22 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
ਫ਼ਰੀਦਕੋਟ, 28 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਬੰਦਾ ਸਿੰਘ ਬਹਾਦਰ ਚੌਂਕ ਤੋਂ ਨਾਜਾਇਜ਼ ਸ਼ਰਾਬ ਦੀਆਂ 22 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 28 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਬੰਦਾ ਸਿੰਘ ਬਹਾਦਰ ਚੌਂਕ ਤੋਂ ਨਾਜਾਇਜ਼ ਸ਼ਰਾਬ ਦੀਆਂ 22 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਕਰਮਚਾਰੀਆਂ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸਥਾਨਕ ਬੰਦਾ ਸਿੰਘ ਬਹਾਦਰ ਚੌਂਕ ਮੌਜੂਦ ਸੀ ਤਾਂ ਉੱਥੇ ਨਵਨੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ ਤੇ ਕਾਬੂ ਕਰਕੇ ਉਸ ਪਾਸੋਂ ਚੰਡੀਗੜ੍ਹ ਵਾਲੀ ਨਾਜਾਇਜ਼ ਸ਼ਰਾਬ ਦੀਆਂ 22 ਬੋਤਲਾਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਬਰਾਮਦ ਕੀਤੀ ਗਈ ਸ਼ਰਾਬ ਸੰਬੰਧੀ ਕੋਈ ਪਰਮਿਟ ਜਾਂ ਹੋਰ ਦਸਤਾਵੇਜ਼ ਨਾ ਦਿਖਾਏ ਜਾਣ ’ਤੇ ਉਸ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।