23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਦਾ ਬਲੂਮਿੰਗਡੇਲ ਸਕੂਲ ’ਚ ਪਰਿਵਾਰ ਵਿਸ਼ੇ ’ਤੇ ਵਿਸ਼ੇਸ਼ ਅੰਸੈਂਬਲੀ ਕਰਵਾਈ

ਕੋਟਕਪੂਰਾ, 23 ਅਕਤੂਬਰ (ਮੋਹਰ ਸਿੰਘ ਗਿੱਲ)-ਦਾ ਬਲੂਮਿੰਗਡੇਲ ਸਕੂਲ ਮੁਕਤਸਰ ਰੋਡ, ਕੋਟਕਪੂਰਾ ਵਿਖੇ ‘ਪਰਿਵਾਰ’ ਵਿਸ਼ੇ ’ਤੇ ਇਕ ਵਿਸ਼ੇਸ਼ ਅੰਸੈਂਬਲੀ ਦਾ ਸ਼ਾਨਦਾਰ ਪ੍ਰਬੰਧ ਕੀਤਾ ਗਿਆ। ਇਸ ਮੌਕੇ ‘ਤੀਸਰੀ’ ਕਲਾਸ ਦੇ ਵਿਦਿਆਰਥੀਆਂ ਵਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 24-10-2026
ਕੋਟਕਪੂਰਾ, 23 ਅਕਤੂਬਰ (ਮੋਹਰ ਸਿੰਘ ਗਿੱਲ)-ਦਾ ਬਲੂਮਿੰਗਡੇਲ ਸਕੂਲ ਮੁਕਤਸਰ ਰੋਡ, ਕੋਟਕਪੂਰਾ ਵਿਖੇ ‘ਪਰਿਵਾਰ’ ਵਿਸ਼ੇ ’ਤੇ ਇਕ ਵਿਸ਼ੇਸ਼ ਅੰਸੈਂਬਲੀ ਦਾ ਸ਼ਾਨਦਾਰ ਪ੍ਰਬੰਧ ਕੀਤਾ ਗਿਆ। ਇਸ ਮੌਕੇ ‘ਤੀਸਰੀ’ ਕਲਾਸ ਦੇ ਵਿਦਿਆਰਥੀਆਂ ਵਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ‘ਅੱਜ ਦੇ ਵਿਚਾਰ’ ਨਾਲ ਕੀਤੀ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਪਰਿਵਾਰ ਨਾਲ ਸਬੰਧਿਤ ਵੱਖ-ਵੱਖ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਕਵਿਤਾਵਾਂ, ਭਾਸ਼ਣ, ਸੰਗੀਤ ਅਤੇ ਡਾਂਸ ਦੀਆਂ ਮਨਮੋਹਕ ਪੇਸ਼ਕਾਰੀਆਂ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਅਦਾਕਾਰੀ ਅਤੇ ਸੁੰਦਰ ਪੋਸ਼ਾਕਾਂ ਨਾਲ ਸਭ ਦਾ ਦਿਲ ਜਿੱਤ ਲਿਆ। ਇਸ ਅੰਸੈਂਬਲੀ ਦੀ ਮੁੱਖ ਵਿਸ਼ੇਸ਼ਤਾ ਇਹ ਰਹੀ ਕਿ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਨੇ ਵੀ ਖਾਸ ਤੌਰ ’ਤੇ ਸ਼ਿਰਕਤ ਕੀਤੀ। ਮਾਪਿਆਂ ਲਈ ਵਿਸ਼ੇਸ਼ ਖੇਡਾਂ ਦਾ ਪ੍ਰਬੰਧ ਵੀ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ । ਸਕੂਲ ਦੇ ਪ੍ਰਿੰਸੀਪਲ ਹਰਜਿੰਦਰ ਸਿੰਘ ਟੁਰਨਾ ਨੇ ਕਿਹਾ ਕਿ ਪਰਿਵਾਰ ਸਾਡੇ ਜੀਵਨ ਦਾ ਆਧਾਰ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਆਧੁਨਿਕ ਯੁੱਗ ਵਿਚ ਪਰਿਵਾਰਕ ਸਾਂਝ, ਪਿਆਰ ਅਤੇ ਵੱਡਿਆਂ ਦਾ ਸਤਿਕਾਰ ਬਣਾਏ ਰੱਖਣਾ ਬਹੁਤ ਜ਼ਰੂਰੀ ਹੈ। ਅੰਤ ਵਿਚ ਪ੍ਰਿੰਸੀਪਲ ਨੇ ਸਭ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਟਾਕੇ ਵੇਚਣ/ਸਟਾਕ ਕਰਨ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਕੱਢੇ ਗਏ ਡਰਾਅ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਰਾਸ਼ਟਰਪਤੀ ਦੇ ਨਾਂਅ ਸੌਂਪਿਆ ਮੰਗ ਪੱਤਰ
Ad Position 24