28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਕਿਸਾਨ ਜਥੇਬੰਦੀਆਂ ਵਲੋਂ ਮਾਨਸਾ ’ਚ ਹੋਏ ਪੁਲਿਸ ਜਬਰ ਖ਼ਿਲਾਫ਼ ਥਾਣਾ ਕੋਟਭਾਈ ਅੱਗੇ ਧਰਨਾ

ਗਿੱਦੜਬਾਹਾ, 28 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਭਾਕਿਯੂ ਏਕਤਾ (ਉਗਰਾਹਾਂ) ਵਲੋਂ ਸੂਬਾ ਕਮੇਟੀ ਦੇ ਸੱਦੇ ’ਤੇ ਬੀਤੇ ਦਿਨ ਮਾਨਸਾ ਵਿਖੇ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਨੂੰ ਲੈ ਕੇ ਸਥਾਨਕ ਆਗੂਆਂ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਥਾਣਾ ਕੋਟਭਾਈ ਅੱਗੇ ਰੋਸ ਧਰਨਾ ਦਿੱਤਾ ਗਿਆ। ਬੁਲਾਰਿਆਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਾਨਸਾ ਦੇ ਪਿੰਡ ਭੰਮੇ ਦੇ ਨੌਜਵਾਨ ਦੀ ਚਿੱਟੇ ਕਾਰਨ ਮੌਤ ਹੋ ਗਈ ਸੀ, ਜਿਸ ਉਪਰੰਤ ਉਕਤ ਨੌਜਵਾਨ ਦੇ ਮਾਪਿਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮ੍ਰਿਤਕ ਦੇਹ ਨੂੰ ਲੈ ਕੇ ਪਹਿਲਾਂ ਤੋਂ ਹੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿਚ ਚੱਲ ਰਹੇ ਰੋਸ ਧਰਨੇ ਵਿਚ ਲਿਜਾਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪੰਜਾਬ ਪੁਲਿਸ ਨੇ ਸੂਬਾ ਸਰਕਾਰ ਦੀ ਸ਼ਹਿ ’ਤੇ ਉਨ੍ਹਾਂ ਉਪਰ ਅੰਨ੍ਹੇਵਾਹ ਤਸ਼ੱਦਦ ਕੀਤਾ ਗਿਆ।

Ad Position 21
No active advertisement
ਥਾਣਾ ਕੋਟਭਾਈ ਅੱਗੇ ਰੋਸ ਧਰਨੇ ’ਤੇ ਬੈਠੇ ਕਿਸਾਨ ਜਥੇਬੰਦੀਆਂ ਦੇ ਕਾਰਕੁੰਨ । ਤਸਵੀਰ: ਸ਼ਿਵਰਾਜ ਸਿੰਘ ਬਰਾੜ 29-10-2026
ਗਿੱਦੜਬਾਹਾ, 28 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਭਾਕਿਯੂ ਏਕਤਾ (ਉਗਰਾਹਾਂ) ਵਲੋਂ ਸੂਬਾ ਕਮੇਟੀ ਦੇ ਸੱਦੇ ’ਤੇ ਬੀਤੇ ਦਿਨ ਮਾਨਸਾ ਵਿਖੇ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਨੂੰ ਲੈ ਕੇ ਸਥਾਨਕ ਆਗੂਆਂ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਥਾਣਾ ਕੋਟਭਾਈ ਅੱਗੇ ਰੋਸ ਧਰਨਾ ਦਿੱਤਾ ਗਿਆ। ਬੁਲਾਰਿਆਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਾਨਸਾ ਦੇ ਪਿੰਡ ਭੰਮੇ ਦੇ ਨੌਜਵਾਨ ਦੀ ਚਿੱਟੇ ਕਾਰਨ ਮੌਤ ਹੋ ਗਈ ਸੀ, ਜਿਸ ਉਪਰੰਤ ਉਕਤ ਨੌਜਵਾਨ ਦੇ ਮਾਪਿਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮ੍ਰਿਤਕ ਦੇਹ ਨੂੰ ਲੈ ਕੇ ਪਹਿਲਾਂ ਤੋਂ ਹੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿਚ ਚੱਲ ਰਹੇ ਰੋਸ ਧਰਨੇ ਵਿਚ ਲਿਜਾਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪੰਜਾਬ ਪੁਲਿਸ ਨੇ ਸੂਬਾ ਸਰਕਾਰ ਦੀ ਸ਼ਹਿ ’ਤੇ ਉਨ੍ਹਾਂ ਉਪਰ ਅੰਨ੍ਹੇਵਾਹ ਤਸ਼ੱਦਦ ਕੀਤਾ ਗਿਆ। ਅਨੇਕਾਂ ਹੀ ਨੌਜਵਾਨਾਂ ਤੇ ਔਰਤਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਉਨ੍ਹਾਂ ਦਾ ਅਜੇ ਤੱਕ ਕੋਈ ਥਹੁ ਪਤਾ ਨਹੀਂ ਲੱਗ ਰਿਹਾ। ਮ੍ਰਿਤਕ ਦੇਹ ਨੂੰ ਕਿੱਥੇ ਲਿਜਾਇਆ ਗਿਆ ਹੈ, ਉਸ ਦਾ ਵੀ ਅਜੇ ਕੋਈ ਪਤਾ ਨਹੀਂ ਲੱਗ ਰਿਹਾ। ਬੁਲਾਰਿਆਂ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦਾ ਇਕ ਡਰਾਮਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਪੁਲਿਸ ਨਸ਼ਾ ਤਸਕਰਾਂ ਨੂੰ ਫ਼ੜ੍ਹਨ ਦੀ ਬਜਾਏ, ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਆਪਣੀਆਂ ਰਿਪੋਰਟਾਂ ਤਿਆਰ ਕਰਕੇ ਖ਼ਾਨਾਪੂਰਤੀ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਅਜੇ ਇਨਸਾਫ਼ ਨਹੀਂ ਦਿੱਤਾ ਜਾ ਰਿਹਾ। ਉਲਟਾ ਸੂਬਾ ਸਰਕਾਰ ਦੇ ਇਸ਼ਾਰੇ ’ਤੇ ਇਨਸਾਫ਼ ਲੈਣ ਲਈ ਸ਼ਾਂਤਮਈ ਧਰਨਾ ਦੇ ਰਹੇ ਲੋਕਾਂ ’ਤੇ ਪੁਲਿਸ ਅੰਨ੍ਹਾ ਤਸ਼ੱਦਦ ਕਰਕੇ ਆਮ ਲੋਕਾਂ ਵਿਚ ਦਹਿਸ਼ਤ ਪੈਦਾ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਰ ਨੂੰ ਦੋ ਕਰੋੜ ਦੀ ਸਹਾਇਤਾ ਰਾਸ਼ੀ ਦੇਵੇ, ਉਸ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਤੋਂ ਇਲਾਵਾ ਜ਼ਖ਼ਮੀਆਂ ਦਾ ਸਰਕਾਰੀ ਖ਼ਰਚੇ ’ਤੇ ਇਲਾਜ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਅਣਾ, ਗੁਰਮੀਤ ਸਿੰਘ ਬਿੱਟੂ ਮੱਲਣ, ਜੋਗਿੰਦਰ ਸਿੰਘ, ਇਕਬਾਲ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ, ਨਾਹਰ ਸਿੰਘ, ਜਗਸੀਰ ਸਿੰਘ, ਮੱਘਰ ਸਿੰਘ, ਬੋਹੜ ਸਿੰਘ, ਜਗਰਾਜ ਸਿੰਘ, ਬਿੱਕਰ ਸਿੰਘ, ਸੁਖਦੇਵ ਦਾਸ, ਸਾਧੂ ਸਿੰਘ, ਗੁਰਦੇਵ ਸਿੰਘ, ਲੋਕ ਮੋਰਚਾ ਪੰਜਾਬ ਦੇ ਜ਼ਿਲ੍ਹਾ ਆਗੂ ਪਿਆਰਾ ਲਾਲ, ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਕੁਲਦੀਪ ਸਿੰਘ ਨੇਤਾ ਆਦਿ ਸਮੇਤ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਪੰਜਗਰਾਈਂ ਕਲਾਂ ਤੇ ਢਿੱਲਵਾਂ ਕਲਾਂ ’ਚ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਸਮਾਗਮ ਕਰਵਾਇਆ
Ad Position 24