕਰ ਕੇ ਹੜਤਾਲ ਸ਼ੁਰੂ ਕੀਤੀ ਗਈ ਅਤੇ ਰੋਸ ਧਰਨਾ ਲਗਾਇਆ ਗਿਆ ਤੇ ਸਰਕਾਰ ਵਲੋਂ ਮੰਗਾਂ ਪ੍ਰਤੀ ਕੀਤੀ ਜਾ ਰਹੀ ਟਾਲ-ਮਟੋਲ ਦੇ ਵਿਰੋਧ ਵਿਚ ਨਾਅਰੇਬਾਜ਼ੀ ਕੀਤੀ ਗਈ। ਸੈਕਟਰੀ ਹਰਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਵਰਕਰਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਆਊਟਸੋਰਸ ਤੇ ਕੰਟਰੈਕਟ ’ਤੇ ਕੰਮ ਕਰਦੇ ਵਰਕਰਾਂ ਨੂੰ ਰੈਗੂਲਰ ਕੀਤਾ ਜਾਵੇਗਾ ਅਤੇ ਸਰਕਾਰੀ ਮਹਿਕਮਿਆਂ ’ਚੋਂ ਠੇਕੇਦਾਰ ਬਾਹਰ ਕੱਢਿਆ ਜਾਵੇਗਾ ਅਤੇ ਨਿੱਜੀਕਰਨ ਰੋਕਿਆ ਜਾਵੇਗਾ ਪ੍ਰੰਤੂ ਤਕਰੀਬਨ ਸਾਢੇ ਚਾਰ ਸਾਲ ਤੋਂ ਉਪਰ ਦਾ ਸਮਾਂ ਹੋ ਚੁੱਕਿਆ ਹੈ, ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਕਾਫ਼ੀ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਸਰਕਾਰ ਦੁਆਰਾ ਲਗਾਤਾਰ ਅੱਗੇ ਤੋਂ ਅੱਗੇ ਮੀਟਿੰਗਾਂ ਪਾ ਕੇ ਕੱਚੇ ਵਰਕਰਾਂ ਦੀਆਂ ਮੰਗਾਂ ਨੂੰ ਲਮਕਾਇਆ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਉਨ੍ਹਾਂ ਨੂੰ ਸੰਘਰਸ਼ ਇਕ ਵਾਰ ਫਿਰ ਸ਼ੁਰੂ ਕਰਨਾ ਪਿਆ। ਜਥੇਬੰਦੀ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਰਕਾਰ ਦੁਆਰਾ ਕਿਲੋਮੀਟਰ ਸਕੀਮ ਦੀਆਂ ਬੱਸਾਂ ਦਾ ਟੈਂਡਰ ਕੱਢਿਆ ਗਿਆ, ਜਿਸ ਦਾ ਜਥੇਬੰਦੀ ਵਲੋਂ ਵਿਰੋਧ ਕੀਤਾ ਗਿਆ ਤੇ ਸਾਡੇ ਵਰਕਰਾਂ ’ਤੇ ਝੂਠੇ ਨਜਾਇਜ਼ ਪਰਚੇ ਕਰਕੇ ਜੇਲ੍ਹਾਂ ਵਿਚ ਡੱਕਿਆ ਗਿਆ ਅਤੇ ਸਾਥੀ ਜੇਲ੍ਹਾਂ ਵਿਚ ਬੰਦ ਹਨ, ਉਨ੍ਹਾਂ ਦੀ ਜ਼ਮਾਨਤ ਤੱਕ ਨਹੀਂ ਹੋਣ ਦਿੱਤੀ ਜਾ ਰਹੀ। ਇਸ ਮੌਕੇ ਸਾਥੀ ਧਰਮਿੰਦਰ ਸਿੰਘ, ਕੈਸ਼ੀਅਰ ਹਰਚਰਨ ਸਿੰਘ, ਲਵਪ੍ਰੀਤ ਸਿੰਘ, ਅਮਨਦੀਪ ਸਿੰਘ ਚੇਅਰਮੈਨ, ਸਤਨਾਮ ਸਿੰਘ ਪ੍ਰਧਾਨ ਵਰਕਸ਼ਾਪ, ਸੁਖਦੀਪ ਸਿੰਘ ਜ਼ੀਰਾ, ਸੁਖਪਾਲ ਸਿੰਘ, ਹਰਪਾਲ ਸਿੰਘ ਆਦਿ ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 25 ਨੂੰ ਲੱਗਣਗੇ ਵਿਸ਼ੇਸ਼ ਵੋਟਰ ਕੈਂਪ : ਜ਼ਿਲ੍ਹਾ ਚੋਣ ਅਫ਼ਸਰ ਪੋਲਿੰਗ ਬੂਥਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲੱਗਣ... ਅਗਲੀ ਖ਼ਬਰ ਅਕਾਲੀ ਦਲ ਦੇ ਆਗੂਆਂ ਵਲੋਂ ਕੀਤੀਆਂ ਜਾਣ ਵਾਲੀਆਂ ਫੇਰੀਆਂ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
Ad Position 24