25 ਨੂੰ ਲੱਗਣਗੇ ਵਿਸ਼ੇਸ਼ ਵੋਟਰ ਕੈਂਪ : ਜ਼ਿਲ੍ਹਾ ਚੋਣ ਅਫ਼ਸਰ ਪੋਲਿੰਗ ਬੂਥਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲੱਗਣਗੇ ਕੈਂਪ
ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਚਾਬਾ ਨੇ ਜ਼ਿਲ੍ਹੇ ਦੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਵੋਟ ਸਬੰਧੀ ਜਾਣਕਾਰੀ ਦੀ ਜਾਂਚ ਕਰਨ ਅਤੇ ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ ਜਾਂ ਲੋੜੀਂਦੀ ਸੋਧ ਕਰਵਾਉਣ ਲਈ 25 ਅਕਤੂਬਰ 2026 ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਦੱਸਿਆ ਕਿ ਐਸ.
ਡ
ਡਿਪਟੀ ਕਮਿਸ਼ਨਰ ਰਾਹੁਲ ਚਾਬਾ।
22-10-2026
ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਚਾਬਾ ਨੇ ਜ਼ਿਲ੍ਹੇ ਦੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਵੋਟ ਸਬੰਧੀ ਜਾਣਕਾਰੀ ਦੀ ਜਾਂਚ ਕਰਨ ਅਤੇ ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ ਜਾਂ ਲੋੜੀਂਦੀ ਸੋਧ ਕਰਵਾਉਣ ਲਈ 25 ਅਕਤੂਬਰ 2026 ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਦੱਸਿਆ ਕਿ ਐਸ. ਆਈ.ਆਰ. ਤਹਿਤ ਪ੍ਰਕਾਸ਼ਿਤ ਫ਼ਾਈਨਲ ਵੋਟਰ ਸੂਚੀ ਵਿਚ ਵੋਟਰਾਂ ਨੂੰ ਆਪਣੀ ਵੋਟ ਚੈੱਕ ਕਰਨ ਦੀ ਸਹੂਲਤ ਦੇਣ ਲਈ ਵਿਧਾਨ ਸਭਾ ਚੋਣ ਹਲਕਿਆਂ ਵਿਚ ਹੈਲਪ ਡੈਸਕ ਸਥਾਪਿਤ ਕੀਤੇ ਜਾਣਗੇ। ਇਸ ਤੋਂ ਇਲਾਵਾ 25 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿਥੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਮੌਜੂਦ ਰਹਿ ਕੇ ਵੋਟਰਾਂ ਨੂੰ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕਰਨਗੇ।ਕੈਂਪਾਂ ਦੌਰਾਨ ਨਵੀਂ ਵੋਟ ਬਣਵਾਉਣ ਲਈ ਫ਼ਾਰਮ ਨੰਬਰ 6, ਪ੍ਰਵਾਸੀ ਭਾਰਤੀ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਫਾਰਮ ਨੰਬਰ 6-ਏ ਅਤੇ ਵੋਟਰ ਸੂਚੀ ਵਿਚ ਸੋਧ ਜਾਂ ਹੋਰ ਤਬਦੀਲੀਆਂ ਲਈ ਫਾਰਮ ਨੰਬਰ 8 ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 19 ਅਕਤੂਬਰ ਤੋਂ 31 ਅਕਤੂਬਰ 2026 ਤੱਕ ਬਿਰਧ ਆਸ਼ਰਮਾਂ, ਕੁਸ਼ਟ ਆਸ਼ਰਮਾਂ, ਸਕੂਲਾਂ ਅਤੇ ਕਾਲਜਾਂ ਵਿਚ ਵੀ ਲਗਾਤਾਰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਰਾਹੀਂ ਅਜਿਹੇ ਯੋਗ ਨਾਗਰਿਕਾਂ ਅਤੇ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਨ ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਜਿਨ੍ਹਾਂ ਦੀ ਅਜੇ ਤੱਕ ਵੋਟ ਨਹੀਂ ਬਣੀ। ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਿਤੀ ਨੂੰ ਆਪਣੇ ਸਬੰਧਿਤ ਪੋਲਿੰਗ ਬੂਥ ’ਤੇ ਪਹੁੰਚ ਕੇ ਆਪਣੀ ਵੋਟ ਦੀ ਜਾਂਚ ਕਰਨ ਅਤੇ ਲੋੜ ਅਨੁਸਾਰ ਨਵੀਂ ਵੋਟ ਬਣਵਾਉਣ ਜਾਂ ਵੋਟਰ ਸੂਚੀ ਵਿਚ ਸੋਧ ਲਈ ਅਰਜ਼ੀ ਦੇਣ, ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।