ਦਲੇਰ ਸਿੰਘ ਡੋਡ ਨੇ ਬਾਰਿਸ਼ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ
ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਉਮੀਦਵਾਰ ਦਲੇਰ ਸਿੰਘ ਡੋਡ ਨੇ ਪਿੰਡ ਸੰਗਰਾਹੂਰ, ਜਨੇਰੀਆਂ, ਚੰਨੀਆਂ, ਬੁੱਟਰ ਅਤੇ ਝੋਕ ਸਰਕਾਰੀ ਵਿਖੇ ਬੀਤੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੂੰ ਕਿਸਾਨਾਂ ਦੱਸਿਆ ਕਿ ਬਾਰਿਸ਼ ਕਾਰਨ ਬਾਸਮਤੀ ਦੀ ਫ਼ਸਲ ਦਾ ਲਗਪਗ 70 ਫ਼ੀਸਦੀ ਤੱਕ ਨੁਕਸਾਨ ਹੋਇਆ ਹੈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ।
ਮ
ਮੀਂਹ ਨਾਲ ਝੋਨੇ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਂਦੇ ਹੋਏ ਦਲੇਰ ਸਿੰਘ ਡੋਡ। ਅਜੀਤ ਤਸਵੀਰ
27-10-2026
ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਉਮੀਦਵਾਰ ਦਲੇਰ ਸਿੰਘ ਡੋਡ ਨੇ ਪਿੰਡ ਸੰਗਰਾਹੂਰ, ਜਨੇਰੀਆਂ, ਚੰਨੀਆਂ, ਬੁੱਟਰ ਅਤੇ ਝੋਕ ਸਰਕਾਰੀ ਵਿਖੇ ਬੀਤੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੂੰ ਕਿਸਾਨਾਂ ਦੱਸਿਆ ਕਿ ਬਾਰਿਸ਼ ਕਾਰਨ ਬਾਸਮਤੀ ਦੀ ਫ਼ਸਲ ਦਾ ਲਗਪਗ 70 ਫ਼ੀਸਦੀ ਤੱਕ ਨੁਕਸਾਨ ਹੋਇਆ ਹੈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਦਲੇਰ ਸਿੰਘ ਡੋਡ ਨੇ ਇਸ ਸਬੰਧੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਨਾਲ ਗੱਲਬਾਤ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਤੋਂ ਜਾਣੂੰ ਕਰਵਾਇਆ। ਡੀ ਸੀ ਵਲੋਂ ਭਰੋਸਾ ਦਿੱਤਾ ਗਿਆ ਕਿ ਜਲਦ ਹੀ ਫ਼ਸਲਾਂ ਦੇ ਨੁਕਸਾਨ ਦੀ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿਵਾਉਣ ਲਈ ਕਾਰਵਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਨੂੰ ਪੁਰਜ਼ੋਰ ਅਪੀਲ ਹੈ ਕਿ ਬਿਨਾਂ ਕਿਸੇ ਦੇਰੀ ਦੇ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲੈ ਕੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਕਿਸਾਨ ਇਸ ਔਖੀ ਘੜੀ ਵਿਚ ਆਪਣਾ ਗੁਜ਼ਾਰਾ ਕਰ ਸਕਣ।