ਵਿਦਿਆਰਥਣ ਸਮਾਇਰਾ ਨੇ ਨੈਸ਼ਨਲ ਡਾਂਸ ਚੈਂਪੀਅਨਸ਼ਿਪ ਜਿੱਤੀ
ਫ਼ਰੀਦਕੋਟ, 29 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਛੋਟੀ ਜਿਹੀ ਸਟਾਰ ਬੱਚੀ ਸਮਾਇਰਾ ਨੇ ਬਠਿੰਡਾ ਵਿਚ ਹੋਈ ਨੈਸ਼ਨਲ ਡਾਂਸ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਨਾਲ ਜਿੱਤ ਪ੍ਰਾਪਤ ਕੀਤੀ ਹੈ। ਸਕੂਲ ਦੇ ਚੇਅਰਮੈਨ ਇੰਜ.
ਫ਼ਰੀਦਕੋਟ, 29 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਛੋਟੀ ਜਿਹੀ ਸਟਾਰ ਬੱਚੀ ਸਮਾਇਰਾ ਨੇ ਬਠਿੰਡਾ ਵਿਚ ਹੋਈ ਨੈਸ਼ਨਲ ਡਾਂਸ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਨਾਲ ਜਿੱਤ ਪ੍ਰਾਪਤ ਕੀਤੀ ਹੈ। ਸਕੂਲ ਦੇ ਚੇਅਰਮੈਨ ਇੰਜ. ਚਮਨ ਲਾਲ ਗੁਲਾਟੀ ਅਤੇ ਡਾਇਰੈਕਟਰ-ਪ੍ਰਿੰਸੀਪਲ ਡਾ. ਧਵਨ ਕੁਮਾਰ ਨੇ ਸਮਾਇਰਾ ਨੂੰ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਪ੍ਰਬੰਧਨ ਨੇ ਸਮਾਇਰਾ ਦੇ ਮਾਪਿਆਂ ਨੂੰ ਉਨ੍ਹਾਂ ਦੀ ਛੋਟੀ ਧੀ ਦੀ ਸ਼ਾਨਦਾਰ ਪ੍ਰਾਪਤੀ ’ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।