ਨਸ਼ਾ ਰੋਕੂ ਸੰਘਰਸ਼ ਕਮੇਟੀ ਸਾਦਿਕ ਤੇ ਪਿੰਡ ਵਾਸੀਆਂ ਨੇ ਪਿੰਡ ’ਚੋਂ ਸ਼ਰਾਬ ਦਾ ਠੇਕਾ ਚੁਕਾਉਣ ਦੀ ਮੰਗ ਕੀਤੀ
ਸਾਦਿਕ, 28 ਅਕਤੂਬਰ (ਆਰ. ਐਸ.
ਸਾਦਿਕ, 28 ਅਕਤੂਬਰ (ਆਰ.ਐਸ.ਧੁੰਨਾ)-ਨਸ਼ਾ ਰੋਕੂ ਸੰਘਰਸ਼ ਕਮੇਟੀ ਸਾਦਿਕ ਅਤੇ ਪਿੰਡ ਵਾਸੀਆਂ ਨੇ ਪਿੰਡ ਦੀ ਆਬਾਦੀ ਵਾਲੇ ਖੇਤਰ ਪਿੰਡ ਸੰਗਤਪੂਰਾ ਨੂੰ ਜਾਂਦੀ ਸੜਕ ’ਤੇ ਚੱਲ ਰਿਹਾ ਸ਼ਰਾਬ ਦਾ ਠੇਕਾ ਬੰਦ ਕਰਵਾਉਣ ਅਤੇ ਨਸ਼ਿਆਂ ਖ਼ਿਲਾਫ਼ ਮੁੜ ਸਰਗਰਮੀ ਕਰਦਿਆਂ ਇਕ ਵਿਸ਼ੇਸ਼ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਠੇਕਾ ਚੁੱਕਵਾਇਆ ਜਾਵੇ। ਪਿੰਡ ਵਾਸੀਆਂ ਅਤੇ ਕਮੇਟੀ ਦੇ ਮੈਂਬਰਾਂ ਨੇ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਬਰਬਾਦ ਹੋ ਰਿਹਾ ਹੈ ਅਤੇ ਜੋ ਨੌਜਵਾਨ ਨਸ਼ੇ ਦੀ ਦਲਦਲ ਵਿਚ ਫ਼ਸ ਚੁੱਕੇ ਹਨ, ਦੇ ਪੁਨਰਵਾਸ ਲਈ ਉਸਦਾ ਇਲਾਜ ਕਰਵਾਇਆ ਜਾਵੇਗਾ। ਕਮੇਟੀ ਮੈਂਬਰਾਂ ਨੇ ਨਸ਼ਾ ਵੇਚਣ ਅਤੇ ਸਪਲਾਈ ਕਰਨ ਵਾਲੇ ਵਿਅਕਤੀਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜਿਹੜੇ ਲੋਕ ਪਿੰਡ ਵਿਚ ਨਸ਼ਾ ਸਪਲਾਈ ਕਰਕੇ ਨੌਜਵਾਨਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੇ ਹਨ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਪਿੰਡ ਵਿਚੋਂ ਸ਼ਰਾਬ ਦਾ ਠੇਕਾ ਜਲਦ ਨਾ ਚੁਕਵਾਇਆ ਗਿਆ ਤਾਂ ਪਿੰਡ ਵਾਸੀ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਸਰਪੰਚ ਦੀਸ਼ਾ ਸਿੰਘ ਸਾਦਿਕ, ਅਪਰ ਅਪਾਰ ਸਿੰਘ ਸੰਧੂ, ਸੰਦੀਪ ਗੁਲਾਟੀ, ਗੁਰਪ੍ਰੀਤ ਸਿੰਘ ਸੰਧੂ, ਸੁਖਵਿੰਦਰ ਸਿੰਘ ਢਿੱਲੋਂ, ਜਸਵਿੰਦਰ ਸਿੰਘ ਸੋਨੂੰ, ਗੁਰਸੇਵਕ ਸਿੰਘ ਖਾਲਸਾ, ਗੱਗੂ ਢਿੱਲੋਂ, ਬਲਕਾਰ ਸਿੰਘ, ਜਸਵਿੰਦਰ ਸਿੰਘ, ਵਿੱਕੀ ਸਾਦਿਕ, ਸੋਨੀ, ਬਾਬਾ ਬਲਜਿੰਦਰ ਸਿੰਘ ਮਹਾਂਕਾਲ, ਜੱਗਾ ਢਿੱਲੋਂ ਆਦਿ ਤੋਂ ਇਲਾਵਾ ਪਿੰਡ ਵਾਸੀ ਅਤੇ ਕਮੇਟੀ ਮੈਂਬਰ ਵੀ ਹਾਜ਼ਰ ਸਨ।