26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਯੁਵਕ ਮੇਲੇ ਦੇ ਦੂਜੇ ਦਿਨ ਨਾਟਕੀ, ਸਾਹਿਤਕ ਅਤੇ ਵਿਰਾਸਤੀ ਕਲਾਵਾਂ ਦੀ ਭਰਪੂਰ ਪੇਸ਼ਕਾਰੀ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਯੂਨੀਵਰਸਿਟੀ ਦੇ ਚੱਲ ਰਹੇ 67ਵੇਂ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ਦੇ ਦੂਜੇ ਦਿਨ ਸਵੇਰ ਦੇ ਸੈਸ਼ਨ ਵਿਚ ਡਾ. ਨਿਰਮਲ ਜੌੜਾ ਰੰਗਕਰਮੀ, ਚੇਅਰਪਰਸਨ ਡਾ.

Ad Position 21
No active advertisement
ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਦੇ ਦੂਜੇ ਦਿਨ ਮਹਿਮਾਨ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਵਧੀਕ ਸਕੱਤਰ ਮਨਜੀਤ ਸਿੰਘ ਬਰਕੰਦੀ, ਨਾਲ ਪ੍ਰਿੰਸੀਪਲ ਸਰਬਜੀਤ ਕੌਰ। ਅਜੀਤ ਤਸਵੀਰ 27-10-2026
ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਯੂਨੀਵਰਸਿਟੀ ਦੇ ਚੱਲ ਰਹੇ 67ਵੇਂ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ਦੇ ਦੂਜੇ ਦਿਨ ਸਵੇਰ ਦੇ ਸੈਸ਼ਨ ਵਿਚ ਡਾ. ਨਿਰਮਲ ਜੌੜਾ ਰੰਗਕਰਮੀ, ਚੇਅਰਪਰਸਨ ਡਾ. ਸੁਰਜੀਤ ਪਾਤਰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ, ਸਾਬਕਾ ਡਾਇਰੈਕਟਰ ਯੂਥ ਵੈੱਲਫ਼ੇਅਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ ਗਈ। ਵਿਸ਼ੇਸ਼ ਮਹਿਮਾਨ ਵਜੋਂ ਡਾ. ਕੁਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ, ਸ਼ਾਮ ਦੇ ਸੈਸ਼ਨ ਵਿਚ ਡਾ. ਇੰਦਰਪਾਲ ਸਿੰਘ ਸਿੱਧੂ ਸੈਨੇਟਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਡਾ. ਤਰਲੋਕ ਬੰਧੂ ਪ੍ਰਿੰਸੀਪਲ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ, ਡਾ. ਜਸਪਾਲ ਸਿੰਘ ਖ਼ਾਲਸਾ ਕਾਲਜ ਗੜ੍ਹਦੀਵਾਲ, ਡਾ. ਨੇਹਾ, ਡਾ. ਵਨਿਕਾ, ਗੁਰਪ੍ਰੀਤ ਸਿੰਘ ਖੈਰਾਬਾਦੀ ਮੈਨੇਜਰ, ਸੁਖਦੇਵ ਸਿੰਘ ਮੀਤ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ, ਚਾਨਣ ਸਿੰਘ ਗੁਰਦੁਆਰਾ ਇੰਸਪੈਕਟਰ ਐਸ.ਜੀ.ਪੀ.