ਗਾਂਜੇ ਸਮੇਤ ਪ੍ਰਵਾਸੀ ਔਰਤ ਕਾਬੂ
ਫ਼ਰੀਦਕੋਟ , 26 ਅਕਤੂਬਰ ( ਸਰਬਜੀਤ ਸਿੰਘ )– ਥਾਣਾ ਸਿਟੀ -2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ਤੋਂ ਗਾਂਜੇ ਸਮੇਤ ਇਕ ਪ੍ਰਵਾਸੀ ਔਰਤ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ਣ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।
ਫ਼ਰੀਦਕੋਟ , 26 ਅਕਤੂਬਰ ( ਸਰਬਜੀਤ ਸਿੰਘ )– ਥਾਣਾ ਸਿਟੀ -2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ਤੋਂ ਗਾਂਜੇ ਸਮੇਤ ਇਕ ਪ੍ਰਵਾਸੀ ਔਰਤ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ਣ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ । ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਪ੍ਰੀਤਮਾ ਮੰਡਲ ਪਤਨੀ ਨਿਮਾਈ ਮੰਡਲ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ ਤੇ ਕਾਬੂ ਕਰਕੇ ਸੀਨੀਅਰ ਸਿਪਾਹੀ ਮਨਪ੍ਰੀਤ ਕੌਰ ਰਾਹੀਂ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਕਰਵਾਈ ਤਾਂ ਉਸ ਪਾਸੋਂ ਇਕ ਕਿੱਲੋ 400 ਗ੍ਰਾਮ ਗਾਂਜਾ ਸਮੇਤ ਮੋਮੀ ਲਿਫਾਫ਼ਾ ਬਰਾਮਦ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ਣ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ -2 ਫ਼ਰੀਦਕੋਟ ਵਿਖੇ ਐਨ . ਡੀ . ਪੀ . ਐਸ . ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ ਚ ਲਿਆਂਦੀ ਜਾ ਰਹੀ ਹੈ ।