ਪੰਜਾਬ ਸਰਕਾਰ ਵਲੋਂ ਕਣਕ ਦਾ ਬੀਜ ਸਬਸਿਡੀ ’ਤੇ ਉਪਲਬਧ : ਮੁੱਖ ਖੇਤੀਬਾੜੀ ਅਫ਼ਸਰ
ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਹਾੜੀ 2026-27 ਦੌਰਾਨ ਨੈਸ਼ਨਲ ਫ਼ੂਡ ਸਕਿਊਰਟੀ ਐਂਡ ਨਿਊਟਰੀਸ਼ਨ ਮਿਸ਼ਨ ਸਕੀਮ ਅਧੀਨ ਕਣਕ ਦੀਆਂ ਵੱਖ-ਵੱਖ ਕਿਸਮਾਂ ਦਾ ਤਸਦੀਕਸ਼ੁਦਾ ਬੀਜ ਸਬਸਿਡੀ ’ਤੇ ਮੁਹੱਈਆ ਕਰਵਾਇਆ ਜਾਵੇਗਾ। ਡਾ.
ਖ
ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ।
27-10-2026
ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਹਾੜੀ 2026-27 ਦੌਰਾਨ ਨੈਸ਼ਨਲ ਫ਼ੂਡ ਸਕਿਊਰਟੀ ਐਂਡ ਨਿਊਟਰੀਸ਼ਨ ਮਿਸ਼ਨ ਸਕੀਮ ਅਧੀਨ ਕਣਕ ਦੀਆਂ ਵੱਖ-ਵੱਖ ਕਿਸਮਾਂ ਦਾ ਤਸਦੀਕਸ਼ੁਦਾ ਬੀਜ ਸਬਸਿਡੀ ’ਤੇ ਮੁਹੱਈਆ ਕਰਵਾਇਆ ਜਾਵੇਗਾ। ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 2000/-ਰੁਪਏ ਪ੍ਰਤੀ ਕੁਇੰਟਲ ਸਹਾਇਤਾ ਨਾਲ ਕਣਕ ਦਾ ਤਸਦੀਕਸ਼ੁਦਾ ਬੀਜ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ। ਇਹ ਬੀਜ ਕਿਸਾਨ ਵੀਰਾਂ ਨੂੰ ਖ਼ਰੀਦ ਸਮੇਂ ਹੀ ਸਹਾਇਤਾ ਰਾਸ਼ੀ ਘਟਾ ਕੇ ਦਿੱਤਾ ਜਾਵੇਗਾ ਅਤੇ ਇਕ ਕਿਸਾਨ ਵੱਧ ਤੋਂ ਵੱਧ ਇਕ ਹੈਕਟੇਅਰ ਲਈ ਹੀ ਸਬਸਿਡੀ ਵਾਲਾ ਬੀਜ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਬਸਿਡੀ ਵਾਲਾ ਬੀਜ ਪ੍ਰਾਪਤ ਕਰਨ ਲਈ ਕਿਸਾਨ ਦਾ ਆਧਾਰ ਨੰਬਰ ਪਹਿਲਾਂ ਕਿਸੇ ਵੀ ਸਾਲ ਕਣਕ ਦੀ ਐਮ.ਐਸ.ਪੀ ’ਤੇ ਵਿਕਰੀ ਲਈ ਅਨਾਜ ਖ਼ਰੀਦ ਪੋਰਟਲ ’ਤੇ ਰਜਿਸਟਰਡ ਹੋਣਾ ਲਾਜ਼ਮੀ ਹੈ। ਕਿਸਾਨ ਵੀਰਾਂ ਨੂੰ ਜ਼ਿਲ੍ਹਾ/ਬਲਾਕ ਦਾ ਟੀਚਾ ਪੂਰਾ ਹੋਣ ਤੱਕ ਇਹ ਬੀਜ ਸਬਸਿਡੀ ਉੱਪਰ ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ’ਤੇ ਮੁਹੱਈਆ ਕਰਵਾਇਆ ਜਾਵੇਗਾ। ਕਿਸਾਨ ਵੀਰ ਆਪਣੇ ਬਲਾਕ ਦੇ ਖੇਤੀਬਾੜੀ ਦਫ਼ਤਰ ਵਿਖੇ ਜਾ ਕੇ ਆਪਣਾ ਆਧਾਰ ਕਾਰਡ ਅਤੇ ਆਧਾਰ ਨਾਲ ਅਟੈਚ ਮੋਬਾਈਲ ਨੰਬਰ ਦੇ ਓਟੀਪੀ ਰਾਹੀਂ ਬੀਜ ਲੈ ਸਕਦੇ ਹਨ। ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕਿਸਾਨ ਵਧੇਰੇ ਜਾਣਕਾਰੀ ਲਈ ਆਪਣੇ ਪਿੰਡਾਂ ਨਾਲ ਸਬੰਧਿਤ ਸਰਕਲ ਇੰਚਾਰਜ ਜਾਂ ਬਲਾਕ ਪੱਧਰੀ ਦਫਤਰਾਂ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ।