26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ : ਜਤਿੰਦਰ ਸਿੰਘ ਸ਼ੰਟੀ

ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਚੰਡੀਗੜ੍ਹ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜ੍ਹਤਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ ਹੈ। ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਪਹਿਲ ਦੇ ਆਧਾਰ ’ਤੇ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 27-10-2026
ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਚੰਡੀਗੜ੍ਹ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜ੍ਹਤਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ ਹੈ। ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਪਹਿਲ ਦੇ ਆਧਾਰ ’ਤੇ ਕੀਤੀ ਜਾਵੇਗੀ। ਇਸ ਲਈ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਕੋਰ ਗਰੁੱਪ ਬਣਾਏ ਗਏ ਹਨ, ਜੋ ਕਿ ਸਰਗਰਮੀ ਨਾਲ ਕੰਮ ਕਰ ਰਹੇ ਹਨ। ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣ ਵਾਲਾ ਵਿਖੇ ‘ਅਜੀਤ’ ਨਾਲ ਵਿਸ਼ੇਸ਼ ਤੌਰ ’ਤੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਪ੍ਰਿੰਸੀਪਲ ਐਸ.ਐਸ. ਬਰਾੜ, ਚੇਅਰਮੈਨ ਰਾਜਿੰਦਰ ਕੁਮਾਰ ਰਿੰਕੂ, ਡਾ. ਮਨਜੀਤ ਸਿੰਘ ਢਿੱਲੋਂ ਹਾਜ਼ਰ ਸਨ। ਕਮਿਸ਼ਨ ਵਲੋਂ ਰਾਜ ਭਰ ਦੇ ਸਾਰੇ ਜ਼ਿਲਿ੍ਹਆਂ ਵਿਚ 15 ਮੈਂਬਰੀ ਕੋਰ ਗਰੁੱਪਾਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਿਲ ਹਨ ਤਾਂ ਕਿ ਪੀੜ੍ਹਤਾਂ ਨੂੰ ਤੁਰੰਤ ਨਿਆਂ ਦਿਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਦਫ਼ਤਰੀ ਕੰਮਾਂ ਵਾਲੇ ਦਿਨ ਸੋਮਵਾਰ ਤੋਂ ਸ਼ੁੱਕਰਵਾਰ 11 ਤੋਂ 1 ਵਜੇ ਤੱਕ ਪ੍ਰਸ਼ਾਸਨਿਕ/ਪੁਲਿਸ ਅਧਿਕਾਰੀਆਂ ਨੂੰ ਮਿਲ ਸਕਦੇ ਹਨ। ਕਮਿਸ਼ਨ ਦਾ ਮੁੱਖ ਉਦੇਸ਼ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੌਲਿਕ ਅਧਿਕਾਰਾਂ ਦੀ ਪੂਰੀ ਸੁਰੱਖਿਆ ਮੁਹੱਈਆ ਕਰਵਾਉਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਸ਼ੰਟੀ ਨੇ ਇਹ ਵੀ ਦੱਸਿਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਇਹ ਵੀ ਐਡਵਾਈਜਰੀ ਜਾਰੀ ਕੀਤੀ ਗਈ ਹੈ, ਕਿ ਕੋਈ ਵੀ ਹਸਪਤਾਲ ਮਰੀਜ਼ ਦੀ ਮੌਤ ਉਪਰੰਤ ਲਾਸ਼ ਨੂੰ ਹਸਪਤਾਲ ਦਾ ਬਿੱਲ ਨਾ ਦੇਣ ਦੇ ਮਾਮਲਿਆਂ ਵਿਚ ਲਾਸ਼ ਨੂੰ ਰੱਖ ਨਹੀਂ ਸਕਦਾ ਤੇ ਸਬੰਧਿਤ ਪਰਿਵਾਰ ਨੂੰ ਮ੍ਰਿਤਕ ਦੀ ਲਾਸ਼ ਦੇਣੀ ਲਾਜ਼ਮੀ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੇ ਕੇਸਾਂ ਵਿਚ ਮ੍ਰਿਤਕ ਸਰੀਰ ਸਬੰਧਿਤ ਪਰਿਵਾਰਕ ਮੈਂਬਰਾਂ ਨੂੰ ਨਾ ਦੇਣ ਦੇ ਮਾਮਲੇ ਵਿਚ ਪੁਲਿਸ ਕੇਸ ਦਰਜ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਕੋਟਕਪੂਰਾ ਵਿਖੇ ਉਨ੍ਹਾਂ ਨੇ ਸਮਾਜ ਸੇਵੀਆਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਮਲਹੋਤਰਾ, ਐਸ.ਡੀ.ਐਮ ਕੋਟਕਪੂਰਾ ਰਜਿੰਦਰ ਸਿੰਘ, ਐਸ.ਡੀ.ਐਮ ਜੈਤੋ ਵਿਕਰਮਜੀਤ ਸਿੰਘ, ਡੀ.ਆਰ.ਓ ਲਵਪ੍ਰੀਤ ਕੌਰ, ਮਨਿੰਦਰਪਾਲ ਸਿੰਘ ਈ.ਓ, ਈ.ਓ ਫ਼ਰੀਦਕੋਟ ਅੰਮ੍ਰਿਤ ਲਾਲ, ਬੀ.ਡੀ.ਪੀ.ਓ ਵਿਕਾਸ ਸ਼ਰਮਾ, ਤਹਿਸੀਲਦਾਰ ਪਰਮਿੰਦਰ ਸਿੰਘ, ਐਸ.ਪੀ ਨਰਿੰਦਰ ਸਿੰਘ, ਨਿਰਵੈਰ ਸਿੰਘ ਬਰਾੜ ਡਿਪਟੀ ਡਾਇਰੈਕਟਰ ਡੇਅਰੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ ਸੰਧੂ, ਨਵੀਨ ਕੁਮਾਰ ਐਕਸੀਐਨ ਪੀ.ਡਬਲਿਊ.ਡੀ, ਸਿਵਲ ਸਰਜਨ ਡਾ. ਪਰਵਜੀਤ ਸਿੰਘ, ਰਵੀਦੀਪ ਸਿੰਗਲਾ ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸੀਤਾ ਰਾਮ ਜਨਰਲ ਮੈਨੇਜਰ ਪੀ.ਆਰ.ਟੀ.ਸੀ, ਚਮਕੌਰ ਸਿੰਘ ਵਣ ਰੇਂਜ ਅਫ਼ਸਰ, ਸੰਦੀਪ ਕਟਾਰੀਆ, ਅਮਨਦੀਪ ਸਿੰਘ, ਜਸਵੀਰ ਸਿੰਘ ਜੱਸੀ, ਗੁਰਸੇਵਕ ਸਿੰਘ ਨਸ਼ਾ ਕੋਆਰ ਡੀਨੇਟ, ਪੀ.ਐਸ.ਪੀ.ਸੀ.ਐਲ ਇਕਬਾਲ ਸਿੰਘ ਏ.ਈ.ਈ, ਡਾ. ਵਰਿੰਦਰ ਸਿੰਘ ਐਸ.ਐਮ.ਓ ਜੈਤੋ, ਡਿਪਟੀ ਮੈਡੀਕਲ ਕਮਿਸ਼ਨਰ ਵਿਸ਼ਵਦੀਪ ਗੋਇਲ, ਪ੍ਰਵੀਨ ਕਾਲਾ, ਮਹਿਮੂਆਣਾ ਦੇ ਸਰਪੰਚ ਰਾਜਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਐਨ.ਜੀ.ਓਜ ਦੇ ਨੁਮਾਇੰਦੇ ਅਤੇ ਅਧਿਕਾਰੀ/ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੈਨਸਨਰਜ਼ ਯੂਨੀਅਨ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਅੱਜ ਜਲੰਧਰ ’ਚ ਅਗਲੀ ਖ਼ਬਰ ਫ਼ਲਿੱਪਕਾਰਟ ਦੇ ਮੁਲਾਜ਼ਮ ਨੂੰ ਲੁੱਟਣ ਵਾਲੇ ਤਿੰਨ ਦੋਸ਼ੀ ਗ੍ਰਿਫ਼ਤਾਰ ਕੰਪਨੀ ਦੇ ਡਲਿਵਰੀ ਬੁਆਏ ਨੇ ਰਚੀ ਸੀ ਸਾਜਿਸ਼
Ad Position 24