29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੀਨੀਅਰ ਕਾਂਗਰਸੀ ਆਗੂ ਅਜੇਪਾਲ ਸੰਧੂ ਦੇ ਘਰ ਪੁੱਜੇ

ਕੋਟਕਪੂਰਾ, 29 ਅਕਤੂਬਰ (ਰਿੰਕੂ ਮਲਹੋਤਰਾ)-ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ ਦੇ ਗ੍ਰਹਿ ਵਿਖੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਬੀਤੀ ਦੇਰ ਸ਼ਾਮ ਪੁੱਜੇ। ਉਨ੍ਹਾਂ ਸ਼ਹਿਰ ਦੇ 29 ਵਾਰਡਾਂ ਵਿਚਲੇ ਪਾਰਟੀ ਵਰਕਰਾਂ, ਸਾਬਕਾ ਨਗਰ ਕੌਂਸਲ ਪ੍ਰਧਾਨ, ਮੌਜੂਦਾ ਕੌਂਸਲਰਾਂ ਨਾਲ ਗੱਲਬਾਤ ਕੀਤੀ।

Ad Position 21
No active advertisement
ਅਜੀਤ ਡੈਸਕ 30-10-2026
ਕੋਟਕਪੂਰਾ, 29 ਅਕਤੂਬਰ (ਰਿੰਕੂ ਮਲਹੋਤਰਾ)-ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ ਦੇ ਗ੍ਰਹਿ ਵਿਖੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਬੀਤੀ ਦੇਰ ਸ਼ਾਮ ਪੁੱਜੇ। ਉਨ੍ਹਾਂ ਸ਼ਹਿਰ ਦੇ 29 ਵਾਰਡਾਂ ਵਿਚਲੇ ਪਾਰਟੀ ਵਰਕਰਾਂ, ਸਾਬਕਾ ਨਗਰ ਕੌਂਸਲ ਪ੍ਰਧਾਨ, ਮੌਜੂਦਾ ਕੌਂਸਲਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਵਰਕਰਾਂ ਵਿਚ ਜੋਸ਼ ਪੈਦਾ ਕਰਦਿਆਂ ਉਨ੍ਹਾਂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੈਂਟੀਲੇਟਰ ’ਤੇ ਚੱਲ ਰਹੀ ਹੈ। ਸੂਬਾ ਸਰਕਾਰ ਨੇ ਪੰਜਾਬ ਉੱਪਰ ਪਿਛਲੇ 70 ਸਾਲਾਂ ਦੇ ਕਰਜ਼ਿਆਂ ਨੂੰ ਆਪਣੇ ਕਾਰਜਕਾਲ ਦੌਰਾਨ ਦੁੱਗਣਾ ਕਰ ਦਿੱਤਾ ਹੈ ਅਤੇ ਹੋਰ ਕਰਜ਼ਿਆਂ ਦੀਆਂ ਫ਼ਾਈਲਾਂ ਭੇਜ ਕੇ ਫਿਰ ਤੋਂ ਕਰਜ਼ੇ ਦੀ ਮੰਗ ਕੀਤੀ ਜਾ ਰਹੀ ਹੈ। ਜੇਕਰ ਪੰਜਾਬ ਦੇ ਵਿਕਾਸ ਦੀ ਗੱਲ ਕਰੀਏ ਤਾਂ ਕੋਟਕਪੂਰਾ ਦੀਆਂ ਸੜਕਾਂ ਦਾ ਜੋ ਹਾਲ ਹੈ, ਇਸੇ ਤਰ੍ਹਾਂ ਪੰਜਾਬ ਦੇ ਹੋਰ ਵਿਧਾਨ ਸਭਾ ਹਲਕਿਆਂ ਦੇ ਸ਼ਹਿਰੀ ਖੇਤਰਾਂ ਵਿਚ ਵੀ ਸੜਕਾਂ ਦਾ ਬੁਰਾ ਹਾਲ ਹੋ ਚੁੱਕਾ ਹੈ। ਇਸ ਮੌਕੇ ਸ਼ਹਿਬਾਜ ਸੰਧੂ, ਅਮਰਿੰਦਰ ਸਿੰਘ ਬੰਨੀ ਬਰਾੜ, ਸਾਬਕਾ ਨਗਰ ਕੌਂਸਲ ਪ੍ਰਧਾਨ ਭੁਪਿੰਦਰ ਸਿੰਘ ਸੱਗੂ, ਸੀਨੀਅਰ ਆਗੂ ਕੁੱਕੀ ਚੋਪੜਾ, ਪਾਰਟੀ ਵਰਕਰ ਤੇ ਸ਼ਹਿਰ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਦੇ ਸ਼ਾਸਨ ਦੌਰਾਨ ਕਾਨੂੰਨ ਵਿਵਸਥਾ ਮਾੜੇ ਹਾਲਾਤ ’ਚ ਪਹੁੰਚੀ- ਢਿੱਲਵਾਂ ਅਗਲੀ ਖ਼ਬਰ ਸਵ. ਮਾਸਟਰ ਗੁਰਬੰਸ ਸਿੰਘ ਬਰਾੜ ਦੀ ਯਾਦ ’ਚ ਵੱਖ-ਵੱਖ ਸੰਸਥਾਵਾਂ ਨੂੰ 93 ਹਜ਼ਾਰ ਦੀ ਰਾਸ਼ੀ ਦਾਨ
Ad Position 24