22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਅਲੀਸ਼ੇਰ ਦੇ ਸੜਕ ਹਾਦਸੇ ’ਚ ਮਰਨ ਵਾਲੇ ਤੇ ਜ਼ਖ਼ਮੀ ਹੋਏ ਨਰੇਗਾ ਮਜ਼ਦੂਰਾਂ ਨੂੰ ਇਨਸਾਫ਼ ਦੇਣ ਦੀ ਮੰਗ

ਫ਼ਰੀਦਕੋਟ, 21 ਅਕਤੂਬਰ (ਸਰਬਜੀਤ ਸਿੰਘ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਇਕਾਈ ਪਿੱਪਲੀ ਵਲੋਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਅਲੀਸ਼ੇਰ ਵਿਚ ਨਸ਼ੇ ’ਚ ਗੱਡੀ ਚਲਾ ਰਹੇ ਵਿਅਕਤੀ ਵਲੋਂ ਦਰੜੇ ਨਰੇਗਾ ਮਜ਼ਦੂਰਾਂ ਨੂੰ ਪਿੰਡ ਪਿੱਪਲੀ ਵਿਖੇ ਸ਼ਰਧਾਂਜਲੀ ਦਿੱਤੀ ਗਈ। ਸ਼ਰਧਾਂਜਲੀ ਦੇਣ ਸਮੇਂ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਗੋਰਾ ਸਿੰਘ ਪਿੱਪਲੀ ਨੇ ਕਿਹਾ ਕਿ ਸਰਕਾਰਾਂ ਨੇ ਮਜ਼ਦੂਰਾਂ ਨੂੰ ਸੜਕਾਂ ਉੱਪਰ ਮਰਨ ਲਈ ਛੱਡ ਦਿੱਤਾ ਹੈ।

Ad Position 21
No active advertisement
ਸੜਕ ਹਾਦਸੇ ’ਚ ਮਰਨ ਵਾਲੇ ਤੇ ਜ਼ਖ਼ਮੀ ਨਰੇਗਾ ਮਜ਼ਦੂਰਾਂ ਲਈ ਇਨਸਾਫ਼ ਦੀ ਮੰਗ ਕਰਦੇ ਹੋਏ ਮਜ਼ਦੂਰ। ਤਸਵੀਰ : ਸਰਬਜੀਤ ਸਿੰਘ 22-10-2026
ਫ਼ਰੀਦਕੋਟ, 21 ਅਕਤੂਬਰ (ਸਰਬਜੀਤ ਸਿੰਘ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਇਕਾਈ ਪਿੱਪਲੀ ਵਲੋਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਅਲੀਸ਼ੇਰ ਵਿਚ ਨਸ਼ੇ ’ਚ ਗੱਡੀ ਚਲਾ ਰਹੇ ਵਿਅਕਤੀ ਵਲੋਂ ਦਰੜੇ ਨਰੇਗਾ ਮਜ਼ਦੂਰਾਂ ਨੂੰ ਪਿੰਡ ਪਿੱਪਲੀ ਵਿਖੇ ਸ਼ਰਧਾਂਜਲੀ ਦਿੱਤੀ ਗਈ। ਸ਼ਰਧਾਂਜਲੀ ਦੇਣ ਸਮੇਂ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਗੋਰਾ ਸਿੰਘ ਪਿੱਪਲੀ ਨੇ ਕਿਹਾ ਕਿ ਸਰਕਾਰਾਂ ਨੇ ਮਜ਼ਦੂਰਾਂ ਨੂੰ ਸੜਕਾਂ ਉੱਪਰ ਮਰਨ ਲਈ ਛੱਡ ਦਿੱਤਾ ਹੈ। ਸੜਕਾਂ ਉਪਰ ਕੰਮ ਕਰਦੇ ਮਜ਼ਦੂਰਾਂ ਲਈ ਸੁਰੱਖਿਆ ਦਾ ਕੋਈ ਪ੍ਰਬੰਧ ਨਹੀਂ। ਪਿੰਡ ਅਲੀਸ਼ੇਰ ਵਿਚ ਸੜਕ ਉਪਰ ਕੰਮ ਕਰਦੇ ਮਜ਼ਦੂਰਾਂ ਉਪਰ ਇਕ ਨਸ਼ੇ ’ਚ ਧੁੱਤ ਕਾਰ ਸਵਾਰ ਵਲੋਂ ਦਰੜ ਕੇ 9 ਨਰੇਗਾ ਮਜ਼ਦੂਰਾਂ ਨੂੰ ਮਾਰ ਦਿੱਤਾ ਅਤੇ 15 ਹੋਰ ਜ਼ਖ਼ਮੀ ਕਰ ਦਿੱਤੇ। ਜਿਸ ਨਾਲ ਮਜ਼ਦੂਰਾਂ ਵਿਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਨਰੇਗਾ ਮਜ਼ਦੂਰਾਂ ਵਲੋਂ ਮੰਗ ਕੀਤੀ ਹੈ ਕਿ ਡਰਾਈਵਰ ਉਪਰ ਬਣਦੀ ਕਾਰਵਾਈ ਕਰਕੇ ਉਸ ਨੂੰ ਜਲਦੀ ਤੋਂ ਜਲਦੀ ਜੇਲ੍ਹ ਭੇਜਿਆ ਜਾਵੇ ਤੇ ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਮਿ੍ਤਕ ਮਜ਼ਦੂਰਾਂ ਦੇ ਪਰਿਵਾਰ ਨੂੰ ਸਰਕਾਰ ਵਲੋਂ 20-20 ਲੱਖ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦਿੱਤਾ ਜਾਵੇ, ਹਰੇਕ ਮਿ੍ਤਕ ਦੇ ਪਰਿਵਾਰ ਨੂੰ ਇਕ ਸਰਕਾਰੀ ਨੌਕਰੀ ਦਿੱਤੀ ਜਾਵੇ, ਜਖ਼ਮੀ ਹੋਏ ਨਰੇਗਾ ਮਜ਼ਦੂਰਾਂ ਨੂੰ ਪ੍ਰਤੀ ਪਰਿਵਾਰ 5 ਲੱਖ ਦਾ ਮੁਆਵਜ਼ਾ ਦਿੱਤਾ ਜਾਵੇ। ਆਗੂਆਂ ਨੇ ਮੰਗ ਕੀਤੀ ਕਿ ਹਰੇਕ ਨਰੇਗਾ ਪ੍ਰੋਜੈਕਟ ਦੇ ਡਾਕਟਰ ਅਤੇ ਐਂਬੂਲੈਂਸ ਦਾ ਪ੍ਰਬੰਧ ਹੋਵੇ, ਫਸਟ ਏਡ ਕਿੱਟ ਦਾ ਪ੍ਰਬੰਧ ਹੋਵੇ। ਹਰੇਕ ਨਰੇਗਾ ਮਜ਼ਦੂਰ ਦਾ ਇਕ ਕਰੋੜ ਦਾ ਮੁਫਤ ਬੀਮਾ ਹੋਵੇ। ਜੇਕਰ ਸਰਕਾਰ ਨੇ ਉਕਤ ਮੰਗਾਂ ਵੱਲ ਧਿਆਨ ਨਾਲ ਦਿੱਤਾ ਤਾਂ ਪੰਜਾਬ ਭਰ ਦੇ ਨਰੇਗਾ ਮਜ਼ਦੂਰ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਸਾਈਬਰ ਸੁਰੱਖਿਆ ਮਹੀਨੇ ’ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਮੰਡੀਆਂ ’ਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਨਾ ਹੋਣ ਕਰਕੇ ਕਿਸਾਨ ਤੇ ਆੜ੍ਹਤੀਏ ਪ੍ਰੇਸ਼ਾਨ : ਦਲੇਰ ਸਿੰਘ ਡੋਡ
Ad Position 24