23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਐਸ.ਡੀ.ਐਮ. ਵਲੋਂ ਸਮੀਖਿਆ ਮੀਟਿੰਗ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਅਗਲੀ ਕਾਰਵਾਈ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਉਪ ਮੰਡਲ ਮੈਜਿਸਟ੍ਰੇਟ ਕੋਟਕਪੂਰਾ ਰਜਿੰਦਰ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਨਸ਼ਾ ਪ੍ਰਭਾਵਿਤ ਇਲਾਕਿਆਂ ਵਿਚ ਜਾਗਰੂਕਤਾ ਗਤੀਵਿਧੀਆਂ, ਨਸ਼ਿਆਂ ਦੀ ਸਪਲਾਈ ਤੇ ਰੋਕ ਲਗਾਉਣ, ਨਸ਼ਾ ਪੀੜ੍ਹਤਾਂ ਦੀ ਸਹਾਇਤਾ ਅਤੇ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਐਸ.ਡੀ.ਐਮ. ਰਜਿੰਦਰ ਸਿੰਘ। 24-10-2026
ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਅਗਲੀ ਕਾਰਵਾਈ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਉਪ ਮੰਡਲ ਮੈਜਿਸਟ੍ਰੇਟ ਕੋਟਕਪੂਰਾ ਰਜਿੰਦਰ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਨਸ਼ਾ ਪ੍ਰਭਾਵਿਤ ਇਲਾਕਿਆਂ ਵਿਚ ਜਾਗਰੂਕਤਾ ਗਤੀਵਿਧੀਆਂ, ਨਸ਼ਿਆਂ ਦੀ ਸਪਲਾਈ ਤੇ ਰੋਕ ਲਗਾਉਣ, ਨਸ਼ਾ ਪੀੜ੍ਹਤਾਂ ਦੀ ਸਹਾਇਤਾ ਅਤੇ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਐਸ.ਡੀ.ਐਮ. ਰਜਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ ਅਤੇ ਆਪੋ-ਆਪਣੇ ਵਿਭਾਗ ਨਾਲ ਸਬੰਧਿਤ ਕਾਰਜਾਂ ਨੂੰ ਤੈਅ ਯੋਜਨਾ ਅਨੁਸਾਰ ਨੇਪਰੇ ਚਾੜ੍ਹਿ੍ਹਆ ਜਾਵੇ। ਉਨ੍ਹਾਂ ਨਸ਼ਾ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਧਿਆਨ ਦੇਣ, ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ, ਸਿਹਤ, ਸਿੱਖਿਆ ਅਤੇ ਹੋਰ ਸਬੰਧਿਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਸਬੰਧੀ ਮਿਲਣ ਵਾਲੀਆਂ ਸੂਚਨਾਵਾਂ ਤੇ ਨਿਯਮਾਂ ਅਨੁਸਾਰ ਢੁੱਕਵੀਂ ਕਾਰਵਾਈ ਕੀਤੀ ਜਾਵੇ ਅਤੇ ਪ੍ਰਭਾਵਿਤ ਖੇਤਰਾਂ ਵਿਚ ਲਗਾਤਾਰ ਨਿਗਰਾਨੀ ਰੱਖੀ ਜਾਵੇ, ਤਾਂ ਜੋ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪੋ-ਆਪਣੇ ਵਿਭਾਗ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਨਿਯਮਤ ਸਮੀਖਿਆ ਕੀਤੀ ਜਾਵੇ ਅਤੇ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਇਸ ਮੌਕੇ ਤਹਿਸੀਲਦਾਰ ਪਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ, ਐਸ.ਐਮ.ਓ ਹਰਿੰਦਰ ਗਾਂਧੀ, ਐਸ.ਐਚ.ਓ ਸਿੰਕਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਵਨ ਕੁਮਾਰ, ਈ.ਓ ਨਗਰ ਕੌਂਸਲ ਅੰਮ੍ਰਿਤ ਲਾਲ, ਮਨਪ੍ਰੀਤ ਕੌਰ ਖੇਡ ਵਿਭਾਗ, ਨੀਤੂ ਕਪੂਰ ਰੁਜ਼ਗਾਰ ਵਿਭਾਗ, ਡਾ. ਪੁਖਰਾਜ ਕੌਰ, ਉਦੈ ਰਣਦੇਵ ਸਮਾਜ ਸੇਵੀ, ਹਰਪ੍ਰੀਤ ਸਿੰਘ ਸਮਾਜ ਸੇਵੀ ਤੋਂ ਇਲਾਵਾ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ. ਪੀ. ਆਈ. (ਐਮ) ਨੇ ਮੋਦੀ ਅਤੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫ਼ੂਕਿਆ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਲੋਂ ਇਕ ਰੋਜ਼... ਅਗਲੀ ਖ਼ਬਰ ਸਿਲਵਰ ਓਕਸ ਸਕੂਲ ਸੇਵੇਵਾਲਾ ’ਚ ਸਨਮਾਨ ਸਮਾਰੋਹ ਕਰਵਾਇਆ
Ad Position 24