ਸੀ., ਗੁਰਸੇਵਕ ਪ੍ਰੀਤ, ਅਮਿਤ ਅਰੋੜਾ, ਜਸਪ੍ਰੀਤ ਸਿੰਘ ਨੇ ਸ਼ਿਰਕਤ ਕਰਕੇ ਵਿਦਿਆਰਥੀਆਂ ਦਾ ਹੌਂਸਲਾ ਵਧਾਇਆ। ਆਈਟਮਾਂ ਦੇ ਜੇਤੂ ਵਿਦਿਆਰਥੀਆਂ ਨੂੰ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਇਨਾਮ ਤਕਸੀਮ ਕੀਤੇ ਗਏ। ਗਰੁੱਪ ਸ਼ਬਦ ਵਿਚੋਂ ਪਹਿਲਾ ਸਥਾਨ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ, ਦੂਜਾ ਸਥਾਨ ਦਸਮੇਸ਼ ਗਰਲਜ਼ ਕਾਲਜ ਬਾਦਲ, ਤੀਜਾ ਸਥਾਨ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ, ਵਿਅਕਤੀਗਤ ਤੌਰ ’ਤੇ ਪਹਿਲਾ ਸਥਾਨ ਮਨਤਾਜ ਸਿੰਘ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ, ਦੂਜਾ ਸਥਾਨ ਅਜ਼ੀਜ਼ ਕੌਰ ਸਰਕਾਰੀ ਕਾਲਜ ਲੜਕੀਆਂ ਜਲਾਲਾਬਾਦ, ਤੀਜਾ ਸਥਾਨ ਜਸਪ੍ਰੀਤ ਕੌਰ ਦਸਮੇਸ਼ ਗਰਲਜ਼ ਕਾਲਜ ਬਾਦਲ, ਗਰੁੱਪ ਭਜਨ ਵਿਚੋਂ ਪਹਿਲਾ ਸਥਾਨ ਲਾਲਾ ਜਗਤ ਨਰਾਇਣ ਕਾਲਜ ਆਫ਼ ਐਜੂਕੇਸ਼ਨ ਜਲਾਲਾਬਾਦ, ਦੂਜਾ ਸਥਾਨ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ, ਤੀਜਾ ਸਥਾਨ ਡੀ.ਏ.ਵੀ. ਕਾਲਜ ਅਬੋਹਰ, ਵਿਅਕਤੀਗਤ ਤੌਰ ’ਤੇ ਲਾਲਾ ਜਗਤ ਨਾਰਾਇਣ ਕਾਲਜ ਆਫ਼ ਐਜੂਕੇਸ਼ਨ ਜਲਾਲਾਬਾਦ ਦੇ ਰਘੂਨੰਦਨ, ਕਾਰਤਕੇ ਸੇਤੀਆ ਡੀ.ਏ.ਵੀ. ਕਾਲਜ ਅਬੋਹਰ, ਕ੍ਰਿਸ਼ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ, ਸਮੂਹ ਗਾਇਨ ਵਿਚੋਂ ਦਸਮੇਸ਼ ਗਰਲਜ਼ ਕਾਲਜ ਬਾਦਲ ਨੇ ਪਹਿਲਾ, ਲਾਲਾ ਜਗਤ ਨਾਰਾਇਣ ਕਾਲਜ ਆਫ਼ ਐਜੂਕੇਸ਼ਨ ਜਲਾਲਾਬਾਦ ਨੇ ਦੂਜਾ, ਸੀ.ਜੀ.ਐਮ. ਕਾਲਜ ਮੋਹਲਾਂ ਨੇ ਤੀਜਾ ਸਥਾਨ, ਵਿਅਕਤੀਗਤ ਤੌਰ ’ਤੇ ਲਾਲਾ ਜਗਤ ਨਾਰਾਇਣ ਕਾਲਜ ਆਫ਼ ਐਜੂਕੇਸ਼ਨ ਦੇ ਰਘੂਨੰਦਨ ਨੇ ਪਹਿਲਾ, ਰਿਜੂ ਚੋਪੜਾ ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਨੇ ਦੂਜਾ, ਮੋਨੂ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਨੇ ਤੀਜਾ ਸਥਾਨ, ਕਲਾਸੀਕਲ ਵੋਕਲ ਵਿਚੋਂ ਪਹਿਲਾ ਸਥਾਨ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ, ਦੂਜਾ ਸਥਾਨ ਲਾਲਾ ਜਗਤ ਨਰਾਇਣ ਕਾਲਜ ਆਫ਼ ਐਜੂਕੇਸ਼ਨ ਜਲਾਲਾਬਾਦ, ਤੀਜਾ ਸਥਾਨ ਐਮ.ਐਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਨੇ ਹਾਸਿਲ ਕੀਤਾ। ਲੋਕ ਗੀਤ ਵਿਚੋਂ ਡੀ.ਏ.ਵੀ. ਕਾਲਜ ਮਲੋਟ ਨੇ ਪਹਿਲਾ, ਦਸਮੇਸ਼ ਗਰਲਜ਼ ਕਾਲਜ ਬਾਦਲ ਨੇ ਦੂਜਾ, ਸੀ.ਜੀ.ਐਮ. ਕਾਲਜ ਮੋਹਲਾਂ ਨੇ ਤੀਜਾ ਸਥਾਨ, ਗਜ਼ਲ ਗਾਇਨ ਵਿਚੋਂ ਪਹਿਲਾ ਸਥਾਨ ਲਾਲਾ ਜਗਤ ਨਾਰਾਇਣ ਕਾਲਜ ਆਫ਼ ਐਜੂਕੇਸ਼ਨ ਜਲਾਲਾਬਾਦ, ਦੂਜਾ ਸਥਾਨ ਸੀ.ਜੀ.ਐਮ. ਕਾਲਜ ਮੋਹਲਾਂ, ਤੀਜਾ ਸਥਾਨ ਡੀ.ਏ.ਵੀ. ਕਾਲਜ ਅਬੋਹਰ ਵਲੋਂ ਹਾਸਿਲ ਕੀਤਾ ਗਿਆ। ਗੀਤ ਵਿਚੋਂ ਪਹਿਲਾ ਸਥਾਨ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ, ਦੂਜਾ ਸਥਾਨ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ, ਤੀਜਾ ਸਥਾਨ ਦਸਮੇਸ਼ ਗਰਲਜ਼ ਕਾਲਜ ਬਾਦਲ ਨੇ ਪ੍ਰਾਪਤ ਕੀਤਾ। ਭੰਗੜੇ ਵਿਚੋਂ ਪਹਿਲਾ ਸਥਾਨ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ, ਦੂਜਾ ਸਥਾਨ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ, ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ। ਆਫ਼ ਸਟੇਜ ਆਈਟਮਾਂ ਦੇ ਫੁਲਕਾਰੀ ਵਿਚੋਂ ਦਸਮੇਸ਼ ਗਰਲਜ਼ ਕਾਲਜ ਬਾਦਲ ਨੇ ਪਹਿਲਾ ਤੇ ਦੂਜਾ ਸਥਾਨ, ਗੌਰਮਿੰਟ ਗਰਲਜ਼ ਕਾਲਜ ਜਲਾਲਾਬਾਦ ਨੇ ਤੀਜਾ ਸਥਾਨ, ਬਾਗ ਕਢਾਈ ਵਿਚੋਂ ਦਸਮੇਸ਼ ਗਰਲਜ਼ ਕਾਲਜ ਬਾਦਲ ਨੇ ਪਹਿਲਾ, ਮਹਾਰਾਜਾ ਰਣਜੀਤ ਸਿੰਘ ਕਾਲਜ ਨੇ ਦੂਜਾ, ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਨੇ ਤੀਜਾ ਸਥਾਨ, ਦਸੂਤੀ ਵਿਚੋਂ ਦਸਮੇਸ਼ ਗਰਲਜ਼ ਕਾਲਜ ਬਾਦਲ ਨੇ ਪਹਿਲਾ, ਐਮ.ਐਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਨੇ ਦੂਜਾ ਤੇ ਤੀਜਾ ਸਥਾਨ, ਦਸਮੇਸ਼ ਗਰਲਜ ਕਾਲਜ ਬਾਦਲ ਨੇ ਪਹਿਲਾ ਤੇ ਦੂਜਾ ਸਥਾਨ, ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਨੇ ਤੀਜਾ ਸਥਾਨ, ਬੁਣਤੀ ਵਿਚੋਂ ਦਸਮੇਸ਼ ਗਰਲਜ਼ ਕਾਲਜ ਬਾਦਲ ਨੇ ਪਹਿਲਾ, ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਨੇ ਦੂਜਾ, ਮਹਾਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਅਬੋਹਰ, ਕਰੋਸ਼ੀਆ ਵਿਚ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਨੇ ਪਹਿਲਾ, ਦਸਮੇਸ਼ ਗਰਲਜ਼ ਕਾਲਜ ਬਾਦਲ ਨੇ ਦੂਜਾ, ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਨੇ ਤੀਜਾ ਸਥਾਨ, ਮਹਿੰਦੀ ਡਿਜ਼ਾਇਨਿੰਗ ਵਿਚੋਂ ਡੀ.ਏ.ਵੀ. ਕਾਲਜ ਅਬੋਹਰ ਨੇ ਪਹਿਲਾ, ਦਸਮੇਸ਼ ਗਰਲਜ ਕਾਲਜ ਬਾਦਲ ਨੇ ਦੂਜਾ, ਭਾਗ ਸਿੰਘ ਖ਼ਾਲਸਾ ਕਾਲਜ ਫਾਰ ਵੂਮੈਨ ਕਾਲਾ ਟਿੱਬਾ ਨੇ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਦੀ ਸਥਾਨਕੀ ਪ੍ਰਬੰਧਕੀ ਕਮੇਟੀ ਦੇ ਵਧੀਕ ਸਕੱਤਰ ਮਨਜੀਤ ਸਿੰਘ ਬਰਕੰਦੀ ਵਲੋਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ। ਕਾਲਜ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਵਿਖੇ ਨਰਸਰੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਕਲਾਸ ਕੰਸਰਟ ਸਮਾਗਮ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਆਗਾਜ਼
Ad Position 24