29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮਾਊਂਟ ਲਿਟਰਾ ਜ਼ੀ ਸਕੂਲ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਸਮਾਗਮ ਕਰਵਾਇਆ

ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਮਾਊਂਟ ਲਿਟਰਾ ਜ਼ੀ ਸਕੂਲ ’ਚ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਇਮਾਨਦਾਰੀ, ਪਾਰਦਰਸ਼ਤਾ ਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਮਹੱਤਤਾ ਬਾਰੇ ਜਾਗਰੂਕਤ ਕੀਤਾ ਗਿਆ। ਵਿਜੀਲੈਂਸ ਇੰਸਪੈਕਟਰ ਅਮਨਦੀਪ ਕੌਰ ਅਤੇ ਉਨ੍ਹਾਂ ਦੀ ਟੀਮ ਦਾ ਸਕੂਲ ਵਲੋਂ ਭਰਪੂਰ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 29-10-2026
ਫ਼ਰੀਦਕੋਟ, 28 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਮਾਊਂਟ ਲਿਟਰਾ ਜ਼ੀ ਸਕੂਲ ’ਚ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਇਮਾਨਦਾਰੀ, ਪਾਰਦਰਸ਼ਤਾ ਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਮਹੱਤਤਾ ਬਾਰੇ ਜਾਗਰੂਕਤ ਕੀਤਾ ਗਿਆ। ਵਿਜੀਲੈਂਸ ਇੰਸਪੈਕਟਰ ਅਮਨਦੀਪ ਕੌਰ ਅਤੇ ਉਨ੍ਹਾਂ ਦੀ ਟੀਮ ਦਾ ਸਕੂਲ ਵਲੋਂ ਭਰਪੂਰ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਜਨਤਾ ਨੂੰ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਸਰਕਾਰੀ ਕੰਮ ਲਈ ਰਿਸ਼ਵਤ ਮੰਗਦਾ ਹੈ ਜਾਂ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਦਾ ਹੈ ਤਾਂ ਅਜਿਹੇ ਮਾਮਲਿਆਂ ਵਿਰੁੱਧ ਆਵਾਜ਼ ਬੁਲੰਦ ਕਰਨਾ ਅਤੇ ਸਬੰਧਿਤ ਵਿਜੀਲੈਂਸ ਅਧਿਕਾਰੀਆਂ ਨੂੰ ਰਿਪੋਰਟ ਕਰਨਾ ਜ਼ਰੂਰੀ ਹੈ। ਅਮਨਦੀਪ ਕੌਰ ਅਤੇ ਉਨ੍ਹਾਂ ਦੀ ਟੀਮ ਨੇ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਦੇ ਖਾਤਮੇ ’ਚ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਮਾਨਦਾਰੀ, ਨੇੈਤਿਕ ਕਦਰਾਂ ਕੀਮਤਾਂ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਮਹੱਤਤਾ ’ਤੇ ਵੀ ਚਾਨਣਾ ਪਾਇਆ। ਸਕੂਲ ਦੇ ਚੇਅਰਮੈਨ ਇੰਜ. ਚਮਨ ਲਾਲ ਗੁਲਾਟੀ, ਡਾਇਰੈਕਟਰ ਪ੍ਰਿੰਸੀਪਲ ਡਾ. ਧਵਨ ਕੁਮਾਰ ਨੇ ਪੰਜਾਬ ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਅਮਨਦੀਪ ਕੌਰ ਅਤੇ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ। ਅੰਤ ’ਚ ਸਾਰਿਆਂ ਨੂੰ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਵਿਰੁੱਧ ਸੁਚੇਤ ਰਹਿਣ ਅਤੇ ਇਕ ਇਮਾਨਦਾਰ, ਪਾਰਦਰਸ਼ੀ ਅਤੇ ਖੁਸ਼ਹਾਲ ਸਮਾਜ ਬਣਾਉਣ ’ਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਦਿਨ-ਬ-ਦਿਨ ਚੜ੍ਹਤ ਵੱਲ : ਮਨਤਾਰ ਸਿੰਘ ਬਰਾੜ ਅਗਲੀ ਖ਼ਬਰ ਬਾਜ਼ਾਰਾਂ ’ਚ ਧੜਾਧੜ ਵਿਕ ਰਹੇ ਇਲੈਕਟ੍ਰਿਕ ਵਾਹਨਾਂ ਦੀ ਗੁਣਵੱਤਾ ਤੇ ਮਨਜ਼ੂਰੀ ਦੀ ਜਾਂਚ ਜ਼ਰੂਰੀ
Ad Position 24