28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਸਮਾਗਮ ਕਰਵਾਇਆ

ਲੰਬੀ, 28 ਅਕਤੂਬਰ (ਮੇਵਾ ਸਿੰਘ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖ਼ਾਸਕਰ ਸਕੂਲੀ ਬੱਚਿਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਪ੍ਰੋਗਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਅਬੁੱਲਖੁਰਾਣਾ ਵਿਖੇ ਪ੍ਰਿੰਸੀਪਲ ਬਿਮਲਾ ਰਾਣੀ ਦੀ ਅਗਵਾਈ ਵਿਚ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਜਸਪਾਲ ਸਿੰਘ ਧਾਲੀਵਾਲ ਡੀ.

Ad Position 21
No active advertisement
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਅਬੁੱਲਖੁਰਾਣਾ ਸਮਾਗਮ ਦੌਰਾਨ ਡੀ.ਐਸ.ਪੀ. ਜਸਪਾਲ ਸਿੰਘ ਧਾਲੀਵਾਲ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਬਿਮਲਾ ਰਾਣੀ ਤੇ ਸਟਾਫ਼। ਤਸਵੀਰ: ਮੇਵਾ ਸਿੰਘ 29-10-2026
ਲੰਬੀ, 28 ਅਕਤੂਬਰ (ਮੇਵਾ ਸਿੰਘ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖ਼ਾਸਕਰ ਸਕੂਲੀ ਬੱਚਿਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਪ੍ਰੋਗਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਅਬੁੱਲਖੁਰਾਣਾ ਵਿਖੇ ਪ੍ਰਿੰਸੀਪਲ ਬਿਮਲਾ ਰਾਣੀ ਦੀ ਅਗਵਾਈ ਵਿਚ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਜਸਪਾਲ ਸਿੰਘ ਧਾਲੀਵਾਲ ਡੀ.ਐਸ.ਪੀ. ਮਲੋਟ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਡੀ.ਐਸ.ਪੀ. ਜਸਪਾਲ ਸਿੰਘ ਧਾਲੀਵਾਲ ਨੇ ਆਖਿਆ ਕਿ ਅੱਜ ਦਾ ਇਹ ਪ੍ਰੋਗਰਾਮ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਕੜੀ ਤਹਿਤ ਸਕੂਲ ਦੇ 14 ਤੋਂ 21 ਸਾਲ ਦੇ ਬੱਚਿਆਂ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਸਕੂਲ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਨਸ਼ੇ ਦੀ ਜੜ੍ਹ ਨੂੰ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਹੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਕੁਰਾਹੇ ਪੈ ਕੇ ਨਸ਼ੇ ਦੇ ਆਦੀ ਬਣ ਗਏ ਹਨ, ਉਨ੍ਹਾਂ ਦਾ ਇਲਾਜ ਕਰਵਾਇਆ ਜਾਂਦਾ ਹੈ ਤੇ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਆਖ਼ਰ ਵਿਚ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿਚ ਨਸ਼ੇ ਦੇ ਤਸ਼ਕਰਾਂ ਅਤੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੁਲਿਸ ਦਾ ਸਹਿਯੋਗ ਕਰਨ ਲਈ ਬਣੀਆਂ ਨਸ਼ਾ ਵਿਰੋਧੀ ਕਮੇਟੀਆਂ ਨੂੰ ਜੇਕਰ ਕਿਸੇ ਮੈਡੀਕਲ ਸਟੋਰ ਵਾਲੇ ਦੇ ਨਸ਼ਾ ਵੇਚਦੇ ਬਾਰੇ ਪੁਖ਼ਤਾ ਸਬੂਤ ਤਹਿਤ ਜਾਣਕਾਰੀ ਮਿਲਦੀ ਹੈ ਜਾਂ ਕੋਈ ਨਸ਼ਾ ਤਸਕਰ ਨਸ਼ਾ ਵੇਚਦਾ ਫ਼ੜ੍ਹਿਆ ਜਾਂਦਾ ਹੈ ਤਾਂ ਇਸ ਦੀ ਸੂਚਨਾ ਡਰੱਗ ਇੰਸਪੈਕਟਰ ਜਾਂ ਪੁਲਿਸ ਨੂੰ ਦੇਣ। ਇਸ ਮੌਕੇ ਪ੍ਰਿੰਸੀਪਲ ਬਿਮਲਾ ਰਾਣੀ ਤੇ ਸਮੂਹ ਸਟਾਫ਼ ਮੈਂਬਰਾਂ ਨੇ ਮੁੱਖ ਮਹਿਮਾਨ ਡੀ.ਐਸ.ਪੀ. ਦਾ ਸਕੂਲ ਵਿਚ ਪਹੁੰਚਣ ’ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿੰਡ ਦੇ ਪ੍ਰਤੀਨਿਧ ਸਰਪੰਚ ਵਿੱਕੀ ਅਬੁੱਲਖੁਰਾਣਾ, ਪੰਚਾਇਤ ਦੇ ਨੁਮਾਇੰਦੇ, ਸਕੂਲ ਦੇ ਸਟਾਫ਼ ਮੈਂਬਰ, ਬੱਚਿਆਂ ਦੇ ਮਾਤਾ-ਪਿਤਾ ਤੇ ਹੋਰ ਵੀ ਪਿੰਡ ਵਾਸੀ ਹਾਜ਼ਰ ਸ ਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਮਾਨਸਾ ’ਚ ਹੋਏ ਪੁਲਿਸ ਜਬਰ ਖ਼ਿਲਾਫ਼ ਥਾਣਾ ਕੋਟਭਾਈ ਅੱਗੇ ਧਰਨਾ ਅਗਲੀ ਖ਼ਬਰ ਗੁਰਦੇਵ ਸਿੰਘ ਠੇਕੇਦਾਰ ਬੀ.ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਬਣੇ
Ad Position 24