ਨਸ਼ੇ ਦੇ ਪਾਬੰਦੀਸ਼ੂਦਾ ਕੈਪਸੂਲਾਂ ਸਮੇਤ ਦੋ ਔਰਤਾਂ ਕਾਬੂ
ਫ਼ਰੀਦਕੋਟ, 26 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਪਾਬੰਦੀਸ਼ੂਦਾ ਨਸ਼ੇ ਦੇ ਕੈਪਸੂਲਾਂ ਸਮੇਤ ਦੋ ਔਰਤਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਦੋਵਾਂ ਕਥਿਤ ਦੋਸ਼ਣਾਂ ਖ਼ਿਲਾਫ਼ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 26 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਪਾਬੰਦੀਸ਼ੂਦਾ ਨਸ਼ੇ ਦੇ ਕੈਪਸੂਲਾਂ ਸਮੇਤ ਦੋ ਔਰਤਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਦੋਵਾਂ ਕਥਿਤ ਦੋਸ਼ਣਾਂ ਖ਼ਿਲਾਫ਼ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਨੂੰ ਜਾ ਰਹੇ ਸਨ ਤਾਂ ਮੁਖ਼ਬਰ ਵਲੋਂ ਇਤਲਾਹ ਦਿੱਤੀ ਗਈ ਕਿ ਰੀਨਾ ਪਤਨੀ ਸੁਖਦੇਵ ਸਿੰਘ ਤੇ ਉਸ਼ਾ ਰਾਣੀ ਪਤਨੀ ਦੀਪਕ ਵਾਸੀ ਜੋਤ ਰਾਮ ਕਲੋਨੀ ਫ਼ਰੀਦਕੋਟ ਕਥਿਤ ਤੌਰ ’ਤੇ ਨਸ਼ੇ ਦੇ ਪਾਬੰਦੀ ਸ਼ੂਦਾ ਕੈਪਸੂਲ ਵੇਚਣ ਦੀਆਂ ਆਦੀ ਹਨ। ਜੇਕਰ ਰੇਡ ਕੀਤਾ ਜਾਵੇ ਦੋਵੇਂ ਸਮੇਤ ਕੈਪਸੂਲਾਂ ਦੇ ਕਾਬੂ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਦੱਸੀ ਗਈ ਜਗ੍ਹਾ ’ਤੇ ਰੇਡ ਕੀਤੀ ਗਈ ਅਤੇ ਦੋਵਾਂ ਕਥਿਤ ਦੋਸ਼ਣਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 9 0 ਪਾਬੰਦੀਸ਼ੂਦਾ ਕੈਪਸੂਲ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਦੋਵਾਂ ਕਥਿਤ ਦੋਸ਼ਣਾਂ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ਣਾਂ ਨੂੰ ਜ਼ਮਾਨਤ ਲੈ ਕੇ ਹਾਲ ਦੀ ਘੜੀ ਛੱਡ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।