ਓ. ਐਸ .ਏ. ਦੀ ਵਿਸ਼ੇਸ਼ ਮੀਟਿੰਗ ਹੋਈ
ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੀ ਓਲਡ ਸਟੂਡੈਂਟਸ ਐਸੋਸੀਏਸ਼ਨ (ਓ. ਐਸ.
ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੀ ਓਲਡ ਸਟੂਡੈਂਟਸ ਐਸੋਸੀਏਸ਼ਨ (ਓ.ਐਸ.ਏ) ਦੇ ਦਫ਼ਤਰ ਦੀ ਚੱਲ ਰਹੀ ਮੁਰੰਮਤ ਦੌਰਾਨ ਐਸੋਸੀਏਸ਼ਨ ਦੇ ਸੀਨੀਅਰ ਮੈਂਬਰਾਂ ਸੁਰਿੰਦਰ ਸਿੰਘ ਰੋਮਾਣਾ ਅਤੇ ਰਵੀ ਸੇਠੀ ਨੇ ਆਪਣੇ ਵਲੋਂ ਸਹਾਇਤਾ ਕਰਨ ਦੀ ਪੇਸ਼ਕਸ਼ ਕੀਤੀ ਹੈ। ਓ.ਐਸ.ਏ. ਦੀ ਵਿਸ਼ੇਸ਼ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਸਿੰਘ ਮੌੜ ਸਾਬਕਾ ਡੀ.ਆਈ.ਜੀ. ਪੰਜਾਬ ਪੁਲਿਸ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਓ.ਐਸ.ਏ. ਦੇ ਕੰਮਕਾਰ ਬਾਰੇ ਅਤੇ ਦਫ਼ਤਰ ਦੀ ਮੁਰੰਮਤ ਬਾਰੇ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਰੋਮਾਣਾ ਅਤੇ ਸੇਠੀ ਨੇ ਬਾਥਰੂਮਾਂ ਦੇ ਨਵੀਨੀਕਰਨ ਲਈ ਆਪਣੇ ਵਲੋਂ ਵਿਸ਼ੇਸ਼ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਇਸ ਮੌਕੇ ਐਸੋਸੀਏਸ਼ਨ ਵਲੋਂ ਕਾਲਜ ਅਤੇ ਵਿਦਿਆਰਥੀਆਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਚਰਚਾ ਕੀਤੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜਤਿੰਦਰਪਾਲ ਸਿੰਘ ਵਹਿਣੀਵਾਲ ਸੇਵਾ ਮੁਕਤ ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ, ਜਨਿੰਦਰ ਜੈਨ, ਹਰਜਿੰਦਰ ਸਿੰਘ ਪੱਪੂ ਸੰਧੂ, ਐਡਵੋਕੇਟ ਸ਼ਾਮ ਜੀ, ਪ੍ਰੋ. ਹਰਜਿੰਦਰ ਸਿੰਘ ਖ਼ਾਲਸਾ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।