23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸਿਲਵਰ ਓਕਸ ਸਕੂਲ ਸੇਵੇਵਾਲਾ ’ਚ ਸਨਮਾਨ ਸਮਾਰੋਹ ਕਰਵਾਇਆ

ਜੈਤੋ, 23 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਮਿਹਨਤ ਤੇ ਪ੍ਰਤਿਭਾ ਨੂੰ ਸਨਮਾਨਿਤ ਕਰਨ ਦੇ ਉਦੇਸ਼ ਨਾਲ ਸਨਮਾਨ ਸਮਾਰੋਹ ਕਰਵਾਇਆ ਗਿਆ। ਪ੍ਰੋਗਰਾਮ ਦਾ ਸੰਚਾਲਨ ਉਧਮ ਹਾਊਸ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-10-2026
ਜੈਤੋ, 23 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਮਿਹਨਤ ਤੇ ਪ੍ਰਤਿਭਾ ਨੂੰ ਸਨਮਾਨਿਤ ਕਰਨ ਦੇ ਉਦੇਸ਼ ਨਾਲ ਸਨਮਾਨ ਸਮਾਰੋਹ ਕਰਵਾਇਆ ਗਿਆ। ਪ੍ਰੋਗਰਾਮ ਦਾ ਸੰਚਾਲਨ ਉਧਮ ਹਾਊਸ ਵਲੋਂ ਕੀਤਾ ਗਿਆ। ਸਮਾਰੋਹ ਦੇ ਸ਼ੁੱਭ ਆਰੰਭ ’ਚ ਮੁੱਖ ਮਹਿਮਾਨ ਸੁਭਾਸ਼ ਬਾਂਸਲ ਅਤੇ ਸਕੂਲ ਦੀ ਪ੍ਰਿੰਸੀਪਲ ਪਿ੍ਰਅੰਕਾ ਮਹਿਤਾ ਵਲੋਂ ਦੀਪ ਜਗਾ ਕੇ ਕੀਤਾ ਗਿਆ। ਉਪਰੰਤ ਵਿਦਿਆਰਥੀਆਂ ਵਲੋਂ ਪ੍ਰੇਰਨਾ ਦਾ ਇਕ ਸਮੂਹ ਗੀਤ ਪੇਸ਼ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਨਰਸਰੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਕੁਸ਼ਿਕ ਮਿੱਤਲ ਨੇ ਗੀਤ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਪ੍ਰੋਗਰਾਮ ਨੂੰ ਹੋਰ ਵੀ ਦਿਲਚਸਪ ਬਣਾਉਣ ਲਈ ਛੇਵੀਂ-ਬੀ ਜਮਾਤ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਸੁਭਾਸ਼ ਬਾਂਸਲ ਨੇ ਆਪਣੇ ਵਿਚਾਰਾਂ ਰਾਹੀਂ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ। ਸਕੂਲ ਦੀ ਪ੍ਰਿੰਸੀਪਲ ਪਿ੍ਰਅੰਕਾ ਮਹਿਤਾ ਨੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਸਨਮਾਨਿਤ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀਆਂ ਉਨ੍ਹਾਂ ਦੀ ਮਿਹਨਤ, ਅਧਿਆਪਕਾਂ ਦੇ ਮਾਰਗਦਰਸ਼ਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ। ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗਾਣ ਨਾਲ ਹੋਈ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਐਸ.ਡੀ.ਐਮ. ਵਲੋਂ ਸਮੀਖਿਆ ਮੀਟਿੰਗ ਅਗਲੀ ਖ਼ਬਰ ਪਿੰਡ ਸਿਬੀਆਂ ਵਿਖੇ ਕੇਸ ਸੰਭਾਲ ਮੁਹਿੰਮ ਤਹਿਤ ਸਮਾਗਮ ਕਰਵਾਇਆ
Ad Position 24